ਦੇਖੁ ਫਰੀਦਾ ਜਿ ਥੀਆ ਸਕਰ ਹੋਈ ਵਿਸੁ ॥
See, Fareed, what has happened: sugar has become poison.
ਹੇ ਫਰੀਦ! ਵੇਖ, (ਹੁਣ ਤਕ) ਜੋ ਹੋਇਆ ਹੈ (ਉਹ ਇਹ ਹੈ ਕਿ 'ਦਾੜ੍ਹੀ ਭੂਰ' ਹੋ ਜਾਣ ਕਰਕੇ) ਦੁਨੀਆ ਦੇ ਮਿੱਠੇ ਪਦਾਰਥ (ਭੀ) ਦੁਖਦਾਈ ਲੱਗਦੇ ਹਨ (ਕਿਉਂਕਿ ਹੁਣ ਸਰੀਰਕ ਇੰਦ੍ਰੇ ਕਮਜ਼ੋਰ ਪੈ ਜਾਣ ਕਰਕੇ ਉਨ੍ਹਾਂ ਭੋਗਾਂ ਨੂੰ ਚੰਗੀ ਤਰ੍ਹਾਂ ਭੋਗ ਨਹੀਂ ਸਕਦੇ)। ਜਿ ਥੀਆ = ਜੋ ਕੁਝ ਹੋਇਆ ਹੈ। ਸਕਰ = ਮਿੱਠੇ ਪਦਾਰਥ। ਵਿਸੁ = ਜ਼ਹਿਰ, ਦੁਖਦਾਈ।
ਸਾਂਈ ਬਾਝਹੁ ਆਪਣੇ ਵੇਦਣ ਕਹੀਐ ਕਿਸੁ ॥੧੦॥
Without my Lord, who can I tell of my sorrow? ||10||
ਇਹ ਦੁੱਖੜਾ ਆਪਣੇ ਸਾਈਂ ਬਾਝੋਂ ਹੋਰ ਕਿਸ ਨੂੰ ਆਖੀਏ? (ਭਾਵ, ਪ੍ਰਭੂ ਦੇ ਨਿਯਮਾਂ ਅਨੁਸਾਰ ਹੋ ਰਹੀ ਇਸ ਤਬਦੀਲੀ ਵਿਚ ਕੋਈ ਰੋਕ ਨਹੀਂ ਪਾ ਸਕਦਾ) ॥੧੦॥ ਵੇਦਣ = ਪੀੜ, ਦੁੱਖੜਾ ॥੧੦॥