ਗਉੜੀ ਕਬੀਰ ਜੀ ॥
Gauree, Kabeer Jee:
ਗਉੜੀ ਕਬੀਰ ਜੀ।
ਜੋ ਜਨ ਲੇਹਿ ਖਸਮ ਕਾ ਨਾਉ ॥
I am forever a sacrifice to those humble beings
ਜੋ ਮਨੁੱਖ ਮਾਲਕ ਪ੍ਰਭੂ ਦਾ ਨਾਮ ਜਪਦੇ ਹਨ, ਲੇਹਿ = ਲੈਂਦੇ ਹਨ।
ਤਿਨ ਕੈ ਸਦ ਬਲਿਹਾਰੈ ਜਾਉ ॥੧॥
Who take the Name of their Lord and Master. ||1||
ਮੈਂ ਸਦਾ ਉਹਨਾਂ ਤੋਂ ਸਦਕੇ ਜਾਂਦਾ ਹਾਂ ॥੧॥ ਸਦ = ਸਦਾ। ਬਲਿਹਾਰੈ ਜਾਉ = ਮੈਂ ਸਦਕੇ ਜਾਂਦਾ ਹਾਂ ॥੧॥
ਸੋ ਨਿਰਮਲੁ ਨਿਰਮਲ ਹਰਿ ਗੁਨ ਗਾਵੈ ॥
Those who sing the Glorious Praises of the Pure Lord are pure.
ਜੋ ਵੀਰ ਪ੍ਰਭੂ ਦੇ ਸੁਹਣੇ (ਨਿਰਮਲ) ਗੁਣ ਗਾਂਦਾ ਹੈ, ਉਹ ਪਵਿੱਤਰ ਹੈ, ਨਿਰਮਲੁ = ਪਵਿੱਤਰ।
ਸੋ ਭਾਈ ਮੇਰੈ ਮਨਿ ਭਾਵੈ ॥੧॥ ਰਹਾਉ ॥
They are my Siblings of Destiny, so dear to my heart. ||1||Pause||
ਤੇ ਉਹ ਮੇਰੇ ਮਨ ਵਿਚ ਪਿਆਰਾ ਲੱਗਦਾ ਹੈ ॥੧॥ ਰਹਾਉ ॥ ਭਾਈ = ਭਰਾ, ਵੀਰ। ਭਾਵੈ = ਪਿਆਰਾ ਲੱਗਦਾ ਹੈ ॥੧॥ ਰਹਾਉ ॥
ਜਿਹ ਘਟ ਰਾਮੁ ਰਹਿਆ ਭਰਪੂਰਿ ॥
I am the dust of the lotus feet of those
ਜਿਨ੍ਹਾਂ ਮਨੁੱਖਾਂ ਦੇ ਹਿਰਦਿਆਂ ਵਿਚ ਪ੍ਰਭੂ ਪਰਗਟ ਹੋ ਗਿਆ ਹੈ, ਜਿਹ ਘਟ = ਜਿਨ੍ਹਾਂ ਮਨੁੱਖਾਂ ਦੇ ਹਿਰਦਿਆਂ ਵਿਚ। ਰਹਿਆ ਭਰਪੂਰਿ = ਨਕਾ-ਨਕ ਭਰਿਆ ਹੋਇਆ ਹੈ, ਪਰਗਟ ਹੋ ਪਿਆ ਹੈ।
ਤਿਨ ਕੀ ਪਗ ਪੰਕਜ ਹਮ ਧੂਰਿ ॥੨॥
Whose hearts are filled with the All-pervading Lord. ||2||
ਉਹਨਾਂ ਦੇ ਕੌਲ ਫੁੱਲ ਵਰਗੇ (ਸੁਹਣੇ) ਚਰਨਾਂ ਦੀ ਅਸੀਂ ਧੂੜ ਹਾਂ (ਭਾਵ, ਚਰਨਾਂ ਤੋਂ ਸਦਕੇ ਹਾਂ) ॥੨॥ ਪਗ = ਪੈਰ। ਪੰਕਜ = {ਪੰਕ = ਚਿੱਕੜ। ਜ = ਜੰਮਿਆ ਹੋਇਆ। ਪੰਕਜ = ਚਿੱਕੜ ਵਿਚੋਂ ਜੰਮਿਆ ਹੋਇਆ} ਕਉਲ ਫੁੱਲ। ਧੂਰਿ = ਧੂੜ ॥੨॥
ਜਾਤਿ ਜੁਲਾਹਾ ਮਤਿ ਕਾ ਧੀਰੁ ॥
I am a weaver by birth, and patient of mind.
ਕਬੀਰ ਭਾਵੇਂ ਜਾਤ ਦਾ ਜੁਲਾਹਾ ਹੈ, ਪਰ ਮੱਤ ਦਾ ਧੀਰਜ ਵਾਲਾ ਹੈ, ਧੀਰੁ = ਧੀਰਜ ਵਾਲਾ।
ਸਹਜਿ ਸਹਜਿ ਗੁਣ ਰਮੈ ਕਬੀਰੁ ॥੩॥੨੬॥
Slowly, steadily, Kabeer chants the Glories of God. ||3||26||
(ਕਿਉਂਕਿ) ਅਡੋਲਤਾ ਵਿਚ ਰਹਿ ਕੇ (ਪ੍ਰਭੂ ਦੇ) ਗੁਣ ਗਾਂਦਾ ਹੈ ॥੩॥੨੬॥ ਸਹਜਿ = ਸਹਿਜ ਵਿਚ, ਅਡੋਲ ਅਵਸਥਾ ਵਿਚ ਰਹਿ ਕੇ। ਰਮੈ = ਸਿਮਰਦਾ ਹੈ ॥੩॥੨੬॥