ਕਬੀਰ ਐਸਾ ਕੋਈ ਜਨਮਿਓ ਅਪਨੈ ਘਰਿ ਲਾਵੈ ਆਗਿ

Kabeer, there is no one born, who burns his own home,

(ਪਰ ਨਾਮ ਧਨ ਇਕੱਠਾ ਕਰਨ ਲਈ ਜ਼ਰੂਰੀ ਹੈ ਕਿ ਮਨੁੱਖ ਅਪਣੱਤ ਨੂੰ ਪਹਿਲਾਂ ਖ਼ਤਮ ਕਰੇ, ਤੇ) ਹੇ ਕਬੀਰ! (ਜਗਤ ਵਿਚ) ਅਜਿਹਾ ਕੋਈ ਵਿਰਲਾ ਹੀ ਮਿਲਦਾ ਹੈ ਜੋ ਆਪਣੇ ਸਰੀਰਕ ਮੋਹ ਨੂੰ ਸਾੜਦਾ ਹੈ, ਕੋਈ ਨ ਜਨਮਿਓ = ਕੋਈ ਵਿਰਲਾ ਹੀ ਹੁੰਦਾ ਹੈ। ਅਪਨੈ...ਆਗਿ = ਜੋ ਆਪਣੇ ਘਰ ਨੂੰ ਅੱਗ ਲਾਏ, ਜੋ ਅਪਣੱਤ ਨੂੰ ਸਾੜੇ, ਜੋ ਦੇਹ-ਅੱਧਿਆਸ ਨੂੰ ਮੁਕਾ ਦੇਵੇ।

ਪਾਂਚਉ ਲਰਿਕਾ ਜਾਰਿ ਕੈ ਰਹੈ ਰਾਮ ਲਿਵ ਲਾਗਿ ॥੪੨॥

and burning his five sons, remains lovingly attuned to the Lord. ||42||

ਤੇ, ਕਾਮਾਦਿਕ ਮਾਇਆ ਦੇ ਪੰਜਾਂ ਹੀ ਪੁੱਤ੍ਰਾਂ ਨੂੰ ਸਾੜ ਕੇ ਪਰਮਾਤਮਾ (ਦੀ ਯਾਦ) ਵਿਚ ਸੁਰਤ ਜੋੜੀ ਰੱਖਦਾ ਹੈ ॥੪੨॥ ਪਾਂਚਉ ਲਰਿਕਾ = ਪੰਜੇ ਲੜਕੇ, ਮਾਇਆ ਦੇ ਪੰਜੇ ਪੁੱਤਰ ਕਾਮ ਆਦਿਕ। ਜਾਰਿ ਕੈ = ਸਾੜ ਕੇ। ਲਾਗਿ ਰਹੈ = ਲਾਈ ਰੱਖੇ। ਲਿਵ = ਸੁਰਤ ਦੀ ਤਾਰ ॥੪੨॥