ਚੌਪਈ

Chaupaee

ਚੌਪਈ:

ਸਾਹੁ ਪੁਤ੍ਰ ਸੋਈ ਤਬ ਕਰਿਯੋ

ਸ਼ਾਹ ਦੇ ਪੁੱਤਰ ਨੇ ਉਸੇ ਤਰ੍ਹਾਂ ਕੀਤਾ।

ਤਾ ਕੌ ਬੁਗਚਾ ਨਿਜੁ ਸਿਰਿ ਧਰਿਯੋ

The son of Shah acted as told and put the bundle over his head.

ਉਸ ਦੀ ਗਠਰੀ ਆਪਣੇ ਸਿਰ ਉਤੇ ਧਰ ਲਈ।

ਨਿਜੁ ਘੋਰਾ ਪੈ ਤਾਹਿ ਚਰਾਯੋ

ਉਸ ਨੂੰ ਆਪਣੇ ਘੋੜੇ ਉਤੇ ਚੜ੍ਹਾ ਲਿਆ

ਅਪੁਨੇ ਬਸਤ੍ਰਨ ਸੋ ਪਹਿਰਾਯੋ ॥੬॥

He (Shah’s son) made him to ride his horse and put on him (barber’s Son) his clothes.(6)

ਅਤੇ ਆਪਣੇ ਬਸਤ੍ਰ ਉਸ ਨੂੰ ਪਵਾ ਦਿੱਤੇ ॥੬॥

ਨਊਆ ਸੁਤ ਤਿਹ ਭੇਖ ਬਨਾਯੋ

ਨਾਈ ਦੇ ਪੁੱਤਰ ਨੇ ਉਸ ਦਾ ਭੇਸ ਬਣਾ ਲਿਆ

ਦੇ ਬੁਗਚਾ ਸੁਤ ਸਾਹੁ ਚਲਾਯੋ

The barber’s son disguised himself and giving him his bundle made him to walk.

ਅਤੇ ਗਠਰੀ ਦੇ ਕੇ ਸ਼ਾਹ ਦੇ ਪੁੱਤਰ ਨੂੰ ਚਲਾ ਦਿੱਤਾ।

ਤਾ ਕੋ ਅਤਿ ਹੀ ਚਿਤ ਹਰਖਾਨੋ

ਉਸ ਦਾ ਚਿਤ ਬਹੁਤ ਖ਼ੁਸ਼ ਸੀ,

ਸਾਹੁ ਪੁਤ੍ਰ ਕਛੁ ਭੇਦ ਜਾਨੋ ॥੭॥

He felt very happy but the Shah’s son could not understand the secret.(7)

ਪਰ ਸ਼ਾਹ ਦਾ ਪੁੱਤਰ ਕੁਝ ਵੀ ਭੇਦ ਨਾ ਸਮਝ ਸਕਿਆ ॥੭॥