ਧਨਾਸਰੀ ਮਹਲਾ ੩ ॥
Dhanaasaree, Third Mehl:
ਧਨਾਸਰੀ ਤੀਜੀ ਪਾਤਿਸ਼ਾਹੀ।
ਹਰਿ ਨਾਮੁ ਧਨੁ ਨਿਰਮਲੁ ਅਤਿ ਅਪਾਰਾ ॥
The wealth of the Lord's Name is immaculate, and absolutely infinite.
ਹੇ ਭਾਈ! ਪਰਮਾਤਮਾ ਦਾ ਨਾਮ ਪਵਿੱਤਰ ਧਨ ਹੈ, ਕਦੇ ਨਾਹ ਮੁੱਕਣ ਵਾਲਾ ਧਨ ਹੈ। ਨਿਰਮਲੁ = ਪਵਿਤ੍ਰ। ਅਪਾਰਾ = ਬੇਅੰਤ, ਕਦੇ ਨਾਹ ਮੁੱਕਣ ਵਾਲਾ।
ਗੁਰ ਕੈ ਸਬਦਿ ਭਰੇ ਭੰਡਾਰਾ ॥
The Word of the Guru's Shabad is over-flowing with treasure.
ਗੁਰੂ ਦੇ ਸ਼ਬਦ ਵਿਚ (ਜੁੜਿਆਂ ਮਨੁੱਖ ਦੇ ਅੰਦਰ ਇਸ ਧਨ ਦੇ) ਖ਼ਜ਼ਾਨੇ ਭਰ ਜਾਂਦੇ ਹਨ। ਕੈ ਸਬਦਿ = ਦੇ ਸ਼ਬਦ ਦੀ ਰਾਹੀਂ। ਭੰਡਾਰਾ = ਖ਼ਜ਼ਾਨੇ।
ਨਾਮ ਧਨ ਬਿਨੁ ਹੋਰ ਸਭ ਬਿਖੁ ਜਾਣੁ ॥
Know that, except for the wealth of the Name, all other wealth is poison.
ਹੇ ਭਾਈ! ਹਰਿ-ਨਾਮ-ਧਨ ਤੋਂ ਬਿਨਾ ਹੋਰ (ਦੁਨੀਆ ਵਾਲਾ ਧਨ) ਸਾਰਾ ਜ਼ਹਰ ਸਮਝ (ਜੋ ਆਤਮਕ ਜੀਵਨ ਨੂੰ ਮਾਰ ਮੁਕਾਂਦਾ ਹੈ)। ਬਿਖੁ = ਜ਼ਹਰ (ਜੋ ਆਤਮਕ ਮੌਤ ਲੈ ਆਉਂਦਾ ਹੈ)। ਜਾਣੁ = ਸਮਝ।
ਮਾਇਆ ਮੋਹਿ ਜਲੈ ਅਭਿਮਾਨੁ ॥੧॥
The egotistical people are burning in their attachment to Maya. ||1||
(ਦੁਨੀਆ ਵਾਲਾ ਧਨ) ਅਹੰਕਾਰ ਪੈਦਾ ਕਰਦਾ ਹੈ (ਦੁਨੀਆ ਵਾਲੇ ਧਨ ਨੂੰ ਇਕੱਠਾ ਕਰਨ ਵਾਲਾ ਮਨੁੱਖ) ਮਾਇਆ ਦੇ ਮੋਹ ਵਿਚ ਸੜਦਾ ਰਹਿੰਦਾ ਹੈ ॥੧॥ ਮੋਹਿ = ਮੋਹ ਵਿਚ। ਅਭਿਮਾਨੁ = ਅਹੰਕਾਰ ॥੧॥
ਗੁਰਮੁਖਿ ਹਰਿ ਰਸੁ ਚਾਖੈ ਕੋਇ ॥
How rare is that Gurmukh who tastes the sublime essence of the Lord.
ਹੇ ਭਾਈ! ਜੇਹੜਾ ਭੀ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਦਾ ਸੁਆਦ ਚੱਖਦਾ ਹੈ, ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਕੋਇ = ਜੇਹੜਾ ਕੋਈ।
ਤਿਸੁ ਸਦਾ ਅਨੰਦੁ ਹੋਵੈ ਦਿਨੁ ਰਾਤੀ ਪੂਰੈ ਭਾਗਿ ਪਰਾਪਤਿ ਹੋਇ ॥ ਰਹਾਉ ॥
He is always in bliss, day and night; through perfect good destiny, he obtains the Name. ||Pause||
ਉਸ ਨੂੰ ਦਿਨ ਰਾਤ ਹਰ ਵੇਲੇ ਆਤਮਕ ਆਨੰਦ ਮਿਲਿਆ ਰਹਿੰਦਾ ਹੈ। (ਪਰ ਇਹ ਹਰਿ-ਨਾਮ-ਰਸ) ਪੂਰੀ ਕਿਸਮਤਿ ਨਾਲ ਹੀ ਮਿਲਦਾ ਹੈ ਰਹਾਉ॥ ਭਾਗਿ = ਕਿਸਮਤ ਨਾਲ ॥ਰਹਾਉ॥
ਸਬਦੁ ਦੀਪਕੁ ਵਰਤੈ ਤਿਹੁ ਲੋਇ ॥
The Word of the Shabad is a lamp, illuminating the three worlds.
ਹੇ ਭਾਈ! ਗੁਰੂ ਦਾ ਸ਼ਬਦ (ਮਾਨੋ) ਦੀਵਾ (ਹੈ, ਜੋ) ਸਾਰੇ ਸੰਸਾਰ ਵਿਚ ਚਾਨਣ ਕਰਦਾ ਹੈ। ਦੀਪਕੁ = ਦੀਵਾ। ਵਰਤੈ = ਕੰਮ ਕਰਦਾ ਹੈ, ਚਾਨਣ ਦੇਂਦਾ ਹੈ। ਤਿਹੁ ਲੋਇ = ਤਿੰਨਾਂ ਲੋਕਾਂ ਵਿਚ।
ਜੋ ਚਾਖੈ ਸੋ ਨਿਰਮਲੁ ਹੋਇ ॥
One who tastes it, becomes immaculate.
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਨੂੰ ਚੱਖਦਾ ਹੈ, ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ।
ਨਿਰਮਲ ਨਾਮਿ ਹਉਮੈ ਮਲੁ ਧੋਇ ॥
The immaculate Naam, the Name of the Lord, washes off the filth of ego.
(ਗੁਰੂ ਦੇ ਸ਼ਬਦ ਦੀ ਰਾਹੀਂ) ਪਵਿਤ੍ਰ ਹਰਿ-ਨਾਮ ਵਿਚ (ਜੁੜ ਕੇ ਮਨੁੱਖ ਆਪਣੇ ਅੰਦਰੋਂ) ਹਉਮੈ ਦੀ ਮੈਲ ਧੋ ਲੈਂਦਾ ਹੈ। ਨਾਮਿ = ਨਾਮ ਦੀ ਰਾਹੀਂ। ਮਲੁ = ਮੈਲ। ਧੋਇ = ਧੋ ਲੈਂਦਾ ਹੈ।
ਸਾਚੀ ਭਗਤਿ ਸਦਾ ਸੁਖੁ ਹੋਇ ॥੨॥
True devotional worship brings lasting peace. ||2||
ਸਦਾ-ਥਿਰ ਪ੍ਰਭੂ ਦੀ ਭਗਤੀ ਦੀ ਬਰਕਤਿ ਨਾਲ (ਮਨੁੱਖ ਦੇ ਅੰਦਰ) ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ ॥੨॥ ਸਾਚੀ = ਸਦਾ ਕਾਇਮ ਰਹਿਣ ਵਾਲੀ ॥੨॥
ਜਿਨਿ ਹਰਿ ਰਸੁ ਚਾਖਿਆ ਸੋ ਹਰਿ ਜਨੁ ਲੋਗੁ ॥
One who tastes the sublime essence of the Lord is the Lord's humble servant.
ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ-ਰਸ ਚੱਖ ਲਿਆ, ਉਹ ਪਰਮਾਤਮਾ ਦਾ ਦਾਸ ਬਣ ਗਿਆ। ਜਿਨਿ = ਜਿਸ (ਮਨੁੱਖ) ਨੇ। ਹਰਿ ਜਨੁ = ਹਰੀ ਦਾ ਸੇਵਕ।
ਤਿਸੁ ਸਦਾ ਹਰਖੁ ਨਾਹੀ ਕਦੇ ਸੋਗੁ ॥
He is forever happy; he is never sad.
ਉਸ ਨੂੰ ਸਦਾ ਆਨੰਦ ਪ੍ਰਾਪਤ ਰਹਿੰਦਾ ਹੈ, ਉਸ ਨੂੰ ਕੋਈ ਗ਼ਮ ਨਹੀਂ ਵਿਆਪਦਾ। ਹਰਖੁ = ਖ਼ੁਸ਼ੀ। ਸੋਗੁ = ਗ਼ਮ।
ਆਪਿ ਮੁਕਤੁ ਅਵਰਾ ਮੁਕਤੁ ਕਰਾਵੈ ॥
He himself is liberated, and he liberates others as well.
ਉਹ ਮਨੁੱਖ ਆਪ (ਦੁੱਖਾਂ ਵਿਕਾਰਾਂ ਤੋਂ) ਬਚਿਆ ਰਹਿੰਦਾ ਹੈ, ਹੋਰਨਾਂ ਨੂੰ ਭੀ ਬਚਾ ਲੈਂਦਾ ਹੈ। ਮੁਕਤੁ = (ਦੁੱਖਾਂ ਵਿਕਾਰਾਂ ਤੋਂ) ਆਜ਼ਾਦ। ਅਵਰਾ = ਹੋਰਨਾਂ ਨੂੰ।
ਹਰਿ ਨਾਮੁ ਜਪੈ ਹਰਿ ਤੇ ਸੁਖੁ ਪਾਵੈ ॥੩॥
He chants the Lord's Name, and through the Lord, he finds peace. ||3||
ਉਹ (ਵਡ-ਭਾਗੀ) ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਤੇ, ਪਰਮਾਤਮਾ ਪਾਸੋਂ ਸੁਖ ਹਾਸਲ ਕਰਦਾ ਹੈ ॥੩॥ ਤੇ = ਤੋਂ, ਪਾਸੋਂ ॥੩॥
ਬਿਨੁ ਸਤਿਗੁਰ ਸਭ ਮੁਈ ਬਿਲਲਾਇ ॥
Without the True Guru, everyone dies, crying out in pain.
ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਸਾਰੀ ਲੋਕਾਈ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲੈਂਦੀ ਹੈ। ਸਭ = ਸਾਰੀ ਲੁਕਾਈ। ਮੁਈ = ਆਤਮਕ ਮੌਤੇ ਮਰ ਗਈ। ਬਿਲਲਾਇ = ਵਿਲਕ ਕੇ, ਦੁੱਖੀ ਹੋ ਕੇ।
ਅਨਦਿਨੁ ਦਾਝਹਿ ਸਾਤਿ ਨ ਪਾਇ ॥
Night and day, they burn, and find no peace.
(ਗੁਰੂ ਤੋਂ ਵਿਛੁੜ ਕੇ ਮਨੁੱਖ) ਹਰ ਵੇਲੇ (ਮਾਇਆ ਦੇ ਮੋਹ ਵਿਚ) ਸੜਦੇ ਰਹਿੰਦੇ ਹਨ। (ਗੁਰੂ ਦੀ ਸਰਨ ਤੋਂ ਬਿਨਾ ਮਨੁੱਖ) ਸ਼ਾਂਤੀ ਹਾਸਲ ਨਹੀਂ ਕਰ ਸਕਦਾ। ਅਨਦਿਨੁ = ਹਰ ਰੋਜ਼, ਹਰ ਵੇਲੇ। ਦਾਝਹਿ = ਸਾੜਦੇ ਹਨ। ਸਾਤਿ = ਸ਼ਾਂਤੀ। ਨ ਪਾਇ = ਨਹੀਂ ਪ੍ਰਾਪਤ ਕਰਦਾ।
ਸਤਿਗੁਰੁ ਮਿਲੈ ਸਭੁ ਤ੍ਰਿਸਨ ਬੁਝਾਏ ॥
But meeting the True Guru, all thirst is quenched.
ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਗੁਰੂ ਉਸ ਦੀ ਸਾਰੀ (ਮਾਇਆ ਦੀ) ਤ੍ਰੇਹ ਮਿਟਾ ਦੇਂਦਾ ਹੈ। ਸਭ = ਸਾਰੀ।
ਨਾਨਕ ਨਾਮਿ ਸਾਂਤਿ ਸੁਖੁ ਪਾਏ ॥੪॥੨॥
O Nanak, through the Naam, one finds peace and tranquility. ||4||2||
ਹੇ ਨਾਨਕ! ਉਹ ਮਨੁੱਖ ਹਰਿ-ਨਾਮ ਵਿਚ ਟਿਕ ਕੇ ਸ਼ਾਂਤੀ ਤੇ ਆਨੰਦ ਹਾਸਲ ਕਰ ਲੈਂਦਾ ਹੈ ॥੪॥੨॥ ਨਾਮਿ = ਨਾਮ ਵਿਚ (ਜੁੜ ਕੇ) ॥੪॥੨॥