ਆਸਾ ਮਹਲਾ ੫ ॥
Aasaa, Fifth Mehl:
ਰਾਗ ਆਸਾ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।
ਏਕੁ ਸਿਮਰਿ ਮਨ ਮਾਹੀ ॥੧॥ ਰਹਾਉ ॥
Remember the One Lord in meditation within your mind. ||1||Pause||
(ਆਪਣੇ) ਮਨ ਵਿਚ ਇਕ ਪਰਮਾਤਮਾ ਨੂੰ ਸਿਮਰਦਾ ਰਹੁ ॥੧॥ ਰਹਾਉ ॥ ਮਨ ਮਾਹੀ = ਮਨ ਮਾਹਿ, ਮਨ ਵਿਚ ॥੧॥ ਰਹਾਉ ॥
ਨਾਮੁ ਧਿਆਵਹੁ ਰਿਦੈ ਬਸਾਵਹੁ ਤਿਸੁ ਬਿਨੁ ਕੋ ਨਾਹੀ ॥੧॥
Meditate on the Naam, the Name of the Lord, and enshrine Him within your heart. Without Him there is no other. ||1||
ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਹਰਿ-ਨਾਮ ਆਪਣੇ ਹਿਰਦੇ ਵਿਚ ਵਸਾਈ ਰੱਖੋ। ਪਰਮਾਤਮਾ ਤੋਂ ਬਿਨਾ ਹੋਰ ਕੋਈ (ਸਹਾਈ) ਨਹੀਂ ਹੈ ॥੧॥ ਰਿਦੈ = ਹਿਰਦੇ ਵਿਚ। ਕੋ = ਕੋਈ (ਹੋਰ)।॥੧॥
ਪ੍ਰਭ ਸਰਨੀ ਆਈਐ ਸਰਬ ਫਲ ਪਾਈਐ ਸਗਲੇ ਦੁਖ ਜਾਹੀ ॥੨॥
Entering God's Sanctuary, all rewards are obtained, and all pains are taken away. ||2||
ਆਓ ਪਰਮਾਤਮਾ ਦੀ ਸਰਨ ਪਏ ਰਹੀਏ (ਤੇ ਪਰਮਾਤਮਾ ਪਾਸੋਂ) ਸਾਰੇ ਫਲ ਹਾਸਲ ਕਰੀਏ। (ਪਰਮਾਤਮਾ ਦੀ ਸਰਨ ਪਿਆਂ) ਸਾਰੇ ਦੁੱਖ ਦੂਰ ਹੋ ਜਾਂਦੇ ਹਨ ॥੨॥ ਆਈਐ = ਆਉਣਾ ਚਾਹੀਦਾ ਹੈ। ਸਗਲੇ = ਸਾਰੇ। ਜਾਹੀ = ਜਾਹਿ, ਦੂਰ ਹੋ ਜਾਂਦੇ ਹਨ ॥੨॥
ਜੀਅਨ ਕੋ ਦਾਤਾ ਪੁਰਖੁ ਬਿਧਾਤਾ ਨਾਨਕ ਘਟਿ ਘਟਿ ਆਹੀ ॥੩॥੮॥੧੪੮॥
He is the Giver of all beings, the Architect of Destiny; O Nanak, He is contained in each and every heart. ||3||8||148||
ਹੇ ਨਾਨਕ! (ਆਖ-) ਸਿਰਜਨਹਾਰ ਅਕਾਲ ਪੁਰਖ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ, ਉਹ ਹਰੇਕ ਸਰੀਰ ਵਿਚ ਮੌਜੂਦ ਹੈ ॥੩॥੮॥੧੪੮॥ ਕੋ = ਦਾ। ਬਿਧਾਤਾ = ਸਿਰਜਨਹਾਰ। ਘਟਿ ਘਟਿ = ਹਰੇਕ ਘਟ ਵਿਚ। ਆਹੀ = ਹੈ ॥੩॥੮॥੧੪੮॥