ਆਸਾ ਮਹਲਾ

Aasaa, Fifth Mehl:

ਰਾਗ ਆਸਾ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।

ਹਰਖ ਸੋਗ ਬੈਰਾਗ ਅਨੰਦੀ ਖੇਲੁ ਰੀ ਦਿਖਾਇਓ ॥੧॥ ਰਹਾਉ

Pleasure and pain, detachment and ecstasy - the Lord has revealed His Play. ||1||Pause||

ਹੇ ਸਹੇਲੀ! (ਹੇ ਸਤਸੰਗੀ!) ਆਨੰਦ-ਰੂਪ ਪਰਮਾਤਮਾ ਨੇ ਮੈਨੂੰ ਇਹ ਜਗਤ-ਤਮਾਸ਼ਾ ਵਿਖਾ ਦਿੱਤਾ ਹੈ (ਇਸ ਜਗਤ-ਤਮਾਸ਼ੇ ਦੀ ਅਸਲੀਅਤ ਵਿਖਾ ਦਿਤੀ ਹੈ)। (ਇਸ ਵਿਚ ਕਿਤੇ) ਖ਼ੁਸ਼ੀ ਹੈ (ਕਿਤੇ) ਗ਼ਮੀ ਹੈ (ਕਿਤੇ) ਵੈਰਾਗ ਹੈ ॥੧॥ ਰਹਾਉ ॥ ਹਰਖ = ਖ਼ੁਸ਼ੀ। ਸੋਗ = ਗ਼ਮ। ਬੈਰਾਗ = ਉਪਰਾਮਤਾ। ਅਨੰਦੀ = ਆਨੰਦ-ਸਰੂਪ ਪਰਮਾਤਮਾ ਨੇ। ਖੇਲੁ = ਜਗਤ-ਤਮਾਸ਼ਾ। ਰੀ = ਹੇ ਸਖੀ ॥੧॥ ਰਹਾਉ ॥

ਖਿਨਹੂੰ ਭੈ ਨਿਰਭੈ ਖਿਨਹੂੰ ਖਿਨਹੂੰ ਉਠਿ ਧਾਇਓ

One moment, the mortal is in fear, and the next moment he is fearless; in a moment, he gets up and departs.

(ਹੇ ਸਤਸੰਗੀ! ਇਸ ਜਗਤ-ਤਮਾਸ਼ੇ ਵਿਚ ਕਿਤੇ) ਇਕ ਪਲ ਵਿਚ ਅਨੇਕਾਂ ਡਰ (ਆ ਘੇਰਦੇ ਹਨ, ਕਿਤੇ) ਨਿਡਰਤਾ ਹੈ (ਕਿਤੇ ਕੋਈ ਦੁਨੀਆ ਦੇ ਪਦਾਰਥਾਂ ਵਲ) ਉਠ ਭੱਜਦਾ ਹੈ, ਖਿਨ ਹੂੰ = ਇਕ ਖਿਨ ਵਿਚ। ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ}। ਨਿਰਭੈ = ਨਿਰਭੈਤਾ। ਉਠਿ ਧਾਇਓ = ਉਠ ਦੌੜਦਾ ਹੈ।

ਖਿਨਹੂੰ ਰਸ ਭੋਗਨ ਖਿਨਹੂੰ ਖਿਨਹੂ ਤਜਿ ਜਾਇਓ ॥੧॥

One moment, he enjoys pleasures, and the next moment, he leaves and goes away. ||1||

ਕਿਤੇ ਇਕ ਪਲ ਵਿਚ ਸੁਆਦਲੇ ਪਦਾਰਥ ਭੋਗੇ ਜਾ ਰਹੇ ਹਨ ਕਿਤੇ ਕੋਈ ਇਕ ਪਲ ਵਿਚ ਇਹਨਾਂ ਭੋਗਾਂ ਨੂੰ ਤਿਆਗ ਜਾਂਦਾ ਹੈ ॥੧॥ ਰਸ = ਸੁਆਦਲੇ ਪਦਾਰਥ। ਤਜਿ ਜਾਇਓ = ਛੱਡ ਜਾਂਦਾ ਹੈ ॥੧॥

ਖਿਨਹੂੰ ਜੋਗ ਤਾਪ ਬਹੁ ਪੂਜਾ ਖਿਨਹੂੰ ਭਰਮਾਇਓ

One moment, he practices Yoga and intense meditation, and all sorts of worship; the next moment, he wanders in doubt.

(ਹੇ ਸਖੀ! ਇਸ ਜਗਤ-ਤਮਾਸ਼ੇ ਵਿਚ ਕਿਤੇ) ਜੋਗ-ਸਾਧਨ ਕੀਤੇ ਜਾ ਰਹੇ ਹਨ ਕਿਤੇ ਧੂਣੀਆਂ ਤਪਾਈਆਂ ਜਾ ਰਹੀਆਂ ਹਨ ਕਿਤੇ ਅਨੇਕਾਂ ਦੇਵ-ਪੂਜਾ ਹੋ ਰਹੀਆਂ ਹਨ, ਕਿਤੇ ਹੋਰ ਹੋਰ ਭਟਕਣਾ ਭਟਕੀਆਂ ਜਾ ਰਹੀਆਂ ਹਨ। ਤਾਪ = ਧੂਣੀਆਂ ਆਦਿਕ ਤਪਾਣੀਆਂ।

ਖਿਨਹੂੰ ਕਿਰਪਾ ਸਾਧੂ ਸੰਗ ਨਾਨਕ ਹਰਿ ਰੰਗੁ ਲਾਇਓ ॥੨॥੫॥੧੫੬॥

One moment, O Nanak, the Lord bestows His Mercy and blesses him with His Love, in the Saadh Sangat, the Company of the Holy. ||2||5||156||

ਹੇ ਨਾਨਕ! (ਆਖ-ਹੇ ਸਖੀ!) ਕਿਤੇ ਸਾਧ ਸੰਗਤਿ ਵਿਚ ਰੱਖ ਕੇ ਇਕ ਪਲ ਵਿਚ ਪਰਮਾਤਮਾ ਦੀ ਮੇਹਰ ਹੋ ਰਹੀ ਹੈ, ਤੇ ਪਰਮਾਤਮਾ ਦਾ ਪ੍ਰੇਮ-ਰੰਗ ਬਖ਼ਸ਼ਿਆ ਜਾ ਰਿਹਾ ਹੈ ॥੨॥੫॥੧੫੬॥ ਸਾਧੂ = ਗੁਰੂ। ਰੰਗੁ = ਪ੍ਰੇਮ ॥੨॥੫॥੧੫੬॥