ਮਾਝ ਮਹਲਾ ੫ ॥
Maajh, Fifth Mehl:
ਮਾਝ, ਪੰਜਵੀਂ ਪਾਤਸ਼ਾਹੀ।
ਲਾਲ ਗੋਪਾਲ ਦਇਆਲ ਰੰਗੀਲੇ ॥
O my Love, Sustainer of the World, Merciful, Loving Lord,
ਹੇ ਪਿਆਰੇ ਪ੍ਰਭੂ! ਹੇ ਸ੍ਰਿਸ਼ਟੀ ਦੇ ਰਾਖੇ! ਹੇ ਦਇਆ ਦੇ ਘਰ! ਹੇ ਆਨੰਦ ਦੇ ਸੋਮੇ! ਲਾਲ = ਹੇ ਲਾਲ! ਹੇ ਪਿਆਰੇ! ਰੰਗੀਲੇ = ਹੇ ਰੰਗੀਲੇ! {ਰੰਗ-ਆਲਯ} ਹੇ ਆਨੰਦ ਦੇ ਸੋਮੇ!
ਗਹਿਰ ਗੰਭੀਰ ਬੇਅੰਤ ਗੋਵਿੰਦੇ ॥
Profoundly Deep, Infinite Lord of the Universe,
ਹੇ ਡੂੰਘੇ ਤੇ ਵੱਡੇ ਜਿਗਰ ਵਾਲੇ! ਹੇ ਬੇਅੰਤ ਗੋਬਿੰਦ! ਗੰਭੀਰ = ਹੇ ਵੱਡੇ ਜਿਗਰੇ ਵਾਲੇ!
ਊਚ ਅਥਾਹ ਬੇਅੰਤ ਸੁਆਮੀ ਸਿਮਰਿ ਸਿਮਰਿ ਹਉ ਜੀਵਾਂ ਜੀਉ ॥੧॥
Highest of the High, Unfathomable, Infinite Lord and Master: continually remembering You in deep meditation, I live. ||1||
ਹੇ ਸਭ ਤੋਂ ਉੱਚੇ ਅਥਾਹ ਤੇ ਬੇਅੰਤ ਪ੍ਰਭੂ! ਹੇ ਸੁਆਮੀ! (ਤੇਰੀ ਮਿਹਰ ਨਾਲ ਤੇਰਾ ਨਾਮ) ਸਿਮਰ ਸਿਮਰ ਕੇ ਮੈਂ ਆਤਮਕ ਜੀਵਨ ਹਾਸਲ ਕਰਦਾ ਹਾਂ ॥੧॥ ਹਉ = ਮੈਂ। ਜੀਵਾਂ = ਆਤਮਕ ਜੀਵਨ ਪ੍ਰਾਪਤ ਕਰਦਾ ਹਾਂ ॥੧॥
ਦੁਖ ਭੰਜਨ ਨਿਧਾਨ ਅਮੋਲੇ ॥
O Destroyer of pain, Priceless Treasure,
ਹੇ (ਜੀਵਾਂ ਦੇ) ਦੁੱਖ ਨਾਸ ਕਰਨ ਵਾਲੇ! ਹੇ ਕੀਮਤੀ ਪਦਾਰਥਾਂ ਦੇ ਖ਼ਜ਼ਾਨੇ! ਦੁਖ ਭੰਜਨ = ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਨਿਧਾਨ = ਹੇ ਖ਼ਜ਼ਾਨੇ!
ਨਿਰਭਉ ਨਿਰਵੈਰ ਅਥਾਹ ਅਤੋਲੇ ॥
Fearless, free of hate, Unfathomable, Immeasurable,
ਹੇ ਨਿਡਰ ਨਿਰਵੈਰ ਅਥਾਹ ਤੇ ਅਤੋਲ ਪ੍ਰਭੂ!
ਅਕਾਲ ਮੂਰਤਿ ਅਜੂਨੀ ਸੰਭੌ ਮਨ ਸਿਮਰਤ ਠੰਢਾ ਥੀਵਾਂ ਜੀਉ ॥੨॥
of Undying Form, Unborn, Self-illumined: remembering You in meditation, my mind is filled with a deep and profound peace. ||2||
ਤੇਰੀ ਹਸਤੀ ਮੌਤ ਤੋਂ ਰਹਿਤ ਹੈ, ਤੂੰ ਜੂਨਾਂ ਵਿਚ ਨਹੀਂ ਆਉਂਦਾ, ਤੇ ਆਪਣੇ ਆਪ ਤੋਂ ਹੀ ਪਰਗਟ ਹੁੰਦਾ ਹੈਂ। (ਤੇਰਾ ਨਾਮ) ਮਨ ਵਿਚ ਸਿਮਰ ਸਿਮਰ ਕੇ ਮੈਂ ਸ਼ਾਂਤ ਚਿੱਤ ਹੋ ਜਾਂਦਾ ਹਾਂ ॥੨॥ ਸੰਭੌ = {ਸ੍ਵਯੰਭੂ, स्वयंभु} ਆਪਣੇ ਆਪ ਤੋਂ ਪਰਗਟ ਹੋਣ ਵਾਲਾ। ਮਨਿ = ਮਨ ਵਿਚ। ਠੰਢਾ = ਸ਼ਾਂਤ ॥੨॥
ਸਦਾ ਸੰਗੀ ਹਰਿ ਰੰਗ ਗੋਪਾਲਾ ॥
The Joyous Lord, the Sustainer of the World, is my constant Companion.
ਪਰਮਾਤਮਾ (ਆਪਣੀ) ਸ੍ਰਿਸ਼ਟੀ ਦੀ ਪਾਲਣਾ ਕਰਨ ਵਾਲਾ ਹੈ, ਸਦਾ ਸਭ ਜੀਵਾਂ ਦੇ ਅੰਗ ਸੰਗ ਰਹਿੰਦਾ ਹੈ, ਤੇ ਸਭ ਸੁਖ ਦੇਣ ਵਾਲਾ ਹੈ।
ਊਚ ਨੀਚ ਕਰੇ ਪ੍ਰਤਿਪਾਲਾ ॥
He cherishes the high and the low.
(ਜਗਤ ਵਿਚ) ਉੱਚੇ ਅਖਵਾਣ ਵਾਲੇ ਤੇ ਨੀਵੇਂ ਅਖਵਾਣ ਵਾਲੇ ਸਭ ਜੀਵਾਂ ਦੀ ਪਾਲਣਾ ਕਰਦਾ ਹੈ।
ਨਾਮੁ ਰਸਾਇਣੁ ਮਨੁ ਤ੍ਰਿਪਤਾਇਣੁ ਗੁਰਮੁਖਿ ਅੰਮ੍ਰਿਤੁ ਪੀਵਾਂ ਜੀਉ ॥੩॥
The Nectar of the Name satisfies my mind. As Gurmukh, I drink in the Ambrosial Nectar. ||3||
ਪਰਮਾਤਮਾ ਦਾ ਨਾਮ ਸਭ ਰਸਾਂ ਦਾ ਸੋਮਾ ਹੈ (ਜੀਵਾਂ ਦੇ) ਮਨ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਤ੍ਰਿਪਤ ਕਰਨ ਵਾਲਾ ਹੈ। ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲੇ ਉਸ ਨਾਮ ਰਸ ਨੂੰ ਮੈਂ ਪੀਂਦਾ ਰਹਿੰਦਾ ਹਾਂ ॥੩॥ ਰਸਾਇਣੁ = ਰਸਾਂ ਦੇ ਘਰ। ਤ੍ਰਿਪਤਾਇਣੁ = ਤ੍ਰਿਪਤ ਕਰਨ ਵਾਲਾ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ ਨਾਮ ਰਸ ॥੩॥
ਦੁਖਿ ਸੁਖਿ ਪਿਆਰੇ ਤੁਧੁ ਧਿਆਈ ॥
In suffering and in comfort, I meditate on You, O Beloved.
ਹੇ ਪਿਆਰੇ ਪ੍ਰਭੂ! ਦੁੱਖ ਵਿਚ (ਫਸਿਆ ਪਿਆ ਹੋਵਾਂ, ਚਾਹੇ) ਸੁਖ ਵਿਚ (ਵੱਸ ਰਿਹਾ ਹੋਵਾਂ) ਮੈਂ ਸਦਾ ਤੈਨੂੰ ਹੀ ਧਿਆਉਂਦਾ ਹਾਂ। (ਤੇਰਾ ਹੀ ਧਿਆਨ ਧਰਦਾ ਹਾਂ।) ਦੁਖਿ = ਦੁੱਖ ਵਿਚ। ਪਿਆਰੇ = ਹੇ ਪਿਆਰੇ! ਤੁਧੁ = ਤੈਨੂੰ।
ਏਹ ਸੁਮਤਿ ਗੁਰੂ ਤੇ ਪਾਈ ॥
I have obtained this sublime understanding from the Guru.
ਇਹ ਚੰਗੀ ਅਕਲ ਮੈਂ (ਆਪਣੇ) ਗੁਰੂ ਤੋਂ ਲਈ ਹੈ। ਸੁਮਤਿ = ਚੰਗੀ ਅਕਲ। ਤੇ = ਤੋਂ।
ਨਾਨਕ ਕੀ ਧਰ ਤੂੰਹੈ ਠਾਕੁਰ ਹਰਿ ਰੰਗਿ ਪਾਰਿ ਪਰੀਵਾਂ ਜੀਉ ॥੪॥੯॥੧੬॥
You are Nanak's Support, O my Lord and Master; through Your Love, I swim across to the other side. ||4||9||16||
ਹੇ ਸਭ ਦੇ ਪਾਲਣਹਾਰ! ਨਾਨਕ ਦਾ ਆਸਰਾ ਤੂੰ ਹੀ ਹੈਂ। (ਹੇ ਭਾਈ!) ਪਰਮਾਤਮਾ ਦੇ ਪ੍ਰੇਮ-ਰੰਗ ਵਿਚ (ਲੀਨ ਹੋ ਕੇ ਹੀ) ਮੈਂ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕਦਾ ਹਾਂ ॥੪॥੯॥੧੬॥ ਧਰ = ਆਸਰਾ। ਠਾਕੁਰ = ਹੇ ਠਾਕੁਰ! ਰੰਗਿ = ਪ੍ਰੇਮ ਵਿਚ ॥੪॥