ਪਉੜੀ

Pauree:

ਪਉੜੀ।

ਪ੍ਰਭਿ ਸੰਸਾਰੁ ਉਪਾਇ ਕੈ ਵਸਿ ਆਪਣੈ ਕੀਤਾ

God created the Universe, and He keeps it under His power.

ਪ੍ਰਭੂ ਨੇ ਜਗਤ ਪੈਦਾ ਕਰ ਕੇ ਆਪਣੇ ਵੱਸ ਵਿਚ ਰੱਖਿਆ ਹੋਇਆ ਹੈ, ਪ੍ਰਭਿ = ਪ੍ਰਭੂ ਨੇ।

ਗਣਤੈ ਪ੍ਰਭੂ ਪਾਈਐ ਦੂਜੈ ਭਰਮੀਤਾ

God cannot be obtained by counting; the mortal wanders in doubt.

(ਪਰ ਮਾਇਆ ਦੀਆਂ ਹੀ) ਵਿਚਾਰਾਂ ਕੀਤਿਆਂ ਪ੍ਰਭੂ ਨਹੀਂ ਮਿਲਦਾ, (ਸਗੋਂ) ਮਾਇਆ ਵਿਚ ਹੀ ਭਟਕੀਦਾ ਹੈ। ਗਣਤੈ = ਗਣਤ ਨਾਲ, ਵਿਚਾਰਾਂ ਨਾਲ।

ਸਤਿਗੁਰ ਮਿਲਿਐ ਜੀਵਤੁ ਮਰੈ ਬੁਝਿ ਸਚਿ ਸਮੀਤਾ

Meeting the True Guru, one remains dead while yet alive; understanding Him, he is absorbed in the Truth.

ਗੁਰੂ ਮਿਲਿਆਂ ਜੇ ਮਨੁੱਖ ਜੀਊਂਦਾ (ਮਾਇਆ ਵਲੋਂ) ਮਰੇ ਤਾਂ ਅਸਲੀਅਤ ਸਮਝ ਕੇ ਸੱਚੇ ਪ੍ਰਭੂ ਦੇ ਮੇਲ ਵਿਚ ਮਿਲ ਜਾਂਦਾ ਹੈ। ਜੀਵਤੁ ਮਰੈ = ਜੀਊਂਦਾ ਮਰੇ, ਵਿਕਾਰਾਂ ਵਲੋਂ ਮਰੇ।

ਸਬਦੇ ਹਉਮੈ ਖੋਈਐ ਹਰਿ ਮੇਲਿ ਮਿਲੀਤਾ

Through the Word of the Shabad, egotism is eradicated, and one is united in the Lord's Union.

ਗੁਰੂ ਦੇ ਉਪਦੇਸ ਨਾਲ ਹੰਕਾਰ ਮਰ ਜਾਂਦਾ ਹੈ ਤੇ ਪ੍ਰਭੂ ਨਾਲ ਮੇਲ ਹੋ ਜਾਂਦਾ ਹੈ,

ਸਭ ਕਿਛੁ ਜਾਣੈ ਕਰੇ ਆਪਿ ਆਪੇ ਵਿਗਸੀਤਾ ॥੪॥

He knows everything, and Himself does everything; beholding His Creation, He rejoices. ||4||

ਤੇ (ਇਹ ਸਮਝ ਆ ਜਾਂਦੀ ਕਿ) ਪ੍ਰਭੂ ਆਪ ਹੀ ਸਭ ਕੁਝ ਜਾਣਦਾ ਹੈ, ਆਪ ਹੀ ਕਰਦਾ ਹੈ ਤੇ ਆਪ ਹੀ (ਵੇਖ ਕੇ) ਖ਼ੁਸ਼ ਹੁੰਦਾ ਹੈ ॥੪॥ ਵਿਗਸੀਤਾ = ਵਿਗਸਦਾ ਹੈ, ਖਿੜਦਾ ਹੈ ॥੪॥