ਕਬੀਰ ਜਾਤਿ ਜੁਲਾਹਾ ਕਿਆ ਕਰੈ ਹਿਰਦੈ ਬਸੇ ਗੁਪਾਲ

Kabeer, what can my lowly status as a weaver do to me? The Lord dwells in my heart.

ਹੇ ਕਬੀਰ! (ਪ੍ਰਭੂ ਦੇ ਗੁਣ ਗਾਵਿਆਂ ਗੁਣਾਂ ਦਾ ਅੰਤ ਤਾਂ ਨਹੀਂ ਪੈ ਸਕਦਾ, ਪਰ ਸਿਫ਼ਤ-ਸਾਲਾਹ ਦੀ ਬਰਕਤਿ ਨਾਲ) ਮੇਰੀ (ਨੀਵੀਂ) ਜੁਲਾਹਾ-ਜਾਤਿ ਮੇਰੇ ਅੰਦਰ ਨਿਤਾਣਾ-ਪਨ ਪੈਦਾ ਨਹੀਂ ਕਰ ਸਕਦੀ ਕਿਉਂਕਿ ਹੁਣ ਮੇਰੇ ਹਿਰਦੇ ਵਿਚ ਸ੍ਰਿਸ਼ਟੀ ਦਾ ਮਾਲਕ ਪਰਮਾਤਮਾ ਵੱਸ ਰਿਹਾ ਹੈ। ਕਿਆ ਕਰੈ = ਕੁਝ ਵਿਗਾੜ ਨਹੀਂ ਸਕਦੀ, ਮੇਰੇ ਅੰਦਰ ਨਿਤਾਣਾ-ਪਨ ਪੈਦਾ ਨਹੀਂ ਕਰ ਸਕਦੀ।

ਕਬੀਰ ਰਮਈਆ ਕੰਠਿ ਮਿਲੁ ਚੂਕਹਿ ਸਰਬ ਜੰਜਾਲ ॥੮੨॥

Kabeer, the Lord hugs me close in His Embrace; I have forsaken all my entanglements. ||82||

ਹੇ ਕਬੀਰ! ਪ੍ਰਭੂ ਦੀ ਯਾਦ ਵਿਚ ਜੁੜ (ਨਿਰੀ ਨੀਵੀਂ ਜਾਤਿ ਦੀ ਕਮਜ਼ੋਰੀ ਹੀ ਨਹੀਂ) ਮਾਇਆ ਦੇ ਸਾਰੇ ਹੀ ਜੰਜਾਲ ਮੁੱਕ ਜਾਣਗੇ ॥੮੨॥ ਰਮਈਆ ਕੰਠ ਮਿਲੁ = ਪ੍ਰਭੂ ਦੇ ਗਲ ਲਗ, ਪ੍ਰਭੂ ਦੀ ਯਾਦ ਵਿਚ ਜੁੜ। ਚੂਕਹਿ = ਮੁਕ ਜਾਣਗੇ ॥੮੨॥