ਪ੍ਰਭਾਤੀ ॥
Prabhaatee:
ਪ੍ਰਭਾਤੀ।
ਅਕੁਲ ਪੁਰਖ ਇਕੁ ਚਲਿਤੁ ਉਪਾਇਆ ॥
The Primal Being has no ancestry; He has staged this play.
ਜਿਸ ਪਰਮਾਤਮਾ ਦੀ ਕੋਈ ਖ਼ਾਸ ਕੁਲ ਨਹੀਂ ਹੈ ਉਸ ਸਰਬ-ਵਿਆਪਕ ਨੇ ਇਹ ਜਗਤ-ਰੂਪ ਇਕ ਖੇਡ ਬਣਾ ਦਿੱਤੀ ਹੈ। ਕੁ = ਧਰਤੀ। ਕੁਲ = ਧਰਤੀ ਤੇ ਪੈਦਾ ਹੋਇਆ, ਖ਼ਾਨਦਾਨ, ਬੰਸ। ਅਕੁਲ = (ਅ-ਕੁਲ) ਜੋ ਧਰਤੀ ਉਤੇ ਜੰਮੀ (ਕਿਸੇ ਕੁਲ) ਵਿਚੋਂ ਨਹੀਂ ਹੈ। ਪੁਰਖ = ਸਭ ਵਿਚ ਵਿਆਪਕ (Skt. पुरि शेते इति पुरुषः)। ਚਲਿਤੁ = ਜਗਤ-ਰੂਪ ਤਮਾਸ਼ਾ।
ਘਟਿ ਘਟਿ ਅੰਤਰਿ ਬ੍ਰਹਮੁ ਲੁਕਾਇਆ ॥੧॥
God is hidden deep within each and every heart. ||1||
ਹਰੇਕ ਸਰੀਰ ਵਿਚ, ਹਰੇਕ ਦੇ ਅੰਦਰ ਉਸ ਨੇ ਆਪਣਾ ਆਤਮਾ ਗੁਪਤ ਰੱਖ ਦਿੱਤਾ ਹੈ ॥੧॥ ਘਟਿ ਘਟਿ = ਹਰੇਕ ਘਟ ਵਿਚ। ਅੰਤਰਿ = ਹਰੇਕ ਦੇ ਅੰਦਰ। ਬ੍ਰਹਮੁ = ਆਤਮਾ, ਜਿੰਦ ॥੧॥
ਜੀਅ ਕੀ ਜੋਤਿ ਨ ਜਾਨੈ ਕੋਈ ॥
No one knows the Light of the soul.
ਸਾਰੇ ਜੀਵਾਂ ਵਿਚ ਵੱਸਦੀ ਜੋਤਿ ਨੂੰ ਤਾਂ ਕੋਈ ਪ੍ਰਾਣੀ ਜਾਣਦਾ ਨਹੀਂ ਹੈ, ਜੀਅ ਕੀ ਜੋਤਿ = ਹਰੇਕ ਜੀਵ ਦੇ ਅੰਦਰ ਵੱਸਦੀ ਜੋਤਿ। ਕੋਈ = ਕੋਈ ਪ੍ਰਾਣੀ।
ਤੈ ਮੈ ਕੀਆ ਸੁ ਮਾਲੂਮੁ ਹੋਈ ॥੧॥ ਰਹਾਉ ॥
Whatever I do, is known to You, Lord. ||1||Pause||
ਪਰ ਅਸੀਂ ਜੋ ਕੁਝ ਕਰਦੇ ਹਾਂ ਉਹ (ਸਾਡੇ ਅੰਦਰ) ਅੰਦਰ-ਵੱਸਦੀ-ਜੋਤਿ ਨੂੰ ਮਲੂਮ ਹੋ ਜਾਂਦਾ ਹੈ ॥੧॥ ਰਹਾਉ ॥ ਤੈ ਮੈ ਕੀਆ = ਅਸਾਂ ਜੀਵਾਂ ਨੇ ਜੋ ਕੁਝ ਕੀਤਾ, ਅਸੀਂ ਜੀਵ ਜੋ ਕੁਝ ਕਰਦੇ ਹਾਂ। ਮੈ = ਤੂੰ ਤੇ ਮੈਂ, ਅਸੀਂ ਸਾਰੇ ਜੀਵ। ਹੋਈ = ਹੁੰਦਾ ਹੈ ॥੧॥ ਰਹਾਉ ॥
ਜਿਉ ਪ੍ਰਗਾਸਿਆ ਮਾਟੀ ਕੁੰਭੇਉ ॥
Just as the pitcher is made from clay,
ਜਿਵੇਂ ਮਿੱਟੀ ਤੋਂ ਘੜਾ ਬਣ ਜਾਂਦਾ ਹੈ, ਜਿਉ = ਜਿਵੇਂ। ਕੁੰਭੇਉ = ਕੁੰਭ, ਘੜਾ।
ਆਪ ਹੀ ਕਰਤਾ ਬੀਠੁਲੁ ਦੇਉ ॥੨॥
everything is made from the Beloved Divine Creator Himself. ||2||
ਤਿਵੇਂ ਉਹ ਬੀਠੁਲ ਪ੍ਰਭੂ ਆਪ ਹੀ ਸਭ ਦਾ ਪੈਦਾ ਕਰਨ ਵਾਲਾ ਹੈ ॥੨॥ ਕਰਤਾ = ਪੈਦਾ ਕਰਨ ਵਾਲਾ। ਬੀਠੁਲ ਦੇਉ = ਮਾਇਆ ਤੋਂ ਰਹਿਤ ਪ੍ਰਭੂ ॥੨॥
ਜੀਅ ਕਾ ਬੰਧਨੁ ਕਰਮੁ ਬਿਆਪੈ ॥
The mortal's actions hold the soul in the bondage of karma.
ਜੀਵ ਦਾ ਕੀਤਾ ਹੋਇਆ ਕੰਮ ਉਸ ਲਈ ਜੰਜਾਲ ਹੋ ਢੁਕਦਾ ਹੈ, ਬੰਧਨੁ = ਜੰਜਾਲ। ਕਰਮੁ = ਕੀਤਾ ਹੋਇਆ ਕੰਮ। ਬਿਆਪੈ = ਪ੍ਰਭਾਵ ਪਾ ਰੱਖਦਾ ਹੈ।
ਜੋ ਕਿਛੁ ਕੀਆ ਸੁ ਆਪੈ ਆਪੈ ॥੩॥
Whatever he does, he does on his own. ||3||
ਪਰ ਇਹ ਜੰਜਾਲ ਆਦਿਕ ਭੀ ਜੋ ਕੁਝ ਬਣਾਇਆ ਹੈ ਪ੍ਰਭੂ ਨੇ ਆਪ ਹੀ ਬਣਾਇਆ ਹੈ ॥੩॥ ਆਪੈ = ਆਪ ਹੀ ਆਪ, ਪ੍ਰਭੂ ਨੇ ਆਪ ਹੀ ॥੩॥
ਪ੍ਰਣਵਤਿ ਨਾਮਦੇਉ ਇਹੁ ਜੀਉ ਚਿਤਵੈ ਸੁ ਲਹੈ ॥
Prays Naam Dayv, whatever this soul wants, it obtains.
ਨਾਮਦੇਵ ਬੇਨਤੀ ਕਰਦਾ ਹੈ, ਇਹ ਜੀਵ ਜਿਸ ਸ਼ੈ ਉਤੇ ਆਪਣਾ ਮਨ ਟਿਕਾਂਦਾ ਹੈ ਉਸ ਨੂੰ ਹਾਸਲ ਕਰ ਲੈਂਦਾ ਹੈ, ਚਿਤਵੈ = ਚਿਤਵਦਾ ਹੈ, ਤਾਂਘ ਕਰਦਾ ਹੈ। ਲਹੈ = ਹਾਸਲ ਕਰ ਲੈਂਦਾ ਹੈ।
ਅਮਰੁ ਹੋਇ ਸਦ ਆਕੁਲ ਰਹੈ ॥੪॥੩॥
Whoever abides in the Lord, becomes immortal. ||4||3||
ਜੇ ਇਹ ਜੀਵ ਸਰਬ-ਵਿਆਪਕ ਪਰਮਾਤਮਾ ਨੂੰ ਆਪਣੇ ਮਨ ਵਿਚ ਟਿਕਾਏ ਤਾਂ (ਉਸ ਅਮਰ ਪ੍ਰਭੂ ਵਿਚ ਟਿਕ ਕੇ ਆਪ ਭੀ) ਅਮਰ ਹੋ ਜਾਂਦਾ ਹੈ ॥੪॥੩॥ ਅਮਰੁ = (ਅ-ਮਰੁ) ਮੌਤ-ਰਹਿਤ। ਆਕੁਲ = ਸਰਬ-ਵਿਆਪਕ ॥੪॥੩॥