ਵਡਹੰਸੁ ਮਹਲਾ ੩ ਛੰਤ ॥
Wadahans, Third Mehl, Chhant:
ਰਾਗ ਵਡਹੰਸ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ 'ਛੰਤ'।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਆਪਣੇ ਪਿਰ ਕੈ ਰੰਗਿ ਰਤੀ ਮੁਈਏ ਸੋਭਾਵੰਤੀ ਨਾਰੇ ॥
Let yourself be imbued with the Love of your Husband Lord, O beautiful, mortal bride.
ਹੇ ਮਾਇਆ ਦੇ ਮੋਹ ਵਲੋਂ ਅਛੋਹ ਹੋ ਚੁਕੀ ਜੀਵ-ਇਸਤ੍ਰੀਏ! ਤੂੰ ਸੋਭਾ ਵਾਲੀ ਹੋ ਗਈ ਹੈਂ, ਕਿਉਂਕਿ ਤੂੰ ਆਪਣੇ ਪਤੀ-ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਗਈ ਹੈਂ। ਪਿਰ = ਪਤੀ। ਕੈ ਰੰਗਿ = ਦੇ ਪ੍ਰੇਮ-ਰੰਗ ਵਿਚ। ਰਤੀ = ਰੰਗੀ ਹੋਈ। ਮੁਈਏ = ਹੇ ਮੁਈਏ! ਹੇ ਮਾਇਆ ਦੇ ਮੋਹ ਵਲੋਂ ਅਛੋਹ ਹੋ ਚੁਕੀਏ! ਨਾਰੇ = ਹੇ ਜੀਵ-ਇਸਤ੍ਰੀਏ!
ਸਚੈ ਸਬਦਿ ਮਿਲਿ ਰਹੀ ਮੁਈਏ ਪਿਰੁ ਰਾਵੇ ਭਾਇ ਪਿਆਰੇ ॥
Let yourself remain merged in the True Word of the Shabad, O mortal bride; savor and enjoy the Love of your Beloved Husband Lord.
ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਤੂੰ ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ ਲੀਨ ਰਹਿੰਦੀ ਹੈਂ, ਤੈਨੂੰ ਤੇਰੇ ਇਸ ਪ੍ਰੇਮ ਪਿਆਰ ਦੇ ਕਾਰਨ ਪ੍ਰਭੂ-ਪਤੀ ਆਪਣੇ ਚਰਨਾਂ ਵਿਚ ਜੋੜੀ ਰੱਖਦਾ ਹੈ। ਸਚੈ = ਸਦਾ-ਥਿਰ ਪ੍ਰਭੂ ਵਿਚ। ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਰਾਵੇ = ਮਾਣਦਾ ਹੈ, ਮਿਲਿਆ ਹੋਇਆ ਹੈ। ਭਾਇ = ਪ੍ਰੇਮ ਦੇ ਕਾਰਨ।
ਸਚੈ ਭਾਇ ਪਿਆਰੀ ਕੰਤਿ ਸਵਾਰੀ ਹਰਿ ਹਰਿ ਸਿਉ ਨੇਹੁ ਰਚਾਇਆ ॥
The Husband Lord embellishes His beloved bride with His True Love; she is in love with the Lord, Har, Har.
ਜੇਹੜੀ ਜੀਵ-ਇਸਤ੍ਰੀ ਨੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਪਿਆਰ ਪਾਇਆ, ਨੇਹੁ ਪੈਦਾ ਕੀਤਾ, ਪ੍ਰਭੂ-ਪਤੀ ਨੇ ਉਸ ਦਾ ਜੀਵਨ ਸੋਹਣਾ ਬਣਾ ਦਿੱਤਾ। ਕੰਤਿ = ਕੰਤ ਨੇ। ਸਿਉ = ਨਾਲ। ਨੇਹੁ = ਪਿਆਰ।
ਆਪੁ ਗਵਾਇਆ ਤਾ ਪਿਰੁ ਪਾਇਆ ਗੁਰ ਕੈ ਸਬਦਿ ਸਮਾਇਆ ॥
Renouncing her self-centeredness, she attains her Husband Lord, and remains merged in the Word of the Guru's Shabad.
ਜਦੋਂ ਜੀਵ-ਇਸਤ੍ਰੀ ਨੇ ਆਪਾ-ਭਾਵ ਦੂਰ ਕੀਤਾ, ਤਦੋਂ ਉਸ ਨੇ ਪ੍ਰਭੂ-ਪਤੀ ਨੂੰ ਲੱਭ ਲਿਆ ਤੇ ਗੁਰੂ ਦੇ ਸ਼ਬਦ ਨਾਲ ਲੀਨ ਹੋ ਗਈ। ਆਪੁ = ਆਪਾ-ਭਾਵ।
ਸਾ ਧਨ ਸਬਦਿ ਸੁਹਾਈ ਪ੍ਰੇਮ ਕਸਾਈ ਅੰਤਰਿ ਪ੍ਰੀਤਿ ਪਿਆਰੀ ॥
That soul bride is adorned, who is attracted by His Love, and who treasures the Love of her Beloved within her heart.
ਪ੍ਰਭੂ-ਪ੍ਰੇਮ ਦੀ ਖਿੱਚੀ ਹੋਈ ਸੁਚੱਜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਰਾਹੀਂ ਸੋਹਣੇ ਜੀਵਨ ਵਾਲੀ ਬਣ ਜਾਂਦੀ ਹੈ, ਉਸ ਦੇ ਹਿਰਦੇ ਵਿਚ ਪ੍ਰਭੂ-ਚਰਨਾਂ ਦੀ ਪ੍ਰੀਤ ਟਿਕੀ ਰਹਿੰਦੀ ਹੈ। ਸਾ ਧਨ = ਜੀਵ-ਇਸਤ੍ਰੀ। ਸੁਹਾਈ = ਸੋਹਣੇ ਜੀਵਨ ਵਾਲੀ। ਕਸਾਈ = ਖਿੱਚੀ ਹੋਈ। ਪ੍ਰੇਮ ਕਸਾਈ = ਪ੍ਰੇਮ ਦੀ ਖਿੱਚੀ ਹੋਈ।
ਨਾਨਕ ਸਾ ਧਨ ਮੇਲਿ ਲਈ ਪਿਰਿ ਆਪੇ ਸਾਚੈ ਸਾਹਿ ਸਵਾਰੀ ॥੧॥
O Nanak, the Lord blends that soul bride with Himself; the True King adorns her. ||1||
ਹੇ ਨਾਨਕ! ਇਹੋ ਜਿਹੀ ਸੁਚੱਜੀ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨੇ ਆਪ ਹੀ ਆਪਣੇ ਨਾਲ ਮਿਲਾ ਲਿਆ ਹੈ, ਸਦਾ ਕਾਇਮ ਰਹਿਣ ਵਾਲੇ ਸ਼ਾਹ ਨੇ ਉਸ ਦਾ ਜੀਵਨ ਸੰਵਾਰ ਦਿੱਤਾ ਹੈ ॥੧॥ ਪਿਰਿ = ਪਿਰ ਨੇ {ਨੋਟ: ਲਫ਼ਜ਼ 'ਪਿਰ', 'ਪਿਰੁ' ਅਤੇ 'ਪਿਰਿ' ਦੇ ਵਿਆਕਰਣਿਕ ਅਰਥ ਦਾ ਖਿਆਲ ਰੱਖੋ}। ਸਾਹਿ = ਸ਼ਾਹਿ, ਸ਼ਾਹ ਨੇ ॥੧॥
ਨਿਰਗੁਣਵੰਤੜੀਏ ਪਿਰੁ ਦੇਖਿ ਹਦੂਰੇ ਰਾਮ ॥
O worthless bride, see your Husband Lord ever-present.
ਹੇ ਗੁਣ-ਹੀਣ ਜਿੰਦੇ! ਪ੍ਰਭੂ-ਪਤੀ ਨੂੰ ਆਪਣੇ ਅੰਗ-ਸੰਗ ਵੱਸਦਾ ਵੇਖਿਆ ਕਰ। ਨਿਰਗੁਣਵੰਤੜੀਏ = ਹੇ ਗੁਣਾਂ ਤੋਂ ਸੱਖਣੀ ਜਿੰਦੇ! ਹਦੂਰੇ = ਹਾਜ਼ਰ-ਨਾਜ਼ਰ, ਅੰਗ-ਸੰਗ।
ਗੁਰਮੁਖਿ ਜਿਨੀ ਰਾਵਿਆ ਮੁਈਏ ਪਿਰੁ ਰਵਿ ਰਹਿਆ ਭਰਪੂਰੇ ਰਾਮ ॥
One who, as Gurmukh, enjoys her Husband Lord, O mortal bride, knows Him to be all-pervading everywhere.
ਹੇ ਮੋਈ ਹੋਈ ਜਿੰਦੇ! ਜੋ ਗੁਰੂ ਦੇ ਸਨਮੁੱਖ ਹੋ ਕੇ ਪ੍ਰਭੂ-ਪੱਤੀ ਦਾ ਸਿਮਰਨ ਕਰਦਾ ਹੈ ਉਸ ਨੂੰ ਪ੍ਰਭੂ ਪੂਰੇ ਤੌਰ ਤੇ ਵਿਆਪਕ ਦਿਖਦਾ ਹੈ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਰਾਵਿਆ = ਹਿਰਦੇ ਵਿਚ ਵਸਾਇਆ। ਮੁਈਏ = ਹੇ ਆਤਮਕ ਮੌਤ ਸਹੇੜ ਰਹੀ ਜਿੰਦੇ! ਰਵਿ ਰਹਿਆ = ਵਿਆਪਕ ਹੈ।
ਪਿਰੁ ਰਵਿ ਰਹਿਆ ਭਰਪੂਰੇ ਵੇਖੁ ਹਜੂਰੇ ਜੁਗਿ ਜੁਗਿ ਏਕੋ ਜਾਤਾ ॥
The Lord is all-pervading everywhere; behold Him ever-present. Throughout the ages, know Him as the One.
ਪਿਆਰਾ ਪ੍ਰਭੂ ਪੂਰੇ ਤੌਰ ਤੇ ਵਿਆਪਕ ਦਿਖਦਾ ਹੈ, ਤੂੰ ਉਸ ਨੂੰ ਹਾਜ਼ਰ ਨਾਜ਼ਰ ਦੇਖ ਤੇ ਸਮਝ ਕਿ ਹਰ ਯੁਗ ਵਿੱਚ ਇਕੋ ਹੀ ਪ੍ਰਭੂ ਹੈ। ਹਜੂਰੇ = ਅੰਗ-ਸੰਗ। ਜੁਗਿ ਜੁਗਿ = ਹਰੇਕ ਜੁਗ ਵਿਚ। ਏਕੋ = ਇਕ ਪ੍ਰਭੂ ਹੀ। ਜਾਤਾ = ਪ੍ਰਸਿੱਧ।
ਧਨ ਬਾਲੀ ਭੋਲੀ ਪਿਰੁ ਸਹਜਿ ਰਾਵੈ ਮਿਲਿਆ ਕਰਮ ਬਿਧਾਤਾ ॥
The young, innocent bride enjoys her Husband Lord; she meets Him, the Architect of karma.
ਜੇਹੜੀ ਜੀਵ-ਇਸਤ੍ਰੀ ਬਾਲ-ਭੋਲੇ ਸੁਭਾਵ ਵਾਲੀ ਬਣ ਕੇ ਤੇ ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰਭੂ-ਪਤੀ ਨੂੰ ਯਾਦ ਕਰਦੀ ਹੈ, ਉਸ ਨੂੰ ਉਹ ਸਿਰਜਣਹਾਰ ਮਿਲ ਪੈਂਦਾ ਹੈ। ਧਨ = ਜੀਵ-ਇਸਤ੍ਰੀ। ਬਾਲੀ = ਬਾਲ-ਸੁਭਾਵ ਵਾਲੀ। ਭੋਲੀ = ਭੋਲੇ ਸੁਭਾਵ ਵਾਲੀ। ਸਹਜਿ = ਆਤਮਕ ਅਡੋਲਤਾ ਵਿਚ। ਕਰਮ ਵਿਧਾਤਾ = ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ।
ਜਿਨਿ ਹਰਿ ਰਸੁ ਚਾਖਿਆ ਸਬਦਿ ਸੁਭਾਖਿਆ ਹਰਿ ਸਰਿ ਰਹੀ ਭਰਪੂਰੇ ॥
One who tastes the sublime essence of the Lord, and utters the sublime Word of the Shabad, remains immersed in the Lord's Ambrosial Pool.
ਜਿਸ ਨੇ ਹਰਿ-ਨਾਮ ਦਾ ਸੁਆਦ ਚੱਖ ਲਿਆ ਤੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੀ ਸਿਫ਼ਤ-ਸਾਲਾਹ ਕਰਨੀ ਸ਼ੁਰੂ ਕਰ ਦਿੱਤੀ, ਉਹ ਸਰੋਵਰ-ਪ੍ਰਭੂ ਵਿਚ ਹਰ ਵੇਲੇ ਚੁੱਭੀ ਲਾਈ ਰੱਖਦੀ ਹੈ। ਜਿਨਿ = ਜਿਸ ਨੇ। ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਸੁਭਾਖਿਆ = ਉਚਾਰਿਆ, ਸਿਫ਼ਤ-ਸਾਲਾਹ ਕੀਤੀ। ਹਰਿ ਸਰਿ = ਹਰੀ-ਸਰੋਵਰ ਵਿਚ।
ਨਾਨਕ ਕਾਮਣਿ ਸਾ ਪਿਰ ਭਾਵੈ ਸਬਦੇ ਰਹੈ ਹਦੂਰੇ ॥੨॥
O Nanak, that soul bride is pleasing to her Husband Lord, who, through the Shabad, remains in His Presence. ||2||
ਹੇ ਨਾਨਕ! ਉਹੀ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਪਿਆਰੀ ਲੱਗਦੀ ਹੈ ਜੇਹੜੀ ਗੁਰੂ ਦੇ ਸ਼ਬਦ ਦੀ ਰਾਹੀਂ ਹਰ ਵੇਲੇ ਉਸ ਦੇ ਚਰਨਾਂ ਵਿਚ ਜੁੜੀ ਰਹਿੰਦੀ ਹੈ ॥੨॥ ਕਾਮਣਿ = ਜੀਵ-ਇਸਤ੍ਰੀ। ਸਾ = ਉਹ {ਇਸਤ੍ਰੀ ਲਿੰਗ}। ਪਿਰ ਭਾਵੈ = ਪਿਰ ਨੂੰ ਚੰਗੀ ਲੱਗਦੀ ਹੈ ॥੨॥
ਸੋਹਾਗਣੀ ਜਾਇ ਪੂਛਹੁ ਮੁਈਏ ਜਿਨੀ ਵਿਚਹੁ ਆਪੁ ਗਵਾਇਆ ॥
Go and ask the happy soul-brides, O mortal bride, who have eradicated their self-conceit from within.
ਹੇ ਆਤਮਕ ਮੌਤ ਸਹੇੜ ਰਹੀ ਜਿੰਦੇ! ਜਾ ਕੇ (ਉਹਨਾਂ) ਸੁਹਾਗਣਾਂ ਪਾਸੋਂ (ਜੀਵਨ-ਜੁਗਤਿ) ਪੁੱਛ, ਜਿਨ੍ਹਾਂ ਨੇ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਹੈ। ਸੋਹਾਗਣੀ = ਉਹ ਜੀਵ-ਇਸਤ੍ਰੀਆਂ ਜਿਨ੍ਹਾਂ ਨੇ ਪ੍ਰਭੂ-ਪਤੀ ਨੂੰ ਪ੍ਰਸੰਨ ਕਰ ਲਿਆ ਹੈ। ਜਾਇ = ਜਾ ਕੇ। ਮੁਈਏ = ਹੇ ਆਤਮਕ ਮੌਤ ਸਹੇੜ ਰਹੀ ਜਿੰਦੇ! ਆਪੁ = ਆਪਾ-ਭਾਵ।
ਪਿਰ ਕਾ ਹੁਕਮੁ ਨ ਪਾਇਓ ਮੁਈਏ ਜਿਨੀ ਵਿਚਹੁ ਆਪੁ ਨ ਗਵਾਇਆ ॥
Those who have not eradicated their self-conceit, O mortal bride, do not realize the Hukam of their Husband Lord's Command.
ਪਰ ਜਿਨ੍ਹਾਂ ਨੇ ਆਪਣੇ ਅੰਦਰੋਂ ਆਪਾ-ਭਾਵ ਦੂਰ ਨਹੀਂ ਕੀਤਾ ਉਹਨਾਂ ਨੇ ਪ੍ਰਭੂ ਦੀ ਰਜ਼ਾ (ਵਿਚ ਤੁਰਨ ਦੀ ਜਾਚ) ਨਹੀਂ ਸਿੱਖੀ।
ਜਿਨੀ ਆਪੁ ਗਵਾਇਆ ਤਿਨੀ ਪਿਰੁ ਪਾਇਆ ਰੰਗ ਸਿਉ ਰਲੀਆ ਮਾਣੈ ॥
Those who eradicate their self-conceit, obtain their Husband Lord; they delight in His Love.
ਜਿਨ੍ਹਾਂ ਨੇ ਆਪਾ-ਭਾਵ ਦੂਰ ਕਰ ਲਿਆ, ਉਹਨਾਂ ਨੇ (ਆਪਣੇ ਅੰਦਰ ਹੀ) ਪ੍ਰਭੂ-ਪਤੀ ਨੂੰ ਲੱਭ ਲਿਆ, ਪ੍ਰਭੂ-ਪਤੀ ਪ੍ਰੇਮ ਨਾਲ ਉਹਨਾਂ ਨੂੰ ਆਪਣਾ ਮਿਲਾਪ ਬਖ਼ਸ਼ੀ ਰੱਖਦਾ ਹੈ। ਰੰਗ ਸਿਉ = ਆਨੰਦ ਨਾਲ।
ਸਦਾ ਰੰਗਿ ਰਾਤੀ ਸਹਜੇ ਮਾਤੀ ਅਨਦਿਨੁ ਨਾਮੁ ਵਖਾਣੈ ॥
Ever imbued with His Love, in perfect poise and grace, she repeats His Name, night and day.
ਜੇਹੜੀ ਜੀਵ-ਇਸਤ੍ਰੀ ਸਦਾ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਰਹਿੰਦੀ ਹੈ, ਆਤਮਕ ਅਡੋਲਤਾ ਵਿਚ ਮਸਤ ਰਹਿੰਦੀ ਹੈ, ਉਹ ਹਰ ਵੇਲੇ ਪ੍ਰਭੂ-ਪਤੀ ਦਾ ਨਾਮ ਸਿਮਰਦੀ ਰਹਿੰਦੀ ਹੈ। ਰੰਗਿ = ਪ੍ਰੇਮ-ਰੰਗ ਵਿਚ। ਰਾਤੀ = ਰੰਗੀ ਹੋਈ। ਸਹਜੇ = ਆਤਮਕ ਅਡੋਲਤਾ ਵਿਚ। ਮਾਤੀ = ਮਸਤ। ਅਨਦਿਨੁ = ਹਰ ਰੋਜ਼, ਹਰ ਵੇਲੇ।
ਕਾਮਣਿ ਵਡਭਾਗੀ ਅੰਤਰਿ ਲਿਵ ਲਾਗੀ ਹਰਿ ਕਾ ਪ੍ਰੇਮੁ ਸੁਭਾਇਆ ॥
Very fortunate is that bride, who focuses her consciousness on Him; her Lord's Love is so sweet to her.
ਉਹ ਜੀਵ-ਇਸਤ੍ਰੀ ਵੱਡੇ ਭਾਗਾਂ ਵਾਲੀ ਹੈ, ਉਸ ਦੇ ਹਿਰਦੇ ਵਿਚ ਪ੍ਰਭੂ-ਚਰਨਾਂ ਦੀ ਲਗਨ ਬਣੀ ਰਹਿੰਦੀ ਹੈ, ਉਸ ਨੂੰ ਪ੍ਰਭੂ ਦਾ ਪਿਆਰ ਚੰਗਾ ਲੱਗਦਾ ਹੈ। ਸੁਭਾਇਆ = ਪਸੰਦ ਆਇਆ।
ਨਾਨਕ ਕਾਮਣਿ ਸਹਜੇ ਰਾਤੀ ਜਿਨਿ ਸਚੁ ਸੀਗਾਰੁ ਬਣਾਇਆ ॥੩॥
O Nanak, that soul-bride who is adorned with Truth, is imbued with her Lord's Love, in the state of perfect poise. ||3||
ਹੇ ਨਾਨਕ! ਜਿਸ ਜੀਵ-ਇਸਤ੍ਰੀ ਨੇ ਸਦਾ-ਥਿਰ ਪ੍ਰਭੂ ਦੇ ਨਾਮ ਨੂੰ ਆਪਣੀ ਜ਼ਿੰਦਗੀ ਦਾ ਸ਼ਿੰਗਾਰ ਬਣਾ ਲਿਆ ਹੈ ਉਹ ਸਦਾ ਆਤਮਕ ਅਡੋਲਤਾ ਵਿਚ ਲੀਨ ਰਹਿੰਦੀ ਹੈ ॥੩॥ ਜਿਨਿ = ਜਿਸ ਨੇ। ਸਚੁ = ਸਦਾ-ਥਿਰ ਹਰਿ-ਨਾਮ ॥੩॥
ਹਉਮੈ ਮਾਰਿ ਮੁਈਏ ਤੂ ਚਲੁ ਗੁਰ ਕੈ ਭਾਏ ॥
Overcome your egotism, O mortal bride, and walk in the Guru's Way.
ਹੇ (ਆਤਮਕ ਮੌਤੇ) ਮੋਈ ਹੋਈ ਜਿੰਦੇ! ਤੂੰ (ਆਪਣੇ ਅੰਦਰੋਂ) ਹਉਮੈ ਦੂਰ ਕਰ ਤੇ ਗੁਰੂ ਦੇ ਅਨੁਸਾਰ ਹੋ ਕੇ (ਜੀਵਨ-ਤੋਰ) ਤੁਰ। ਗੁਰ ਕੈ ਭਾਏ = ਗੁਰ ਕੈ ਭਾਇ, ਗੁਰੂ ਦੇ ਪ੍ਰੇਮ ਵਿਚ, ਗੁਰੂ ਦੇ ਅਨੁਸਾਰ।
ਹਰਿ ਵਰੁ ਰਾਵਹਿ ਸਦਾ ਮੁਈਏ ਨਿਜ ਘਰਿ ਵਾਸਾ ਪਾਏ ॥
Thus you shall ever enjoy your Husband Lord, O mortal bride, and obtain an abode in the home of your own inner being.
ਮੋਈ ਹੋਈ ਜਿੰਦੇ! ਇੰਜ ਤੂੰ ਪ੍ਰਭੂ ਦੀ ਹਜ਼ੂਰੀ ਵਿਚ ਨਿਵਾਸ ਹਾਸਲ ਕਰ ਕੇ ਸਦਾ ਲਈ ਪ੍ਰਭੂ-ਪਤੀ ਦਾ ਮਿਲਾਪ ਮਾਣਦੀ ਰਹੇਂਗੀ। ਵਰੁ = ਖਸਮ। ਰਾਵਹਿ = ਤੂੰ ਮਿਲਾਪ ਪ੍ਰਾਪਤ ਕਰ ਲਏਂਗੀ। ਨਿਜ ਘਰਿ = ਆਪਣੇ ਅਸਲ ਘਰ ਵਿਚ, ਪ੍ਰਭੂ ਦੀ ਹਜ਼ੂਰੀ ਵਿਚ। ਪਾਏ = ਪਾਇ, ਪਾ ਕੇ।
ਨਿਜ ਘਰਿ ਵਾਸਾ ਪਾਏ ਸਬਦੁ ਵਜਾਏ ਸਦਾ ਸੁਹਾਗਣਿ ਨਾਰੀ ॥
Obtaining an abode in the home of her inner being, she vibrates the Word of the Shabad, and is a happy soul-bride forever.
ਚੰਗੇ ਭਾਗਾਂ ਵਾਲੀ ਜੀਵ-ਇਸਤ੍ਰੀ ਆਪਣੇ ਹਿਰਦੇ ਵਿਚ ਗੁਰ-ਸ਼ਬਦ ਸਦਾ ਲਈ ਵਸਾ ਲੈਂਦੀ ਹੈ ਤੇ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਪ੍ਰਾਪਤ ਕਰ ਲੈਂਦੀ ਹੈ। ਵਜਾਏ = ਵਜਾਂਦੀ ਹੈ, ਪ੍ਰਭਾਵ ਹਿਰਦੇ ਵਿਚ ਵਸਾਂਦੀ ਹੈ।
ਪਿਰੁ ਰਲੀਆਲਾ ਜੋਬਨੁ ਬਾਲਾ ਅਨਦਿਨੁ ਕੰਤਿ ਸਵਾਰੀ ॥
The Husband Lord is delightful, and forever young; night and day, He embellishes His bride.
ਪ੍ਰਭੂ-ਪਤੀ ਜੋ ਆਨੰਦ ਦਾ ਸੋਮਾ ਹੈ ਤੇ ਜਿਸ ਦਾ ਜੋਬਨ ਸਦਾ ਕਾਇਮ ਰਹਿਣ ਵਾਲਾ ਹੈ ਨੇ ਜੀਵ-ਇਸਤ੍ਰੀ ਨੂੰ ਸਦਾ ਵਾਸਤੇ ਸੋਹਣੇ ਜੀਵਨ ਵਾਲੀ ਬਣਾ ਦਿੱਤਾ। ਰਲੀਆਲਾ = ਰਲੀਆਂ ਦਾ ਘਰ, ਆਨੰਦ ਦਾ ਸੋਮਾ। ਬਾਲਾ = ਜਵਾਨ। ਕੰਤਿ = ਕੰਤ ਨੇ। ਅਨਦਿਨੁ = ਹਰ ਰੋਜ਼।
ਹਰਿ ਵਰੁ ਸੋਹਾਗੋ ਮਸਤਕਿ ਭਾਗੋ ਸਚੈ ਸਬਦਿ ਸੁਹਾਏ ॥
Her Husband Lord activates the destiny written on her forehead, and she is adorned with the True Shabad.
ਇੰਜ ਉਸ ਨੂੰ ਪ੍ਰਭੂ-ਪਤੀ ਦਾ ਸੁਹਾਗ ਮਿਲਨ ਕਾਰਨ ਉਸ ਦੇ ਮੱਥੇ ਉਤੇ ਭਾਗ ਜਾਗ ਪੈਂਦਾ ਹੈ ਤੇ ਗੁਰੂ ਦੇ ਸ਼ਬਦ ਦੀ ਰਾਹੀਂ ਉਹ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਕੇ ਸੋਹਣੇ ਆਤਮਕ ਜੀਵਨ ਵਾਲੀ ਬਣ ਜਾਂਦੀ ਹੈ। ਮਸਤਕਿ = ਮੱਥੇ ਉਤੇ।
ਨਾਨਕ ਕਾਮਣਿ ਹਰਿ ਰੰਗਿ ਰਾਤੀ ਜਾ ਚਲੈ ਸਤਿਗੁਰ ਭਾਏ ॥੪॥੧॥
O Nanak, the soul-bride is imbued with the Love of the Lord, when she walks according to the Will of the True Guru. ||4||1||
ਹੇ ਨਾਨਕ! ਜਦੋਂ ਜੀਵ-ਇਸਤ੍ਰੀ ਗੁਰੂ ਦੇ ਅਨੁਸਾਰ ਤੁਰਦੀ ਹੈ, ਤਾਂ ਉਹ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ ॥੪॥੧॥ ਕਾਮਣਿ = ਜੀਵ-ਇਸਤ੍ਰੀ। ਰੰਗਿ = ਪ੍ਰੇਮ ਵਿਚ ॥੪॥੧॥