ਮਃ ੩ ॥
Third Mehl:
ਤੀਜੀ ਪਾਤਿਸ਼ਾਹੀ।
ਇਕਿ ਸਦਾ ਇਕਤੈ ਰੰਗਿ ਰਹਹਿ ਤਿਨ ਕੈ ਹਉ ਸਦ ਬਲਿਹਾਰੈ ਜਾਉ ॥
Some remain constantly imbued with the Lord's Love; I am forever a sacrifice to them.
ਕਈ (ਵਡ-ਭਾਗੀ) ਮਨੁੱਖ ਇਕ (ਪ੍ਰਭੂ ਦੇ) ਰੰਗ ਵਿਚ ਹੀ (ਮਸਤ) ਰਹਿੰਦੇ ਹਨ, ਮੈਂ ਉਹਨਾਂ ਤੋਂ ਕੁਰਬਾਨ ਹਾਂ; ਇਕਿ = ਕਈ ਮਨੁੱਖ। ਇਕਤੈ ਰੰਗਿ = ਇਕੇ ਰੰਗ ਵਿਚ ਹੀ।
ਤਨੁ ਮਨੁ ਧਨੁ ਅਰਪੀ ਤਿਨ ਕਉ ਨਿਵਿ ਨਿਵਿ ਲਾਗਉ ਪਾਇ ॥
I dedicate my mind, soul and wealth to them; bowing low, I fall at their feet.
(ਮੇਰਾ ਚਿੱਤ ਕਰਦਾ ਹੈ) ਆਪਣਾ ਤਨ ਮਨ ਧਨ ਉਹਨਾਂ ਦੀ ਭੇਟ ਕਰ ਦਿਆਂ ਤੇ ਨਿਉਂ ਨਿਉਂ ਕੇ ਉਹਨਾਂ ਦੀ ਪੈਰੀਂ ਲੱਗਾਂ। ਅਰਪੀ = ਮੈਂ ਹਵਾਲੇ ਕਰ ਦਿਆਂ। ਪਾਇ = ਪੈਰੀਂ।
ਤਿਨ ਮਿਲਿਆ ਮਨੁ ਸੰਤੋਖੀਐ ਤ੍ਰਿਸਨਾ ਭੁਖ ਸਭ ਜਾਇ ॥
Meeting them, the soul is satisfied, and one's hunger and thirst all depart.
ਉਹਨਾਂ ਨੂੰ ਮਿਲਿਆਂ ਮਨ ਨੂੰ ਠੰਢ ਪੈਂਦੀ ਹੈ, ਸਾਰੀ ਤ੍ਰਿਸ਼ਨਾ ਤੇ ਭੁੱਖ ਦੂਰ ਹੋ ਜਾਂਦੀ ਹੈ।
ਨਾਨਕ ਨਾਮਿ ਰਤੇ ਸੁਖੀਏ ਸਦਾ ਸਚੇ ਸਿਉ ਲਿਵ ਲਾਇ ॥੨॥
O Nanak, those who are attuned to the Naam are happy forever; they lovingly focus their minds on the True Lord. ||2||
ਹੇ ਨਾਨਕ! ਨਾਮ ਵਿਚ ਭਿੱਜੇ ਹੋਏ ਮਨੁੱਖ ਸੱਚੇ ਪ੍ਰਭੂ ਨਾਲ ਚਿੱਤ ਜੋੜ ਕੇ ਸਦਾ ਸੁਖਾਲੇ ਰਹਿੰਦੇ ਹਨ ॥੨॥