ਪਉੜੀ ॥
Pauree:
ਪਉੜੀ।
ਸਭ ਨਦਰੀ ਅੰਦਰਿ ਰਖਦਾ ਜੇਤੀ ਸਿਸਟਿ ਸਭ ਕੀਤੀ ॥
He keeps all under His Gaze; He created the entire Universe.
(ਪ੍ਰਭੂ ਨੇ) ਜਿਤਨੀ ਸ੍ਰਿਸ਼ਟੀ ਪੈਦਾ ਕੀਤੀ ਹੈ, ਉਸ ਸਾਰੀ ਨੂੰ ਆਪਣੀ ਨਜ਼ਰ ਹੇਠ ਰੱਖਦਾ ਹੈ।
ਇਕਿ ਕੂੜਿ ਕੁਸਤਿ ਲਾਇਅਨੁ ਮਨਮੁਖ ਵਿਗੂਤੀ ॥
He has linked some to falsehood and deception; these self-willed manmukhs are plundered.
ਉਸ ਨੇ ਕਈ ਜੀਵਾਂ ਨੂੰ ਝੂਠ ਤੇ ਠੱਗੀ ਵਿਚ ਲਾ ਰੱਖਿਆ ਹੈ, ਉਹ ਜੀਵ ਆਪਣੇ ਮਨ ਦੇ ਪਿੱਛੇ ਤੁਰ ਕੇ ਖ਼ੁਆਰ ਹੋ ਰਹੇ ਹਨ। ਇਕਿ = ਕਈ ਜੀਵ। ਕੂੜਿ = ਕੂੜ ਵਿਚ। ਕੁਸਤਿ = ਕੁਸੱਤ ਵਿਚ। ਲਾਇਅਨੁ = ਲਾਏ ਹਨ ਉਸ ਨੇ।
ਗੁਰਮੁਖਿ ਸਦਾ ਧਿਆਈਐ ਅੰਦਰਿ ਹਰਿ ਪ੍ਰੀਤੀ ॥
The Gurmukhs meditate on the Lord forever; their inner beings are filled with love.
ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦੇ ਹਨ ਉਹ ਸਦਾ ਪ੍ਰਭੂ ਨੂੰ ਧਿਆਉਂਦੇ ਹਨ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਪ੍ਰਭੂ ਦੀ ਪ੍ਰੀਤ ਹੈ।
ਜਿਨ ਕਉ ਪੋਤੈ ਪੁੰਨੁ ਹੈ ਤਿਨੑ ਵਾਤਿ ਸਿਪੀਤੀ ॥
Those who have the treasure of virtue, chant the Praises of the Lord.
ਜਿਨ੍ਹਾਂ ਦੇ ਪੱਲੇ (ਕੋਈ ਪਿਛਲੀ ਕੀਤੀ) ਭਲਾਈ ਹੈ ਉਹਨਾਂ ਦੇ ਮੂੰਹ ਵਿਚ (ਪ੍ਰਭੂ ਦੀ) ਸਿਫ਼ਤ-ਸਾਲਾਹ ਟਿਕੀ ਰਹਿੰਦੀ ਹੈ। ਪੋਤੈ = ਪੱਲੇ ਵਿਚ, ਕੱਪੜੇ ਵਿਚ। ਵਾਤਿ = ਵਾਤ ਵਿਚ, ਮੂੰਹ ਵਿਚ। ਤਿਨ੍ਹ੍ਹ = ਅੱਖਰ 'ਨ' ਦੇ ਨਾਲ ਅੱਧਾ 'ਹ' ਹੈ। ਸਿਪੀਤੀ = ਸਿਫ਼ਤ।
ਨਾਨਕ ਨਾਮੁ ਧਿਆਈਐ ਸਚੁ ਸਿਫਤਿ ਸਨਾਈ ॥੧੦॥
O Nanak, meditate on the Naam, and the Glorious Praises of the True Lord. ||10||
ਹੇ ਨਾਨਕ! ਨਾਮ ਹੀ ਸਿਮਰਨਾ ਚਾਹੀਦਾ ਹੈ। ਪਰਮਾਤਮਾ ਦੀ ਸਿਫ਼ਤ-ਸਾਲਾਹ ਹੀ ਸਦਾ ਕਾਇਮ ਰਹਿਣ ਵਾਲੀ ਚੀਜ਼ ਹੈ ॥੧੦॥ ਸਨਾਈ = {ਅਰਬੀ 'स्ना'} ਵਡਿਆਈ ॥੧੦॥