ਮਃ ੫ ॥
Fifth Mehl:
ਪੰਜਵੀਂ ਪਾਤਸ਼ਾਹੀ।
ਫਿਰਦੀ ਫਿਰਦੀ ਨਾਨਕ ਜੀਉ ਹਉ ਫਾਵੀ ਥੀਈ ਬਹੁਤੁ ਦਿਸਾਵਰ ਪੰਧਾ ॥
I wandered and wandered and went crazy, O Nanak, in countless foreign lands and pathways.
ਹੇ ਨਾਨਕ ਜੀ! ਮੈਂ ਭਟਕਦੀ ਭਟਕਦੀ ਤੇ ਹੋਰ ਹੋਰ ਦੇਸਾਂ ਦੇ ਪੈਂਡੇ ਝਾਗਦੀ ਝਾਗਦੀ ਪਾਗਲ ਜਿਹੀ ਹੋ ਗਈ ਸਾਂ। ਹਉ = ਮੈਂ। ਫਾਵੀ = ਡਉਰੀ-ਭਉਰੀ, ਵਿਆਕਲ। ਥੀਈ = ਹੋ ਗਈ। ਦਿਸਾਵਰ = {ਦੇਸ-ਅਵਰ} ਹੋਰ ਹੋਰ ਦੇਸ। ਦਿਸਾਵਰ ਪੰਧਾ = ਹੋਰ ਹੋਰ ਦੇਸਾਂ ਦੇ ਪੈਂਡੇ।
ਤਾ ਹਉ ਸੁਖਿ ਸੁਖਾਲੀ ਸੁਤੀ ਜਾ ਗੁਰ ਮਿਲਿ ਸਜਣੁ ਮੈ ਲਧਾ ॥੨॥
But then, I slept in peace and comfort, when I met the Guru, and found my Friend. ||2||
ਪਰ ਜਦੋਂ ਸਤਿਗੁਰੂ ਜੀ ਨੂੰ ਮਿਲ ਕੇ ਮੈਨੂੰ ਸੱਜਣ-ਪ੍ਰਭੂ ਲੱਭ ਪਿਆ ਤਾਂ ਮੈਂ ਬੜੇ ਸੁਖ ਨਾਲ ਸੌਂ ਗਈ (ਭਾਵ, ਮੇਰੇ ਅੰਦਰ ਪੂਰਨ ਆਤਮਕ ਆਨੰਦ ਬਣ ਗਿਆ) ॥੨॥ ਸੁਖਿ = ਸੁਖ ਨਾਲ। ਤਾ = ਤਦੋਂ। ਗੁਰ ਮਿਲਿ = ਗੁਰੂ ਨੂੰ ਮਿਲ ਕੇ। ਜਾ = ਜਦੋਂ। ਸੁਖਾਲੀ = ਸੌਖੀ ॥੨॥