ਗਉੜੀ ਮਹਲਾ ੫ ॥
Gauree, Fifth Mehl:
ਗਊੜੀ ਪਾਤਸ਼ਾਹੀ ਪੰਜਵੀ।
ਜੋ ਪ੍ਰਾਣੀ ਗੋਵਿੰਦੁ ਧਿਆਵੈ ॥
That mortal who meditates on the Lord of the Universe,
ਜੇਹੜਾ ਮਨੁੱਖ ਗੋਬਿੰਦ-ਪ੍ਰਭੂ ਨੂੰ ਆਪਣੇ ਹਿਰਦੇ ਵਿਚ ਯਾਦ ਕਰਦਾ ਰਹਿੰਦਾ ਹੈ, ਧਿਆਵੈ = ਧਿਆਉਂਦਾ ਹੈ, ਹਿਰਦੇ ਵਿਚ ਚੇਤੇ ਰੱਖਦਾ ਹੈ।
ਪੜਿਆ ਅਣਪੜਿਆ ਪਰਮ ਗਤਿ ਪਾਵੈ ॥੧॥
whether educated or uneducated, obtains the state of supreme dignity. ||1||
ਉਹ ਚਾਹੇ ਵਿਦਵਾਨ ਹੋਵੇ ਚਾਹੇ ਵਿੱਦਿਆ-ਹੀਨ, ਉਹ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰਦਾ ਲੈਂਦਾ ਹੈ ॥੧॥ ਪਰਮ ਗਤਿ = ਸਭ ਤੋਂ ਉੱਚੀ ਆਤਮਕ ਅਵਸਥਾ ॥੧॥
ਸਾਧੂ ਸੰਗਿ ਸਿਮਰਿ ਗੋਪਾਲ ॥
In the Saadh Sangat, the Company of the Holy, meditate on the Lord of the World.
(ਹੇ ਭਾਈ!) ਗੁਰੂ ਦੀ ਸੰਗਤਿ ਵਿਚ (ਰਹਿ ਕੇ) ਸ੍ਰਿਸ਼ਟੀ ਦੇ ਪਾਲਣਹਾਰ ਪ੍ਰਭੂ (ਦੇ ਨਾਮ) ਦਾ ਸਿਮਰਨ ਕਰਿਆ ਕਰ। ਸਾਧੂ ਸੰਗਿ = ਗੁਰੂ ਦੀ ਸੰਗਤਿ ਵਿਚ।
ਬਿਨੁ ਨਾਵੈ ਝੂਠਾ ਧਨੁ ਮਾਲੁ ॥੧॥ ਰਹਾਉ ॥
Without the Name, wealth and property are false. ||1||Pause||
ਪ੍ਰਭੂ ਦੇ ਨਾਮ ਤੋਂ ਬਿਨਾਂ ਹੋਰ ਕੋਈ ਧਨ ਕੋਈ ਮਾਲ ਪੱਕਾ ਸਾਥ ਨਿਬਾਹੁਣ ਵਾਲਾ ਨਹੀਂ ਹੈ ॥੧॥ ਰਹਾਉ ॥
ਰੂਪਵੰਤੁ ਸੋ ਚਤੁਰੁ ਸਿਆਣਾ ॥
They alone are handsome, clever and wise,
(ਹੇ ਭਾਈ!) ਉਹੀ ਮਨੁੱਖ ਰੂਪ ਵਾਲਾ ਹੈ ਉਹੀ ਤੀਖਣ ਬੁੱਧਿ ਵਾਲਾ ਹੈ ਉਹੀ ਸਿਆਣਾ ਹੈ, ਰੂਪਵੰਤੁ = ਰੂਪ ਵਾਲਾ। ਚਤੁਰੁ = ਤੀਛਣ ਬੁੱਧਿ ਵਾਲਾ।
ਜਿਨਿ ਜਨਿ ਮਾਨਿਆ ਪ੍ਰਭ ਕਾ ਭਾਣਾ ॥੨॥
who surrender to the Will of God. ||2||
ਜਿਸ ਮਨੁੱਖ ਨੇ ਪਰਮਾਤਮਾ ਦੀ ਰਜ਼ਾ ਨੂੰ (ਸਦਾ ਸਿਰ ਮੱਥੇ ਉਤੇ) ਮੰਨਿਆ ਹੈ ॥੨॥ ਜਿਨਿ = ਜਿਸ ਨੇ। ਜਿਨ ਜਨਿ = ਜਿਸ ਜਨ ਨੇ ॥੨॥
ਜਗ ਮਹਿ ਆਇਆ ਸੋ ਪਰਵਾਣੁ ॥
Blessed is their coming into this world,
(ਹੇ ਭਾਈ! ਜਿਸ ਮਨੁੱਖ ਨੇ ਮਾਲਕ-ਪ੍ਰਭੂ ਨੂੰ ਹਰੇਕ ਸਰੀਰ ਵਿਚ ਵੱਸਦਾ ਪਛਾਣ ਲਿਆ ਹੈ) ਉਹੀ ਮਨੁੱਖ ਜਗਤ ਵਿਚ ਆਇਆ ਸਫਲ ਹੈ। ਪਰਵਾਣੁ = ਕਬੂਲ।
ਘਟਿ ਘਟਿ ਅਪਣਾ ਸੁਆਮੀ ਜਾਣੁ ॥੩॥
if they recognize their Lord and Master in each and every heart. ||3||
ਆਪਣੇ ਮਾਲਕ-ਪ੍ਰਭੂ ਨੂੰ ਹਰੇਕ ਸਰੀਰ ਵਿਚ ਵੱਸਦਾ ਪਛਾਣ ॥੩॥ ਘਟਿ ਘਟਿ = ਹਰੇਕ ਸਰੀਰ ਵਿਚ। ਜਾਣੁ = ਪਛਾਣ ॥੩॥
ਕਹੁ ਨਾਨਕ ਜਾ ਕੇ ਪੂਰਨ ਭਾਗ ॥
Says Nanak, their good fortune is perfect,
ਨਾਨਕ ਆਖਦਾ ਹੈ- ਜਿਸ ਮਨੁੱਖ ਦੇ ਪੂਰੇ ਭਾਗ ਜਾਗ ਪੈਂਦੇ ਹਨ, ਜਾ ਕੇ = ਜਿਸ ਮਨੁੱਖ ਦੇ।
ਹਰਿ ਚਰਣੀ ਤਾ ਕਾ ਮਨੁ ਲਾਗ ॥੪॥੯੦॥੧੫੯॥
if they enshrine the Lord's Feet within their minds. ||4||90||159||
ਉਸ ਦਾ ਮਨ ਪਰਮਾਤਮਾ ਦੇ ਚਰਨਾਂ ਵਿਚ ਲੱਗਾ ਰਹਿੰਦਾ ਹੈ ॥੪॥੯੦॥੧੫੯॥