ਕਬੀਰ ਜਗੁ ਕਾਜਲ ਕੀ ਕੋਠਰੀ ਅੰਧ ਪਰੇ ਤਿਸ ਮਾਹਿ

Kabeer, the world is a room filled with black soot; the blind fall into its trap.

ਹੇ ਕਬੀਰ! 'ਦੁਨੀਆ' ਦਾ ਮੋਹ, ਮਾਨੋ, ਇਕ ਐਸੀ ਕੋਠੜੀ ਹੈ ਜੋ ਕਾਲਖ ਨਾਲ ਭਰੀ ਹੋਈ ਹੈ; ਇਸ ਵਿਚ ਉਹ ਬੰਦੇ ਡਿੱਗੇ ਪਏ ਹਨ ਜਿਨ੍ਹਾਂ ਦੀਆਂ ਅੱਖਾਂ ਬੰਦ ਹਨ (ਜਿਨ੍ਹਾਂ ਨੂੰ 'ਦੀਨ' ਦੀ ਸੂਝ ਨਹੀਂ ਆਈ, ਚਾਹੇ ਉਹ ਪੰਡਿਤ ਰਾਜੇ ਭੂਪਤੀ ਹਨ, ਚਾਹੇ ਜਟਾਧਾਰੀ ਸੰਨਿਆਸੀ ਆਦਿਕ ਤਿਆਗੀ ਹਨ)। ਜਗੁ = ਜਗਤ, 'ਦੁਨੀਆ' ਦਾ ਮੋਹ। ਅੰਧ = ਅੰਨ੍ਹੇ ਮਨੁੱਖ, ਉਹ ਬੰਦੇ ਜਿਨ੍ਹਾਂ ਨੂੰ 'ਦੀਨ' ਦੀ ਸੋਝੀ ਨਹੀਂ, ਜਿਨ੍ਹਾਂ ਦੀਆਂ ਅੱਖਾਂ ਨਹੀਂ ਖੁਲ੍ਹੀਆਂ। ਤਿਸ ਮਹਿ = ਉਸ ਕੋਠੜੀ ਵਿਚ (ਜਿਥੇ 'ਦੁਨੀਆ' ਦੇ ਮੋਹ ਦੀ ਕਾਲਖ ਹੈ)। ਕਾਜਲ = ਕਾਲਖ।

ਹਉ ਬਲਿਹਾਰੀ ਤਿਨ ਕਉ ਪੈਸਿ ਜੁ ਨੀਕਸਿ ਜਾਹਿ ॥੨੬॥

I am a sacrifice to those who are thrown in, and still escape. ||26||

ਪਰ, ਮੈਂ ਉਹਨਾਂ ਤੋਂ ਸਦਕੇ ਹਾਂ, ਜੋ ਇਸ ਵਿਚ ਡਿੱਗ ਕੇ ਮੁੜ ਨਿਕਲ ਆਉਂਦੇ ਹਨ-(ਜੋ ਇੱਕ ਪਰਮਾਤਮਾ ਨਾਲ ਪਿਆਰ ਪਾ ਕੇ 'ਦੁਨੀ' ਦੇ ਮੋਹ ਨੂੰ ਤਿਆਗ ਦੇਂਦੇ ਹਨ) ॥੨੬॥ ਬਲਿਹਾਰੀ = ਸਦਕੇ। ਹਉ = ਮੈਂ। ਪੈਸਿ = ਪੈ ਕੇ, ਡਿੱਗ ਕੇ, ਵਸ ਕੇ। ਨੀਕਸਿ ਜਾਹਿ = ਨਿਕਲ ਜਾਂਦੇ ਹਨ ॥੨੬॥