ਪਉੜੀ

Pauree:

ਪਉੜੀ।

ਸਤਿਗੁਰੁ ਅੰਮ੍ਰਿਤ ਬਿਰਖੁ ਹੈ ਅੰਮ੍ਰਿਤ ਰਸਿ ਫਲਿਆ

The True Guru is the tree of ambrosia. it bears the fruit of sweet nectar.

ਗੁਰੂ (ਮਾਨੋ) ਅੰਮ੍ਰਿਤ ਦਾ ਰੁੱਖ ਹੈ ਜੋ ਅੰਮ੍ਰਿਤ ਦੇ ਰਸ ਨਾਲ ਫਲਿਆ ਹੋਇਆ ਹੈ (ਭਾਵ, ਜਿਸ ਨੂੰ ਅੰਮ੍ਰਿਤ-ਰਸ ਰੂਪ ਫਲ ਲੱਗਾ ਹੋਇਆ ਹੈ, ਜਿਸ ਪਾਸੋਂ ਨਾਮ-ਅੰਮ੍ਰਿਤ ਦਾ ਰਸ ਮਿਲਦਾ ਹੈ)। ਅੰਮ੍ਰਿਤ ਬਿਰਖੁ = ਅੰਮ੍ਰਿਤ ਦਾ ਰੁੱਖ, ਆਤਮਕ ਜੀਵਨ ਦੇਣ ਵਾਲੇ ਨਾਮ-ਫਲ ਦਾ ਰੁੱਖ। ਰਸਿ = ਰਸ ਨਾਲ।

ਜਿਸੁ ਪਰਾਪਤਿ ਸੋ ਲਹੈ ਗੁਰਸਬਦੀ ਮਿਲਿਆ

He alone receives it, who is so pre-destined, through the Word of the Guru's Shabad.

(ਇਹ ਨਾਮ-ਰੂਪ ਅੰਮ੍ਰਿਤ ਫਲ) ਗੁਰੂ ਦੇ ਸ਼ਬਦ ਦੀ ਰਾਹੀਂ ਮਿਲਦਾ ਹੈ, ਪਰ ਉਹ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਭਾਗਾਂ ਵਿਚ ਪ੍ਰਾਪਤ ਕਰਨਾ ਧੁਰੋਂ ਲਿਖਿਆ ਹੈ। ਜਿਸੁ = ਜਿਸ ਨੂੰ। ਜਿਸੁ ਪਰਾਪਤਿ = ਜਿਸ ਨੂੰ ਮਿਲਣਾ (ਸੰਜੋਗਾਂ ਵਿਚ ਲਿਖਿਆ ਹੋਇਆ ਹੈ)। ਗੁਰ ਸਬਦੀ = ਗੁਰੂ ਦੇ ਸ਼ਬਦ ਦੀ ਰਾਹੀਂ।

ਸਤਿਗੁਰ ਕੈ ਭਾਣੈ ਜੋ ਚਲੈ ਹਰਿ ਸੇਤੀ ਰਲਿਆ

One who walks in harmony with the Will of the True Guru, is blended with the Lord.

ਜਿਹੜਾ ਮਨੁੱਖ ਗੁਰੂ ਦੇ ਹੁਕਮ ਵਿੱਚ ਤੁਰਦਾ ਹੈ, ਉਹ ਪਰਮਾਤਮਾ ਨਾਲ ਇਕ-ਰੂਪ ਹੋਇਆ ਰਹਿੰਦਾ ਹੈ। ਕੈ ਭਾਣੈ = ਦੇ ਭਾਣੇ ਵਿਚ। ਸੇਤੀ = ਨਾਲ।

ਜਮਕਾਲੁ ਜੋਹਿ ਸਕਈ ਘਟਿ ਚਾਨਣੁ ਬਲਿਆ

The Messenger of Death cannot even see him; his heart is illumined with God's Light.

ਉਸ ਮਨੁੱਖ ਨੂੰ ਜਮਕਾਲ ਘੂਰ ਨਹੀਂ ਸਕਦਾ (ਭਾਵ, ਮੌਤ ਦਾ ਡਰ ਉਸ ਨੂੰ ਪੋਹ ਨਹੀਂ ਸਕਦਾ) ਕਿਉਂਕਿ ਉਸ ਦੇ ਹਿਰਦੇ ਵਿਚ ਰੱਬੀ ਜੋਤਿ ਜਗ ਪੈਂਦੀ ਹੈ। ਜੋਹਿ ਨ ਸਕਈ = ਤੱਕ ਨਹੀਂ ਸਕਦਾ, ਘੂਰ ਨਹੀਂ ਸਕਦਾ।

ਨਾਨਕ ਬਖਸਿ ਮਿਲਾਇਅਨੁ ਫਿਰਿ ਗਰਭਿ ਗਲਿਆ ॥੨੦॥

O Nanak, God forgives him, and blends him with Himself; he does not rot away in the womb of reincarnation ever again. ||20||

ਹੇ ਨਾਨਕ! ਜਿਨ੍ਹਾਂ ਬੰਦਿਆਂ ਨੂੰ ਉਸ ਪ੍ਰਭੂ ਨੇ ਬਖ਼ਸ਼ਸ਼ ਕਰ ਕੇ ਆਪਣੇ ਨਾਲ ਮਿਲਾਇਆ ਹੈ ਉਹ ਮੁੜ ਮੁੜ ਜੂਨਾਂ ਵਿਚ ਨਹੀਂ ਗਲਦੇ ॥੨੦॥ ਬਖਸਿ = ਬਖ਼ਸ਼ਸ਼ ਕਰ ਕੇ। ਮਿਲਾਇਅਨੁ = ਮਿਲਾਏ ਹਨ ਉਸ ਨੇ। ਗਰਭਿ = ਗਰਭ ਵਿਚ, (ਭਾਵ, ਜੂਨਾਂ ਵਿਚ) ॥੨੦॥