ਬ੍ਰਹਮ ਗਿਆਨੀ ਕੀ ਕੀਮਤਿ ਨਾਹਿ

The God-conscious being cannot be appraised.

ਬ੍ਰਹਮਗਿਆਨੀ (ਦੇ ਗੁਣਾਂ) ਦਾ ਮੁੱਲ ਨਹੀਂ ਪੈ ਸਕਦਾ,

ਬ੍ਰਹਮ ਗਿਆਨੀ ਕੈ ਸਗਲ ਮਨ ਮਾਹਿ

The God-conscious being has all within his mind.

ਸਾਰੇ ਹੀ (ਗੁਣ) ਬ੍ਰਹਮਗਿਆਨੀ ਦੇ ਅੰਦਰ ਹਨ। ਸਗਲ = ਸਾਰੇ। ਮਨ ਮਾਹਿ = ਮਨ ਵਿਚ।

ਬ੍ਰਹਮ ਗਿਆਨੀ ਕਾ ਕਉਨ ਜਾਨੈ ਭੇਦੁ

Who can know the mystery of the God-conscious being?

ਕੇਹੜਾ ਮਨੁੱਖ ਬ੍ਰਹਮਗਿਆਨੀ (ਦੀ ਉੱਚੀ ਜ਼ਿੰਦਗੀ) ਦਾ ਭੇਤ ਪਾ ਸਕਦਾ ਹੈ? ਭੇਦੁ = ਰਾਜ਼, ਮਰਮ।

ਬ੍ਰਹਮ ਗਿਆਨੀ ਕਉ ਸਦਾ ਅਦੇਸੁ

Forever bow to the God-conscious being.

ਬ੍ਰਹਮਗਿਆਨੀ ਦੇ ਅੱਗੇ ਸਦਾ ਨਿਊਣਾ ਹੀ (ਫੱਬਦਾ) ਹੈ। ਅਦੇਸੁ = ਪ੍ਰਣਾਮ, ਨਮਸਕਾਰ।

ਬ੍ਰਹਮ ਗਿਆਨੀ ਕਾ ਕਥਿਆ ਜਾਇ ਅਧਾਖੵਰੁ

The God-conscious being cannot be described in words.

ਬ੍ਰਹਮਗਿਆਨੀ (ਦੀ ਮਹਿਮਾ) ਦਾ ਅੱਧਾ ਅੱਖਰ ਭੀ ਨਹੀਂ ਕਿਹਾ ਜਾ ਸਕਦਾ; ਅਦਾਖ੍ਯ੍ਯਰ = (ਮਹਿਮਾ ਦਾ) ਅੱਧਾ ਅੱਖਰ (ਭੀ)।

ਬ੍ਰਹਮ ਗਿਆਨੀ ਸਰਬ ਕਾ ਠਾਕੁਰੁ

The God-conscious being is the Lord and Master of all.

ਬ੍ਰਹਮਗਿਆਨੀ ਸਾਰੇ (ਜੀਵਾਂ) ਦਾ ਪੂਜ੍ਯ ਹੈ।

ਬ੍ਰਹਮ ਗਿਆਨੀ ਕੀ ਮਿਤਿ ਕਉਨੁ ਬਖਾਨੈ

Who can describe the limits of the God-conscious being?

ਬ੍ਰਹਮਗਿਆਨੀ (ਦੀ ਉੱਚੀ ਜ਼ਿੰਦਗੀ) ਦਾ ਅੰਦਾਜ਼ਾ ਕੌਣ ਲਾ ਸਕਦਾ ਹੈ? ਮਿਤਿ = ਮਾਪ, ਮਰਯਾਦਾ, ਅੰਦਾਜ਼ਾ। ਬਖਾਨੈ = ਬਿਆਨ ਕਰੇ

ਬ੍ਰਹਮ ਗਿਆਨੀ ਕੀ ਗਤਿ ਬ੍ਰਹਮ ਗਿਆਨੀ ਜਾਨੈ

Only the God-conscious being can know the state of the God-conscious being.

ਉਸ ਦੀ ਹਾਲਤ (ਉਸ ਵਰਗਾ) ਬ੍ਰਹਮਗਿਆਨੀ ਹੀ ਜਾਣਦਾ ਹੈ। ਗਤਿ = ਹਾਲਤ।

ਬ੍ਰਹਮ ਗਿਆਨੀ ਕਾ ਅੰਤੁ ਪਾਰੁ

The God-conscious being has no end or limitation.

ਬ੍ਰਹਮਗਿਆਨੀ (ਦੇ ਗੁਣਾਂ ਦੇ ਸਮੁੰਦਰ) ਦਾ ਕੋਈ ਹੱਦ ਬੰਨਾ ਨਹੀਂ;

ਨਾਨਕ ਬ੍ਰਹਮ ਗਿਆਨੀ ਕਉ ਸਦਾ ਨਮਸਕਾਰੁ ॥੭॥

O Nanak, to the God-conscious being, bow forever in reverence. ||7||

ਹੇ ਨਾਨਕ! ਸਦਾ ਬ੍ਰਹਮਗਿਆਨੀ ਦੇ ਚਰਨਾਂ ਤੇ ਪਿਆ ਰਹੁ ॥੭॥