ਸਲੋਕ ਮਃ

Salok, Fifth Mehl:

ਸਲੋਕ ਪੰਜਵੀਂ ਪਾਤਿਸ਼ਾਹੀ।

ਨਦੀ ਤਰੰਦੜੀ ਮੈਡਾ ਖੋਜੁ ਖੁੰਭੈ ਮੰਝਿ ਮੁਹਬਤਿ ਤੇਰੀ

Crossing the stream, my foot does not get stuck - I am filled with love for You.

(ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤ ਹੈ। ਖੋਜੁ = ਪੈਰ। ਖੁੰਭੈ = ਖੁੱਭਦਾ। ਮੰਝਿ = ਮੇਰੇ ਅੰਦਰ।

ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥

O Lord, my heart is attached to Your Feet; the Lord is Nanak's raft and boat. ||1||

ਹੇ ਪਤੀ (ਪ੍ਰਭੂ)! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! (ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ ॥੧॥ ਸਹ = ਹੇ ਪਤੀ (ਪ੍ਰਭੂ)! ਤਉ ਚਰਣੀ = ਤੇਰੇ ਚਰਨਾਂ ਵਿਚ। ਹੀਅੜਾ = ਨਿਮਾਣਾ ਜਿਹਾ ਦਿਲ। ਸੀਤਮੁ = ਮੈਂ ਸਿਊਂ ਲਿਆ ਹੈ। ਤੁਲਹਾ = ਤੁਲ੍ਹਾ, ਲੱਕੜਾਂ ਦਾ ਬੱਧਾ ਹੋਇਆ ਗੱਠਾ ਜੋ ਦਰਿਆ ਦੇ ਕੰਢੇ ਤੇ ਵੱਸਣ ਵਾਲੇ ਮਨੁੱਖ ਦਰਿਆ ਪਾਰ ਕਰਨ ਲਈ ਵਰਤਦੇ ਹਨ ॥੧॥