ਰਾਗੁ ਗਉੜੀ ਮਹਲਾ ੫ ॥
Raag Gauree, Fifth Mehl:
ਰਾਗ ਗਉੜੀ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਤ੍ਰਿਸਨਾ ਬਿਰਲੇ ਹੀ ਕੀ ਬੁਝੀ ਹੇ ॥੧॥ ਰਹਾਉ ॥
The thirst of only a few is quenched. ||1||Pause||
(ਹੇ ਭਾਈ!) ਕਿਸੇ ਵਿਰਲੇ ਮਨੁੱਖ ਦੇ ਅੰਦਰੋਂ ਤ੍ਰਿਸ਼ਨਾ (ਦੀ ਅੱਗ) ਬੁੱਝਦੀ ਹੈ ॥੧॥ ਰਹਾਉ ॥ ਤ੍ਰਿਸਨਾ = ਲਾਲਚ, ਮਾਇਆ ਦੀ ਪਿਆਸ ॥੧॥ ਰਹਾਉ ॥
ਕੋਟਿ ਜੋਰੇ ਲਾਖ ਕ੍ਰੋਰੇ ਮਨੁ ਨ ਹੋਰੇ ॥ ਪਰੈ ਪਰੈ ਹੀ ਕਉ ਲੁਝੀ ਹੇ ॥੧॥
People may accumulate hundreds of thousands, millions, tens of millions, and yet the mind is not restrained. They only yearn for more and more. ||1||
(ਸਾਧਾਰਨ ਹਾਲਤ ਇਹ ਬਣੀ ਪਈ ਹੈ ਕਿ ਮਨੁੱਖ) ਕ੍ਰੋੜਾਂ ਰੁਪਏ ਕਮਾਂਦਾ ਹੈ, ਲੱਖਾਂ ਕ੍ਰੋੜਾਂ ਰੁਪਏ ਇਕੱਠੇ ਕਰਦਾ ਹੈ (ਫਿਰ ਭੀ ਮਾਇਆ ਦੇ ਲਾਲਚ ਵਲੋਂ ਆਪਣੇ) ਮਨ ਨੂੰ ਰੋਕਦਾ ਨਹੀਂ, (ਸਗੋਂ) ਹੋਰ ਵਧੀਕ ਹੋਰ ਵਧੀਕ ਧਨ ਇਕੱਠਾ ਕਰਨ ਵਾਸਤੇ (ਤ੍ਰਿਸ਼ਨਾ ਦੀ ਅੱਗ ਵਿਚ) ਸੜਦਾ ਰਹਿੰਦਾ ਹੈ ॥੧॥ ਕੋਟਿ = ਕ੍ਰੋੜਾਂ। ਜੋਰੇ = ਜੋੜਦਾ ਹੈ। ਹੋਰੇ = ਰੋਕਦਾ। ਪਰੈ ਕਉ = ਵਧੀਕ ਧਨ ਵਾਸਤੇ। ਲੁਝੀ ਹੇ = ਝਗੜਦਾ ਹੈ ॥੧॥
ਸੁੰਦਰ ਨਾਰੀ ਅਨਿਕ ਪਰਕਾਰੀ ਪਰ ਗ੍ਰਿਹ ਬਿਕਾਰੀ ॥ ਬੁਰਾ ਭਲਾ ਨਹੀ ਸੁਝੀ ਹੇ ॥੨॥
They may have all sorts of beautiful women, but still, they commit adultery in the homes of others. They do not distinguish between good and bad. ||2||
ਮਨੁੱਖ ਆਪਣੀ ਸੁੰਦਰ ਇਸਤ੍ਰੀ ਨਾਲ ਅਨੇਕਾਂ ਕਿਸਮਾਂ ਦੇ ਲਾਡ-ਪਿਆਰ ਕਰਦਾ ਹੈ, ਫਿਰ ਭੀ ਪਰ-ਇਸਤ੍ਰੀ-ਸੰਗ ਦਾ ਮੰਦ-ਕਰਮ ਕਰਦਾ ਹੈ। (ਕਾਮ ਵਾਸ਼ਨਾ ਵਿਚ ਅੰਨ੍ਹੇ ਹੋਏ ਹੋਏ ਨੂੰ) ਇਹ ਨਹੀਂ ਸੁੱਝਦਾ ਕਿ ਭੈੜਾ ਕਰਮ ਕੇਹੜਾ ਹੈ ਤੇ ਚੰਗਾ ਕਰਮ ਕੇਹੜਾ ਹੈ ॥੨॥ ਪਰ ਗ੍ਰਿਹ = ਪਰਾਏ ਘਰ, ਪਰਾਈ ਇਸਤ੍ਰੀ। ਬਿਕਾਰ = ਮੰਦ ਕਰਮ। ਬਿਕਾਰੀ = ਮੰਦੇ ਕਰਮ ਕਰਨ ਵਾਲਾ।
ਅਨਿਕ ਬੰਧਨ ਮਾਇਆ ਭਰਮਤੁ ਭਰਮਾਇਆ ਗੁਣ ਨਿਧਿ ਨਹੀ ਗਾਇਆ ॥ ਮਨ ਬਿਖੈ ਹੀ ਮਹਿ ਲੁਝੀ ਹੇ ॥੩॥
They wander around lost, trapped in the myriad bonds of Maya; they do not sing the Praises of the Treasure of Virtue. Their minds are engrossed in poison and corruption. ||3||
(ਹੇ ਭਾਈ! ਮਾਇਆ ਦੇ ਮੋਹ ਦੇ) ਅਨੇਕਾਂ ਬੰਧਨਾਂ ਵਿਚ ਬੱਝਾ ਹੋਇਆ ਮਨੁੱਖ (ਮਾਇਆ ਦੀ ਖ਼ਾਤਰ) ਭਟਕਦਾ ਫਿਰਦਾ ਹੈ, ਮਾਇਆ ਇਸ ਨੂੰ ਖ਼ੁਆਰ ਕਰਦੀ ਹੈ, (ਮਾਇਆ ਦੇ ਪ੍ਰਭਾਵ ਹੇਠ ਰਹਿ ਕੇ) ਮਨੁੱਖ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਨਹੀਂ ਕਰਦਾ। ਮਨੁੱਖਾਂ ਦੇ ਮਨ ਵਿਸ਼ਿਆਂ ਦੀ ਅੱਗ ਵਿਚ ਹੀ ਸੜਦੇ ਰਹਿੰਦੇ ਹਨ ॥੩॥ ਗੁਣ ਨਿਧਿ = ਗੁਣਾਂ ਦਾ ਖ਼ਜ਼ਾਨਾ ਪਰਮਾਤਮਾ। ਮਨ = ਹੇ ਮਨ! ਬਿਖੈ ਮਹਿ = ਵਿਸ਼ੇ-ਵਿਕਾਰਾਂ ਵਿਚ ॥੩॥
ਜਾ ਕਉ ਰੇ ਕਿਰਪਾ ਕਰੈ ਜੀਵਤ ਸੋਈ ਮਰੈ ਸਾਧਸੰਗਿ ਮਾਇਆ ਤਰੈ ॥ ਨਾਨਕ ਸੋ ਜਨੁ ਦਰਿ ਹਰਿ ਸਿਝੀ ਹੇ ॥੪॥੧॥੧੫੪॥
Those, unto whom the Lord shows His Mercy, remain dead while yet alive. In the Saadh Sangat, the Company of the Holy, they cross over the ocean of Maya. O Nanak, those humble beings are honored in the Court of the Lord. ||4||1||154||
ਹੇ ਭਾਈ! ਜਿਸ ਮਨੁੱਖ ਉਤੇ ਪਰਮਾਤਮਾ ਮਿਹਰ ਕਰਦਾ ਹੈ, ਉਹੀ ਮਨੁੱਖ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਭੀ ਮਾਇਆ ਦੇ ਮੋਹ ਵਲੋਂ ਅਛੋਹ ਰਹਿੰਦਾ ਹੈ, ਤੇ ਸਾਧ ਸੰਗਤਿ ਵਿਚ ਰਹਿ ਕੇ ਮਾਇਆ (ਦੀ ਘੁੰਮਣ-ਘੇਰੀ) ਤੋਂ ਪਾਰ ਲੰਘ ਜਾਂਦਾ ਹੈ। ਹੇ ਨਾਨਕ! (ਆਖ-) ਉਹ ਮਨੁੱਖ ਪਰਮਾਤਮਾ ਦੇ ਦਰ ਤੇ ਕਾਮਯਾਬ ਗਿਣਿਆ ਜਾਂਦਾ ਹੈ ॥੪॥੧॥੧੫੪॥ ਰੇ = ਹੇ ਭਾਈ! ਸੋਈ = ਉਹੀ ਮਨੁੱਖ। ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ। ਦਰਿ ਹਰਿ = ਹਰੀ ਦੇ ਦਰ ਤੇ। ਸਿਝੀ ਹੇ = ਕਾਮਯਾਬ ਹੁੰਦਾ ਹੈ ॥੪॥