ਰਾਗੁ ਸੂਹੀ ਛੰਤ ਮਹਲਾ ੧ ਘਰੁ ੧ ॥
Raag Soohee, Chhant, First Mehl, First House:
ਰਾਗ ਸੂਹੀ, ਘਰ ੧ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ 'ਛੰਤ' (ਛੰਦ)।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥
Intoxicated with the wine of youth, I did not realize that I was only a guest at my parents' home (in this world).
ਹੇ ਪ੍ਰਭੂ ਜੀ! ਮੈਂ ਤੈਥੋਂ ਸਦਕੇ ਹਾਂ (ਤੂੰ ਕੈਸੀ ਅਚਰਜ ਲੀਲਾ ਰਚਾਈ ਹੈ!) ਜੀਵ-ਇਸਤ੍ਰੀ (ਤੇਰੀ ਰਚੀ ਮਾਇਆ ਦੇ ਪ੍ਰਭਾਵ ਹੇਠ) ਜਵਾਨੀ ਦੇ ਸਮੇ ਇਉਂ ਮਸਤ ਹੈ ਜਿਵੇਂ ਸ਼ਰਾਬ ਪੀ ਕੇ ਮਦ ਹੋਸ਼ ਹੈ, (ਇਹ ਭੀ ਨਹੀਂ ਸਮਝਦੀ ਕਿ) ਇਸ ਪੇਕੇ-ਘਰ ਵਿਚ (ਇਸ ਜਗਤ ਵਿਚ) ਉਹ ਇਕ ਪ੍ਰਾਹੁਣੀ ਹੀ ਹੈ। ਭਰਿ ਜੋਬਨਿ = ਭਰੀ ਜਵਾਨੀ ਵਿਚ, ਭਰ = ਜਵਾਨੀ ਦੇ ਸਮੇ। ਮੈ = ਸ਼ਰਾਬ। ਮਤ = ਮੱਤ, ਮਸਤ। ਪੇਈਅੜੈ ਘਰਿ = ਪੇਕੇ ਘਰ ਵਿਚ। ਪਾਹੁਣੀ = ਪ੍ਰਾਹੁਣੀ। ਬਲਿ = ਸਦਕੇ। ਰਾਮ = ਹੇ ਰਾਮ!
ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥
My consciousness is polluted with faults and mistakes; without the Guru, virtue does not even enter into me.
ਵਿਕਾਰਾਂ ਦੀ ਕਮਾਈ ਨਾਲ ਚਿੱਤ ਵਿਚ ਉਹ ਮੈਲੀ ਰਹਿੰਦੀ ਹੈ (ਗੁਰੂ ਦੀ ਸਰਨ ਨਹੀਂ ਆਉਂਦੀ, ਤੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ (ਹਿਰਦੇ ਵਿਚ) ਗੁਣ ਟਿਕ ਨਹੀਂ ਸਕਦੇ। ਅਵਗਣਿ = ਔਗੁਣ ਦੇ ਕਾਰਨ। ਚਿਤਿ = ਚਿੱਤ ਵਿਚ। ਨ ਸਮਾਵਨੀ = ਨਹੀਂ ਸਮਾਂਦੇ।
ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥
I have not known the value of virtue; I have been deluded by doubt. I have wasted away my youth in vain.
(ਮਾਇਆ ਦੀ) ਭਟਕਣਾ ਵਿਚ ਪੈ ਕੇ ਜੀਵ-ਇਸਤ੍ਰੀ ਨੇ (ਪ੍ਰਭੂ ਦੇ) ਗੁਣਾਂ ਦੀ ਕੀਮਤ ਨਾਹ ਸਮਝੀ, ਕੁਰਾਹੇ ਪਈ ਰਹੀ, ਤੇ ਜਵਾਨੀ ਦਾ ਸਮਾ ਵਿਅਰਥ ਗਵਾ ਲਿਆ। ਸਾਰ = ਕਦਰ। ਭਰਮਿ = ਭਟਕਣਾ ਵਿਚ। ਬਾਦਿ = ਵਿਅਰਥ।
ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥
I have not known my Husband Lord, His celestial home and gate, or the Blessed Vision of His Darshan. I have not had the pleasure of my Husband Lord's celestial peace.
ਨਾਹ ਉਸ ਨੇ ਖਸਮ-ਪ੍ਰਭੂ ਨਾਲ ਸਾਂਝ ਪਾਈ, ਨਾਹ ਉਸ ਦੇ ਦਰ ਨਾਹ ਉਸ ਦੇ ਘਰ ਤੇ ਨਾਹ ਹੀ ਉਸ ਦੇ ਦਰਸਨ ਦੀ ਕਦਰ ਪਛਾਣੀ। (ਭਟਕਣਾ ਵਿਚ ਹੀ ਰਹਿ ਕੇ) ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਦਾ ਸੁਭਾਉ ਭੀ ਪਸੰਦ ਨਾਹ ਆਇਆ। ਵਰੁ = ਖਸਮ-ਪ੍ਰਭੂ। ਸਹਜੁ = ਸੁਭਾਉ। ਭਾਇਆ = ਚੰਗਾ ਲੱਗਾ।
ਸਤਿਗੁਰ ਪੂਛਿ ਨ ਮਾਰਗਿ ਚਾਲੀ ਸੂਤੀ ਰੈਣਿ ਵਿਹਾਣੀ ॥
After consulting the True Guru, I have not walked on the Path; the night of my life is passing away in sleep.
ਮਾਇਆ ਦੇ ਮੋਹ ਵਿਚ ਸੁੱਤੀ ਹੋਈ ਜੀਵ-ਇਸਤ੍ਰੀ ਦੀ ਜ਼ਿੰਦਗੀ ਦੀ ਸਾਰੀ ਰਾਤ ਬੀਤ ਗਈ, ਸਤਿਗੁਰੂ ਦੀ ਸਿੱਖਿਆ ਲੈ ਕੇ ਜੀਵਨ ਦੇ ਠੀਕ ਰਸਤੇ ਉਤੇ ਕਦੇ ਭੀ ਨਾਹ ਤੁਰੀ। ਪੂਛਿ = ਪੁੱਛ ਕੇ। ਮਾਰਗਿ = (ਸਹੀ) ਰਸਤੇ ਉਤੇ। ਰੈਣਿ = (ਜ਼ਿੰਦਗੀ ਦੀ) ਰਾਤ।
ਨਾਨਕ ਬਾਲਤਣਿ ਰਾਡੇਪਾ ਬਿਨੁ ਪਿਰ ਧਨ ਕੁਮਲਾਣੀ ॥੧॥
O Nanak, in the prime of my youth, I am a widow; without my Husband Lord, the soul-bride is wasting away. ||1||
ਹੇ ਨਾਨਕ! ਅਜੇਹੀ ਜੀਵ-ਇਸਤ੍ਰੀ ਨੇ ਤਾਂ ਬਾਲ-ਉਮਰੇ ਹੀ ਰੰਡੇਪਾ ਸਹੇੜ ਲਿਆ, ਤੇ ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਉਸ ਦਾ ਹਿਰਦਾ-ਕਮਲ ਕੁਮਲਾਇਆ ਹੀ ਰਿਹਾ ॥੧॥ ਬਾਲਤਣ = ਬਾਲ-ਉਮਰ ਵਿਚ (ਹੀ)। ਧਨ = ਜੀਵ-ਇਸਤ੍ਰੀ ॥੧॥
ਬਾਬਾ ਮੈ ਵਰੁ ਦੇਹਿ ਮੈ ਹਰਿ ਵਰੁ ਭਾਵੈ ਤਿਸ ਕੀ ਬਲਿ ਰਾਮ ਜੀਉ ॥
O father, give me in marriage to the Lord; I am pleased with Him as my Husband. I belong to Him.
ਹੇ ਪਿਆਰੇ ਸਤਿਗੁਰੂ! ਮੈਨੂੰ ਖਸਮ-ਪ੍ਰਭੂ ਮਿਲਾ। (ਮੇਹਰ ਕਰ) ਮੈਨੂੰ ਉਹ ਪ੍ਰਭੂ-ਪਤੀ ਪਿਆਰਾ ਲੱਗੇ, ਮੈਂ ਉਸ ਤੋਂ ਸਦਕੇ ਜਾਵਾਂ, ਬਾਬਾ = ਹੇ ਗੁਰੂ! ਮੈ = ਮੈਨੂੰ। ਵਰੁ = ਪ੍ਰਭੂ-ਪਤੀ। ਦੇਹਿ = ਮਿਲਾ। ਭਾਵੈ = ਪਿਆਰਾ ਲੱਗਦਾ ਹੈ। ਮੈ ਤਿਸ ਕੀ ਬਲਿ ਰਾਮ = ਮੈਂ ਉਸ ਰਾਮ ਤੋਂ ਸਦਕੇ ਹਾਂ।
ਰਵਿ ਰਹਿਆ ਜੁਗ ਚਾਰਿ ਤ੍ਰਿਭਵਣ ਬਾਣੀ ਜਿਸ ਕੀ ਬਲਿ ਰਾਮ ਜੀਉ ॥
He is pervading throughout the four ages, and the Word of His Bani permeates the three worlds.
ਜੋ ਸਦਾ ਹੀ ਹਰ ਥਾਂ ਵਿਆਪਕ ਹੈ, ਤਿੰਨਾਂ ਹੀ ਭਵਨਾਂ ਵਿਚ ਜਿਸ ਦਾ ਹੁਕਮ ਚੱਲ ਰਿਹਾ ਹੈ। ਰਵਿ ਰਹਿਆ = ਮੌਜੂਦ ਹੈ, ਹਰ ਥਾਂ ਵਿਆਪਕ ਹੈ। ਜੁਗ ਚਾਰਿ = ਸਦਾ ਹੀ। ਤ੍ਰਿਭਵਣ = ਤਿੰਨਾਂ ਭਵਨਾਂ ਵਿਚ, ਸਾਰੇ ਜਗਤ ਵਿਚ। ਬਾਣੀ = ਹੁਕਮ।
ਤ੍ਰਿਭਵਣ ਕੰਤੁ ਰਵੈ ਸੋਹਾਗਣਿ ਅਵਗਣਵੰਤੀ ਦੂਰੇ ॥
The Husband Lord of the three worlds ravishes and enjoys His virtuous brides, but He keeps the ungraceful and unvirtuous ones far away.
ਤਿੰਨਾਂ ਭਵਨਾਂ ਦਾ ਮਾਲਕ ਪ੍ਰਭੂ ਭਾਗਾਂ ਵਾਲੀ ਜੀਵ-ਇਸਤ੍ਰੀ ਨਾਲ ਪਿਆਰ ਕਰਦਾ ਹੈ, ਪਰ ਜਿਸ ਨੇ ਔਗੁਣ ਹੀ ਔਗੁਣ ਸਹੇੜੇ ਉਹ ਉਸ ਦੇ ਚਰਨਾਂ ਤੋਂ ਵਿਛੁੜੀ ਰਹਿੰਦੀ ਹੈ। ਰਵੈ = ਪਿਆਰ ਕਰਦਾ ਹੈ।
ਜੈਸੀ ਆਸਾ ਤੈਸੀ ਮਨਸਾ ਪੂਰਿ ਰਹਿਆ ਭਰਪੂਰੇ ॥
As are our hopes, so are our minds' desires, which the All-pervading Lord brings to fulfillment.
ਉਹ ਮਾਲਕ ਹਰੇਕ ਦੇ ਹਿਰਦੇ ਵਿਚ ਵਿਆਪਕ ਹੈ (ਉਹ ਹਰੇਕ ਦੇ ਦਿਲ ਦੀ ਜਾਣਦਾ ਹੈ) ਜਿਹੋ ਜਿਹੀ ਆਸ ਧਾਰ ਕੇ ਕੋਈ ਉਸ ਦੇ ਦਰ ਤੇ ਆਉਂਦੀ ਹੈ ਉਹੋ ਜਿਹੀ ਇੱਛਾ ਉਹ ਪੂਰੀ ਕਰ ਦੇਂਦਾ ਹੈ। ਮਨਸਾ = {मनीषा} ਇੱਛਾ।
ਹਰਿ ਕੀ ਨਾਰਿ ਸੁ ਸਰਬ ਸੁਹਾਗਣਿ ਰਾਂਡ ਨ ਮੈਲੈ ਵੇਸੇ ॥
The bride of the Lord is forever happy and virtuous; she shall never be a widow, and she shall never have to wear dirty clothes.
ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਦੀ ਬਣੀ ਰਹਿੰਦੀ ਹੈ ਉਹ ਸਦਾ ਸੁਹਾਗ-ਭਾਗ ਵਾਲੀ ਹੈ, ਉਹ ਕਦੇ ਰੰਡੀ ਨਹੀਂ ਹੁੰਦੀ, ਉਸ ਦਾ ਵੇਸ ਕਦੇ ਮੈਲਾ ਨਹੀਂ ਹੁੰਦਾ (ਉਸ ਦਾ ਹਿਰਦਾ ਕਦੇ ਵਿਕਾਰਾਂ ਨਾਲ ਮੈਲਾ ਨਹੀਂ ਹੁੰਦਾ)। ਸਰਬ = ਸਦਾ ਹੀ। ਰਾਂਡ = ਰੰਡੀ।
ਨਾਨਕ ਮੈ ਵਰੁ ਸਾਚਾ ਭਾਵੈ ਜੁਗਿ ਜੁਗਿ ਪ੍ਰੀਤਮ ਤੈਸੇ ॥੨॥
O Nanak, I love my True Husband Lord; my Beloved is the same, age after age. ||2||
ਹੇ ਨਾਨਕ! (ਅਰਦਾਸ ਕਰ ਤੇ ਆਖ-ਹੇ ਸਤਿਗੁਰੂ! ਤੇਰੀ ਮੇਹਰ ਹੋਵੇ ਤਾਂ) ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ-ਪਤੀ ਮੈਨੂੰ (ਸਦਾ) ਪਿਆਰਾ ਲੱਗਦਾ ਰਹੇ ਜੇਹੜਾ ਪ੍ਰੀਤਮ ਹਰੇਕ ਜੁਗ ਵਿਚ ਇਕ-ਸਮਾਨ ਰਹਿਣ ਵਾਲਾ ਹੈ ॥੨॥ ਤੈਸੇ = ਇਕ-ਸਮਾਨ ॥੨॥
ਬਾਬਾ ਲਗਨੁ ਗਣਾਇ ਹੰ ਭੀ ਵੰਞਾ ਸਾਹੁਰੈ ਬਲਿ ਰਾਮ ਜੀਉ ॥
O Baba, calculate that auspicious moment, when I too shall be going to my in-laws' house.
ਹੇ ਸਤਿਗੁਰੂ! (ਉਹ) ਮੁਹੂਰਤ ਕਢਾ (ਉਹ ਅਵਸਰ ਪੈਦਾ ਕਰ, ਜਿਸ ਦੀ ਬਰਕਤਿ ਨਾਲ) ਮੈਂ ਭੀ ਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜ ਸਕਾਂ। ਲਗਨੁ = ਮੁਹੂਰਤ। ਲਗਨੁ ਗਣਾਇ = ਮੁਹੂਰਤ ਕਢਾ ਕੇ। ਹੰਭੀ = ਮੈਂ ਭੀ। ਵੰਞਾ = ਪਹੁੰਚ ਸਕਾਂ। ਸਾਹੁਰੈ = ਪਤੀ ਦੇ ਘਰ ਵਿਚ, ਪ੍ਰਭੂ-ਚਰਨਾਂ ਵਿਚ।
ਸਾਹਾ ਹੁਕਮੁ ਰਜਾਇ ਸੋ ਨ ਟਲੈ ਜੋ ਪ੍ਰਭੁ ਕਰੈ ਬਲਿ ਰਾਮ ਜੀਉ ॥
The moment of that marriage will be set by the Hukam of God's Command; His Will cannot be changed.
(ਹੇ ਗੁਰੂ! ਤੇਰੀ ਕਿਰਪਾ ਨਾਲ) ਰਜ਼ਾ ਦੇ ਮਾਲਕ ਪ੍ਰਭੂ ਜੋ ਹੁਕਮ ਕਰਦਾ ਹੈ ਉਹ ਮੇਲ ਦਾ ਅਵਸਰ ਬਣ ਜਾਂਦਾ ਹੈ, ਉਸ ਨੂੰ ਕੋਈ ਅਗਾਂਹ ਪਿਛਾਂਹ ਨਹੀਂ ਕਰ ਸਕਦਾ (ਉਸ ਵਿਚ ਕੋਈ ਵਿਘਨ ਨਹੀਂ ਪਾ ਸਕਦਾ)। ਸਾਹਾ = ਲਗਨ, ਮੁਹੂਰਤ। ਰਜਾਇ = ਪਰਮਾਤਮਾ ਦੀ ਮਰਜ਼ੀ ਅਨੁਸਾਰ। ਨ ਟਲੈ = ਅਗਾਂਹ ਪਿਛਾਂਹ ਨਹੀਂ ਹੋ ਸਕਦਾ।
ਕਿਰਤੁ ਪਇਆ ਕਰਤੈ ਕਰਿ ਪਾਇਆ ਮੇਟਿ ਨ ਸਕੈ ਕੋਈ ॥
The karmic record of past deeds, written by the Creator Lord, cannot be erased by anyone.
ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਕਰਤਾਰ ਨੇ (ਉਹਨਾਂ ਦੇ ਮਿਲਾਪ ਜਾਂ ਵਿਛੋੜੇ ਦਾ) ਜੋ ਭੀ ਹੁਕਮ ਦਿੱਤਾ ਹੈ ਉਸ ਨੂੰ ਕੋਈ ਉਲੰਘ ਨਹੀਂ ਸਕਦਾ। ਕਿਰਤੁ ਪਇਆ = ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਮਿਲਿਆ ਹੋਇਆ। ਕਿਰਤ = {कृत} ਕੀਤੇ ਹੋਏ ਕਰਮਾਂ ਦਾ ਇਕੱਠ। ਕਰਤੈ = ਕਰਤਾਰ ਨੇ।
ਜਾਞੀ ਨਾਉ ਨਰਹ ਨਿਹਕੇਵਲੁ ਰਵਿ ਰਹਿਆ ਤਿਹੁ ਲੋਈ ॥
The most respected member of the marriage party, my Husband, is the independent Lord of all beings, pervading and permeating the three worlds.
(ਗੁਰੂ ਵਿਚੋਲੇ ਦੀ ਕਿਰਪਾ ਨਾਲ) ਉਹ ਪਰਮਾਤਮਾ ਜੋ ਤਿੰਨਾਂ ਲੋਕਾਂ ਵਿਚ ਵਿਆਪਕ ਹੈ ਤੇ (ਫਿਰ ਭੀ ਆਪਣੇ ਪੈਦਾ ਕੀਤੇ) ਬੰਦਿਆਂ ਤੋਂ ਸੁਤੰਤਰ ਹੈ (ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਨ ਲਈ) ਲਾੜਾ ਬਣ ਕੇ ਆਉਂਦਾ ਹੈ। ਜਾਞੀ = ਜੰਞ ਦਾ ਮਾਲਕ, ਲਾੜਾ। ਨਿਹਕੇਵਲ = {निष्कैवल्य} ਪਵਿਤ੍ਰ, ਸੁਤੰਤਰ। ਨਰਹ ਨਿਹਕੇਵਲੁ = ਮਨੁੱਖਾਂ ਤੋਂ ਸੁਤੰਤਰ। ਤਿਹੁ ਲੋਈ = ਤਿੰਨਾਂ ਲੋਕਾਂ ਵਿਚ।
ਮਾਇ ਨਿਰਾਸੀ ਰੋਇ ਵਿਛੁੰਨੀ ਬਾਲੀ ਬਾਲੈ ਹੇਤੇ ॥
Maya, crying out in pain, leaves, seeing that the bride and the groom are in love.
(ਜਿਵੇਂ ਧੀ ਨੂੰ ਤੋਰਨ ਲੱਗੀ ਮਾਂ ਮੁੜ ਮਿਲਣ ਦੀਆਂ ਆਸਾਂ ਲਾਹ ਕੇ ਰੋ ਕੇ ਵਿਛੁੜਦੀ ਹੈ, ਤਿਵੇਂ) ਮਾਇਆ ਜੀਵ-ਇਸਤ੍ਰੀ ਦੇ ਪ੍ਰਭੂ-ਪਤੀ ਨਾਲ ਪ੍ਰੇਮ ਦੇ ਕਾਰਨ ਜੀਵ-ਇਸਤ੍ਰੀ ਨੂੰ ਆਪਣੇ ਕਾਬੂ ਵਿਚ ਰੱਖ ਸਕਣ ਦੀਆਂ ਆਸਾਂ ਲਾਹ ਕੇ (ਮਾਨੋ) ਰੋ ਕੇ ਵਿਛੁੜਦੀ ਹੈ। ਮਾਇ = ਮਾਇਆ। ਨਿਰਾਸੀ = ਆਸ-ਹੀਣੀ। ਰੋਇ = ਰੋ ਕੇ। ਵਿਛੁੰਨੀ = ਵਿੱਛੁੜ ਜਾਂਦੀ ਹੈ। ਬਾਲੀ = ਕੁੜੀ। ਬਾਲੈ = ਮੁੰਡੇ ਦਾ। ਹੇਤੇ = ਪਿਆਰ ਦੇ ਕਾਰਨ। ਬਾਲੀ ਬਾਲੈ ਹੇਤੇ = ਕੁੜੀ ਮੁੰਡੇ ਦੇ ਪਿਆਰ ਦੇ ਕਾਰਨ।
ਨਾਨਕ ਸਾਚ ਸਬਦਿ ਸੁਖ ਮਹਲੀ ਗੁਰ ਚਰਣੀ ਪ੍ਰਭੁ ਚੇਤੇ ॥੩॥
O Nanak, the peace of the Mansion of God's Presence comes through the True Word of the Shabad; the bride keeps the Guru's Feet enshrined in her mind. ||3||
ਹੇ ਨਾਨਕ! ਜੀਵ-ਇਸਤ੍ਰੀ ਗੁਰੂ ਦੇ ਚਰਨਾਂ ਦੀ ਬਰਕਤਿ ਨਾਲ ਪ੍ਰਭੂ-ਪਤੀ ਨੂੰ ਹਿਰਦੇ ਵਿਚ ਵਸਾਂਦੀ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਦੀ ਰਾਹੀਂ ਪ੍ਰਭੂ ਦੀ ਹਜ਼ੂਰੀ ਵਿਚ ਆਨੰਦ ਮਾਣਦੀ ਹੈ ॥੩॥ ਸਬਦਿ = ਸ਼ਬਦ ਦੀ ਬਰਕਤਿ ਨਾਲ। ਸੁਖ = ਆਨੰਦ। ਮਹਲੀ = ਪ੍ਰਭੂ ਦੇ ਘਰ ਵਿਚ ॥੩॥
ਬਾਬੁਲਿ ਦਿਤੜੀ ਦੂਰਿ ਨਾ ਆਵੈ ਘਰਿ ਪੇਈਐ ਬਲਿ ਰਾਮ ਜੀਉ ॥
My father has given me in marriage far away, and I shall not return to my parents' home.
ਸਤਿਗੁਰੂ ਨੇ (ਮੇਹਰ ਕਰ ਕੇ ਜੀਵ-ਇਸਤ੍ਰੀ ਮਾਇਆ ਦੇ ਪ੍ਰਭਾਵ ਤੋਂ ਇਤਨੀ) ਦੂਰ ਅਪੜਾ ਦਿੱਤੀ ਕਿ ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਆਉਂਦੀ। ਬਾਬੁਲਿ = ਪਿਉ ਨੇ, ਸਤਿਗੁਰੂ ਨੇ। ਦਿਤੜੀ = ਭੇਜ ਦਿੱਤੀ। ਦੂਰਿ = (ਮਾਇਆ ਦੇ ਪ੍ਰਭਾਵ ਤੋਂ) ਦੂਰ ਪਰੇ। ਘਰਿ = ਘਰ ਵਿਚ। ਪੇਈਐ ਘਰਿ = ਪੇਕੇ ਘਰ ਵਿਚ, ਜਨਮ ਮਰਨ ਵਿਚ।
ਰਹਸੀ ਵੇਖਿ ਹਦੂਰਿ ਪਿਰਿ ਰਾਵੀ ਘਰਿ ਸੋਹੀਐ ਬਲਿ ਰਾਮ ਜੀਉ ॥
I am delighted to see my Husband Lord near at hand; in His Home, I am so beautiful.
ਪ੍ਰਭੂ-ਪਤੀ ਦਾ ਪ੍ਰਤੱਖ ਦੀਦਾਰ ਕਰ ਕੇ ਉਹ ਪ੍ਰਸੰਨ-ਚਿੱਤ ਹੁੰਦੀ ਹੈ। ਪ੍ਰਭੂ-ਪਤੀ ਨੇ (ਜਦੋਂ) ਉਸ ਨਾਲ ਪਿਆਰ ਕੀਤਾ, ਤਾਂ ਉਸ ਦੇ ਚਰਨਾਂ ਵਿਚ ਜੁੜ ਕੇ ਉਹ ਆਪਣਾ ਆਤਮਕ ਜੀਵਨ ਸੰਵਾਰਦੀ ਹੈ। ਰਹਸੀ = ਪ੍ਰਸੰਨ ਹੁੰਦੀ ਹੈ। ਵੇਖਿ = ਵੇਖ ਕੇ। ਹਦੂਰਿ = ਆਪਣੇ ਸਾਹਮਣੇ। ਪਿਰਿ = ਪਿਰ ਨੇ, ਪ੍ਰਭੂ-ਪਤੀ ਨੇ। ਰਾਵੀ = ਪਿਆਰ ਕੀਤਾ। ਘਰਿ = ਘਰ ਵਿਚ, ਪ੍ਰਭੂ ਦੇ ਚਰਨਾਂ ਵਿਚ। ਸੋਹੀਐ = ਸੋਭਦੀ ਹੈ, ਆਤਮਕ ਜੀਵਨ ਸੋਹਣਾ ਬਣਾ ਲੈਂਦੀ ਹੈ।
ਸਾਚੇ ਪਿਰ ਲੋੜੀ ਪ੍ਰੀਤਮ ਜੋੜੀ ਮਤਿ ਪੂਰੀ ਪਰਧਾਨੇ ॥
My True Beloved Husband Lord desires me; He has joined me to Himself, and made my intellect pure and sublime.
ਸਦਾ-ਥਿਰ ਪ੍ਰੀਤਮ ਪ੍ਰਭੂ ਨੂੰ ਉਸ ਜੀਵ-ਇਸਤ੍ਰੀ ਦੀ ਲੋੜ ਪਈ (ਭਾਵ, ਜੀਵ-ਇਸਤ੍ਰੀ ਉਸ ਦੇ ਲੇਖੇ ਵਿਚ ਆ ਗਈ) ਉਸ ਨੇ ਉਸ ਨੂੰ ਆਪਣੇ ਨਾਲ ਮਿਲਾ ਲਿਆ। (ਇਸ ਮਿਲਾਪ ਦੀ ਬਰਕਤਿ ਨਾਲ) ਉਸ ਦੀ ਮਤਿ ਉਕਾਈ-ਹੀਣ ਹੋ ਗਈ, ਉਹ ਮੰਨੀ-ਪ੍ਰਮੰਨੀ ਗਈ। ਪਰਧਾਨੇ = ਮੰਨੀ-ਪ੍ਰਮੰਨੀ।
ਸੰਜੋਗੀ ਮੇਲਾ ਥਾਨਿ ਸੁਹੇਲਾ ਗੁਣਵੰਤੀ ਗੁਰ ਗਿਆਨੇ ॥
By good destiny I met Him, and was given a place of rest; through the Guru's Wisdom, I have become virtuous.
ਚੰਗੇ ਭਾਗਾਂ ਨਾਲ ਉਸ ਦਾ ਮਿਲਾਪ ਹੋ ਗਿਆ, ਪ੍ਰਭੂ-ਚਰਨਾਂ ਵਿਚ ਉਸ ਦਾ ਜੀਵਨ ਸੁਖੀ ਹੋ ਗਿਆ, ਉਹ ਗੁਣਾਂ ਵਾਲੀ ਹੋ ਗਈ, ਗੁਰੂ ਦੇ ਦਿੱਤੇ ਗਿਆਨ ਵਾਲੀ ਹੋ ਗਈ। ਸੰਜੋਗੀ = ਚੰਗੇ ਭਾਗਾਂ ਨਾਲ। ਥਾਨਿ = ਪ੍ਰਭੂ-ਚਰਨਾਂ ਵਿਚ। ਸੁਹੇਲਾ = ਸੌਖਾ (ਜੀਵਨ)।
ਸਤੁ ਸੰਤੋਖੁ ਸਦਾ ਸਚੁ ਪਲੈ ਸਚੁ ਬੋਲੈ ਪਿਰ ਭਾਏ ॥
I gather lasting Truth and contentment in my lap, and my Beloved is pleased with my truthful speech.
ਸਤ ਸੰਤੋਖ ਤੇ ਸਦਾ-ਥਿਰ ਯਾਦ ਉਸ ਦੇ ਹਿਰਦੇ ਵਿਚ ਟਿਕ ਜਾਂਦੀ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਸਦਾ ਸਿਮਰਦੀ ਹੈ, ਉਹ ਪ੍ਰਭੂ-ਪਤੀ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ। ਸਚੁ = ਸਦਾ-ਥਿਰ ਪ੍ਰਭੂ ਦਾ ਨਾਮ। ਪਲੈ = ਪੱਲੇ ਵਿਚ, ਉਸ ਦੇ ਪਾਸ। ਬੋਲੈ = ਸਿਮਰਦੀ ਹੈ। ਪਿਰ ਭਾਏ = ਪਤੀ ਨੂੰ ਪਿਆਰੀ ਲੱਗਦੀ ਹੈ।
ਨਾਨਕ ਵਿਛੁੜਿ ਨਾ ਦੁਖੁ ਪਾਏ ਗੁਰਮਤਿ ਅੰਕਿ ਸਮਾਏ ॥੪॥੧॥
O Nanak, I shall not suffer the pain of separation; through the Guru's Teachings, I merge into the loving embrace of the Lord's Being. ||4||1||
ਹੇ ਨਾਨਕ! ਜੀਵ-ਇਸਤ੍ਰੀ (ਪ੍ਰਭੂ-ਚਰਨਾਂ ਤੋਂ) ਵਿਛੁੜ ਕੇ ਦੁੱਖ ਨਹੀਂ ਪਾਂਦੀ, ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਉਹ ਪ੍ਰਭੂ ਦੀ ਗੋਦ ਵਿਚ ਹੀ ਲੀਨ ਹੋ ਜਾਂਦੀ ਹੈ ॥੪॥੧॥ ਅੰਕਿ = ਅੰਕ ਵਿਚ, ਜੱਫੀ ਵਿਚ। ਸਮਾਏ = ਲੀਨ ਹੋ ਜਾਂਦੀ ਹੈ ॥੪॥੧॥