ਗੁਰ ਕੈ ਗ੍ਰਿਹਿ ਸੇਵਕੁ ਜੋ ਰਹੈ ॥

That selfless servant, who lives in the Guru's household,

ਜੇਹੜਾ ਸੇਵਕ (ਸਿੱਖਿਆ ਦੀ ਖ਼ਾਤਰ) ਗੁਰੂ ਦੇ ਘਰ ਵਿਚ (ਭਾਵ ਗੁਰੂ ਦੇ ਦਰ ਤੇ) ਰਹਿੰਦਾ ਹੈ, ਗ੍ਰਿਹਿ = ਘਰ ਵਿਚ। ਗੁਰ ਕੈ ਗ੍ਰਿਹਿ = ਗੁਰੂ ਦੇ ਘਰ ਵਿਚ।

ਗੁਰ ਕੀ ਆਗਿਆ ਮਨ ਮਹਿ ਸਹੈ ॥

is to obey the Guru's Commands with all his mind.

ਤੇ ਗੁਰੂ ਦਾ ਹੁਕਮ ਮਨ ਵਿਚ ਮੰਨਦਾ ਹੈ; ਸਹੈ = ਸਹਾਰਦਾ ਹੈ।

ਆਪਸ ਕਉ ਕਰਿ ਕਛੁ ਨ ਜਨਾਵੈ ॥

He is not to call attention to himself in any way.

ਜੋ ਆਪਣੇ ਆਪ ਨੂੰ ਵੱਡਾ ਨਹੀਂ ਜਤਾਉਂਦਾ, ਆਪਸ ਕਉ = ਆਪਣੇ ਆਪ ਨੂੰ। ਜਨਾਵੈ = ਜਣਾਉਂਦਾ, ਜਤਾਉਂਦਾ।

ਹਰਿ ਹਰਿ ਨਾਮੁ ਰਿਦੈ ਸਦ ਧਿਆਵੈ ॥

He is to meditate constantly within his heart on the Name of the Lord.

ਪ੍ਰਭੂ ਦਾ ਨਾਮ ਸਦਾ ਹਿਰਦੇ ਵਿਚ ਧਿਆਉਂਦਾ ਹੈ;

ਮਨੁ ਬੇਚੈ ਸਤਿਗੁਰ ਕੈ ਪਾਸਿ ॥

One who sells his mind to the True Guru

ਜੋ ਆਪਣਾ ਮਨ ਸਤਿਗੁਰੂ ਅੱਗੇ ਵੇਚ ਦੇਂਦਾ ਹੈ (ਭਾਵ ਗੁਰੂ ਦੇ ਹਵਾਲੇ ਕਰ ਦੇਂਦਾ ਹੈ)

ਤਿਸੁ ਸੇਵਕ ਕੇ ਕਾਰਜ ਰਾਸਿ ॥

- that humble servant's affairs are resolved.

ਉਸ ਸੇਵਕ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ। ਰਾਸਿ = ਸਫਲ, ਸਿੱਧ।

ਸੇਵਾ ਕਰਤ ਹੋਇ ਨਿਹਕਾਮੀ ॥

One who performs selfless service, without thought of reward,

ਜੋ ਸੇਵਕ (ਗੁਰੂ ਦੀ) ਸੇਵਾ ਕਰਦਾ ਹੋਇਆ ਕਿਸੇ ਫਲ ਦੀ ਖ਼ਾਹਸ਼ ਨਹੀਂ ਰੱਖਦਾ, ਨਿਹਕਾਮੀ = ਕਾਮਨਾ-ਰਹਿਤ, ਫਲ ਦੀ ਇੱਛਾ ਨਾਹ ਰੱਖਣ ਵਾਲਾ।

ਤਿਸ ਕਉ ਹੋਤ ਪਰਾਪਤਿ ਸੁਆਮੀ ॥

shall attain his Lord and Master.

ਉਸ ਨੂੰ ਮਾਲਿਕ ਪ੍ਰਭੂ ਮਿਲ ਪੈਂਦਾ ਹੈ। ਸੁਆਮੀ = ਮਾਲਿਕ, ਪ੍ਰਭੂ।

ਅਪਨੀ ਕ੍ਰਿਪਾ ਜਿਸੁ ਆਪਿ ਕਰੇਇ ॥

He Himself grants His Grace;

ਜਿਸ ਤੇ (ਪ੍ਰਭੂ ਆਪਣੀ ਮੇਹਰ ਕਰਦਾ ਹੈ,

ਨਾਨਕ ਸੋ ਸੇਵਕੁ ਗੁਰ ਕੀ ਮਤਿ ਲੇਇ ॥੨॥

O Nanak, that selfless servant lives the Guru's Teachings. ||2||

ਹੇ ਨਾਨਕ! ਉਹ ਸੇਵਕ ਸਤਿਗੁਰੂ ਦੀ ਸਿੱਖਿਆ ਲੈਂਦਾ ਹੈ ॥੨॥