ਜੈਤਸਰੀ ਮਹਲਾ ੫ ਘਰੁ ੨ ਛੰਤ ॥
Jaitsree, Fifth Mehl, Second House, Chhant:
ਰਾਗ ਜੈਤਸਰੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਛੰਤ' (ਛੰਦ)।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਸਲੋਕੁ ॥
Salok:
ਸਲੋਕੁ।
ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥
God is lofty, unapproachable and infinite. He is indescribable - He cannot be described.
ਹੇ ਨਾਨਕ! (ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਅਗਮ = ਅਪਹੁੰਚ। ਕਥਨੁ ਨ ਜਾਇ = ਬਿਆਨ ਨਹੀਂ ਹੋ ਸਕਦਾ। ਅਕਥੁ = ਬਿਆਨ ਤੋਂ ਪਰੇ।
ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥
Nanak seeks the Sanctuary of God, who is all-powerful to save us. ||1||
ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ ॥੧॥ ਪ੍ਰਭ = ਹੇ ਪ੍ਰਭੂ! ਰਾਖਨ ਕਉ = ਰੱਖਿਆ ਕਰਨ ਲਈ। ਸਮਰਥੁ = ਤਾਕਤ ਵਾਲਾ ॥੧॥