ਪਉੜੀ ॥
Pauree:
ਪਊੜੀ।
ਹਰਿ ਤੇਰੀ ਸਭ ਕਰਹਿ ਉਸਤਤਿ ਜਿਨਿ ਫਾਥੇ ਕਾਢਿਆ ॥
Lord, everyone sings Your Praises. You have freed us from bondage.
ਹੇ ਪ੍ਰਭੂ! ਸਭ ਜੀਵ ਤੇਰੀ (ਹੀ) ਸਿਫ਼ਤ-ਸਾਲਾਹ ਕਰਦੇ ਹਨ, ਜਿਸ ਤੂੰ (ਉਹਨਾਂ ਮਾਇਆ ਵਿਚ) ਫਸਿਆਂ ਨੂੰ ਕੱਢਿਆ ਹੈ।
ਹਰਿ ਤੁਧਨੋ ਕਰਹਿ ਸਭ ਨਮਸਕਾਰੁ ਜਿਨਿ ਪਾਪੈ ਤੇ ਰਾਖਿਆ ॥
Lord, everyone bows in reverence to You. You have saved us from our sinful ways.
ਹੇ ਹਰੀ! ਸਭ ਜੀਵ ਤੇਰੇ ਅੱਗੇ ਸਿਰ ਨਵਾਂਦੇ ਹਨ, ਜਿਸ ਤੂੰ (ਉਹਨਾਂ ਨੂੰ) ਪਾਪਾਂ ਤੋਂ ਬਚਾਇਆ ਹੈ।
ਹਰਿ ਨਿਮਾਣਿਆ ਤੂੰ ਮਾਣੁ ਹਰਿ ਡਾਢੀ ਹੂੰ ਤੂੰ ਡਾਢਿਆ ॥
Lord, You are the Honor of the dishonored. Lord, You are the Strongest of the strong.
ਹੇ ਹਰੀ! ਜਿਨ੍ਹਾਂ ਨੂੰ ਕਿਤੇ ਆਦਰ ਨਹੀਂ ਮਿਲਦਾ, ਤੂੰ ਉਹਨਾਂ ਦਾ ਮਾਣ ਬਣਦਾ ਹੈਂ। ਹੇ ਹਰੀ! ਤੂੰ ਸਭ ਤੋਂ ਵਧੀਕ ਡਾਢਾ ਹੈਂ।
ਹਰਿ ਅਹੰਕਾਰੀਆ ਮਾਰਿ ਨਿਵਾਏ ਮਨਮੁਖ ਮੂੜ ਸਾਧਿਆ ॥
The Lord beats down the egocentrics and corrects the foolish, self-willed manmukhs.
(ਹੇ ਭਾਈ!) ਪ੍ਰਭੂ ਅਹੰਕਾਰੀਆਂ ਨੂੰ ਮਾਰ ਕੇ (ਭਾਵ, ਬਿਪਤਾ ਵਿਚ ਪਾ ਕੇ) ਨਿਵਾਉਂਦਾ ਹੈ, ਤੇ ਮੂਰਖ ਮਨਮੁਖਾਂ ਨੂੰ ਸਿੱਧੇ ਰਾਹੇ ਪਾਂਦਾ ਹੈ। ਸਾਧਿਆ = ਸਿੱਧੇ ਰਾਹ ਤੇ ਪਾਂਦਾ ਹੈ।
ਹਰਿ ਭਗਤਾ ਦੇਇ ਵਡਿਆਈ ਗਰੀਬ ਅਨਾਥਿਆ ॥੧੭॥
The Lord bestows glorious greatness on His devotees, the poor, and the lost souls. ||17||
ਪ੍ਰਭੂ ਗਰੀਬ ਤੇ ਅਨਾਥ ਭਗਤਾਂ ਨੂੰ ਆਦਰ ਬਖ਼ਸ਼ਦਾ ਹੈ ॥੧੭॥ ਅਨਾਥ = ਜਿਨ੍ਹਾਂ ਦਾ ਕੋਈ ਹੋਰ ਸਹਾਰਾ ਨਹੀਂ ਹੈ ॥੧੭॥