ਮਾਝ ਮਹਲਾ

Maajh, Fifth Mehl:

ਮਾਝ, ਪੰਜਵੀਂ ਪਾਤਸ਼ਾਹੀ।

ਪ੍ਰਭ ਕਿਰਪਾ ਤੇ ਹਰਿ ਹਰਿ ਧਿਆਵਉ

By God's Grace, I meditate on the Lord, Har, Har.

ਪਰਮਾਤਮਾ ਦੀ ਮਿਹਰ ਨਾਲ ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ। ਤੇ = ਤੋਂ, ਨਾਲ। ਧਿਆਵਉ = ਮੈਂ ਧਿਆਉਂਦਾ ਹਾਂ।

ਪ੍ਰਭੂ ਦਇਆ ਤੇ ਮੰਗਲੁ ਗਾਵਉ

By God's Kindness, I sing the songs of joy.

ਪਰਮਾਤਮਾ ਦੀ ਹੀ ਕਿਰਪਾ ਨਾਲ ਮੈਂ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦਾ ਹਾਂ। ਮੰਗਲੁ = ਸਿਫ਼ਤਿ-ਸਾਲਾਹ ਦਾ ਗੀਤ। ਗਾਵਉ = ਗਾਵਉਂ, ਮੈਂ ਗਾਂਦਾ ਹਾਂ।

ਊਠਤ ਬੈਠਤ ਸੋਵਤ ਜਾਗਤ ਹਰਿ ਧਿਆਈਐ ਸਗਲ ਅਵਰਦਾ ਜੀਉ ॥੧॥

While standing and sitting, while sleeping and while awake, meditate on the Lord, all your life. ||1||

(ਹੇ ਭਾਈ!) ਉਠਦਿਆਂ ਬੈਠਦਿਆਂ ਸੁੱਤਿਆਂ ਜਾਗਦਿਆਂ ਸਾਰੀ (ਹੀ) ਉਮਰ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ ॥੧॥ ਅਵਰਦਾ = ਉਮਰ ॥੧॥

ਨਾਮੁ ਅਉਖਧੁ ਮੋ ਕਉ ਸਾਧੂ ਦੀਆ

The Holy Saint has given me the Medicine of the Naam.

ਪਰਮਾਤਮਾ ਦਾ ਨਾਮ ਦਾਰੂ (ਹੈ, ਜਦੋਂ) ਮੈਨੂੰ ਗੁਰੂ ਨੇ ਦਿੱਤਾ। ਅਉਖਧੁ = ਦਵਾਈ। ਮੋ ਕਉ = ਮੈਨੂੰ। ਸਾਧੂ = ਗੁਰੂ ਨੇ।

ਕਿਲਬਿਖ ਕਾਟੇ ਨਿਰਮਲੁ ਥੀਆ

My sins have been cut out, and I have become pure.

(ਇਸ ਦੀ ਬਰਕਤਿ ਨਾਲ ਮੇਰੇ ਸਾਰੇ) ਪਾਪ ਕੱਟੇ ਗਏ ਤੇ ਮੈਂ ਪਵਿਤ੍ਰ ਹੋ ਗਿਆ। ਕਿਲਬਿਖ = ਪਾਪ {किल्विष}।

ਅਨਦੁ ਭਇਆ ਨਿਕਸੀ ਸਭ ਪੀਰਾ ਸਗਲ ਬਿਨਾਸੇ ਦਰਦਾ ਜੀਉ ॥੨॥

I am filled with bliss, and all my pains have been taken away. All my suffering has been dispelled. ||2||

(ਮੇਰੇ ਅੰਦਰ ਆਤਮਕ) ਸੁਖ ਪੈਦਾ ਹੋ ਗਿਆ (ਮੇਰੇ ਅੰਦਰੋਂ ਹਉਮੈ ਦੀ) ਸਾਰੀ ਪੀੜਾ ਨਿਕਲ ਗਈ, ਮੇਰੇ ਸਾਰੇ ਦੁਖ-ਦਰਦ ਦੂਰ ਹੋ ਗਏ ॥੨॥ ਪੀਰਾ = ਪੀੜਾ। ਸਗਲ = ਸਾਰੇ ॥੨॥

ਜਿਸ ਕਾ ਅੰਗੁ ਕਰੇ ਮੇਰਾ ਪਿਆਰਾ

One who has my Beloved on his side,

(ਹੇ ਭਾਈ!) ਮੇਰਾ ਪਿਆਰਾ (ਗੁਰੂ ਪਰਮਾਤਮਾ) ਜਿਸ ਮਨੁੱਖ ਦੀ ਸਹੈਤਾ ਕਰਦਾ ਹੈ, ਜਿਸ ਕਾ = {ਲਫ਼ਜ਼ 'ਜਿਸੁ' ਦਾ (ੁ) ਸੰਬੰਧਕ 'ਕਾ' ਦੇ ਕਾਰਨ ਉਡ ਗਿਆ ਹੈ। ਵੇਖੋ 'ਗੁਰਬਾਣੀ ਵਿਆਕਰਣ'}।

ਸੋ ਮੁਕਤਾ ਸਾਗਰ ਸੰਸਾਰਾ

Is liberated from the world-ocean.

ਉਹ ਇਸ ਸੰਸਾਰ-ਸਮੁੰਦਰ (ਦੇ ਵਿਕਾਰਾਂ) ਤੋਂ ਮੁਕਤ ਹੋ ਜਾਂਦਾ ਹੈ। ਮੁਕਤਾ = ਵਿਕਾਰਾਂ ਤੋਂ ਆਜ਼ਾਦ।

ਸਤਿ ਕਰੇ ਜਿਨਿ ਗੁਰੂ ਪਛਾਤਾ ਸੋ ਕਾਹੇ ਕਉ ਡਰਦਾ ਜੀਉ ॥੩॥

One who recognizes the Guru practices Truth; why should he be afraid? ||3||

ਜਿਸ ਮਨੁੱਖ ਨੇ ਸਰਧਾ ਧਾਰ ਕੇ ਗੁਰੂ ਨਾਲ ਸਾਂਝ ਪਾ ਲਈ, ਉਸ ਨੂੰ (ਇਸ ਸੰਸਾਰ-ਸਮੁੰਦਰ ਤੋਂ) ਡਰਨ ਦੀ ਲੋੜ ਹੀ ਨਹੀਂ ਰਹਿ ਜਾਂਦੀ ॥੩॥ ਸਤਿ ਕਰੇ = ਸਤਿ ਕਰਿ, ਠੀਕ ਜਾਣ ਕੇ, ਨਿਸਚਾ ਧਾਰ ਕੇ। ਜਿਨਿ = ਜਿਸ ਨੇ। ਕਾਹੇ ਕਉ = ਕਾਹਦੇ ਲਈ? ॥੩॥

ਜਬ ਤੇ ਸਾਧੂ ਸੰਗਤਿ ਪਾਏ

Since I found the Company of the Holy and met the Guru,

(ਹੇ ਭਾਈ!) ਜਦੋਂ ਤੋਂ ਮੈਨੂੰ ਗੁਰੂ ਦੀ ਸੰਗਤਿ ਮਿਲੀ ਹੈ। ਸਾਧੂ = ਗੁਰੂ।

ਗੁਰ ਭੇਟਤ ਹਉ ਗਈ ਬਲਾਏ

The demon of pride has departed.

ਗੁਰੂ ਨੂੰ ਮਿਲਿਆਂ (ਮੇਰੇ ਅੰਦਰੋਂ) ਹਉਮੈ ਦੀ ਬਲਾ ਦੂਰ ਹੋ ਗਈ। ਗੁਰ ਭੇਟਤ = ਗੁਰੂ ਨੂੰ ਮਿਲਿਆਂ। ਹਉ ਬਲਾਏ = ਹਉਮੈ ਦੀ ਬਲਾ।

ਸਾਸਿ ਸਾਸਿ ਹਰਿ ਗਾਵੈ ਨਾਨਕੁ ਸਤਿਗੁਰ ਢਾਕਿ ਲੀਆ ਮੇਰਾ ਪੜਦਾ ਜੀਉ ॥੪॥੧੭॥੨੪॥

With each and every breath, Nanak sings the Lord's Praises. The True Guru has covered my sins. ||4||17||24||

ਸਤਿਗੁਰੂ ਨੇ (ਹਉਮੈ ਆਦਿਕ ਵਿਕਾਰਾਂ ਤੋਂ ਬਚਾ ਕੇ) ਮੇਰੀ ਇੱਜ਼ਤ ਰੱਖ ਲਈ ਹੈ। ਹੁਣ ਨਾਨਕ ਹਰੇਕ ਸੁਆਸ ਦੇ ਨਾਲ ਪਰਮਾਤਮਾ ਦੇ ਗੁਣ ਗਾਂਦਾ ਹੈ ॥੪॥੧੭॥੨੪॥ ਗਾਵੈ ਨਾਨਕੁ = ਨਾਨਕ ਗਾਂਦਾ ਹੈ। ਸਤਿਗੁਰਿ = ਸਤਿਗੁਰੂ ਨੇ। ਪੜਦਾ ਢਾਕਿ ਲੀਆ = ਇੱਜ਼ਤ ਰੱਖ ਲਈ, ਵਿਕਾਰਾਂ ਦੇ ਹੱਲਿਆਂ ਤੋਂ ਬਚਾ ਕੇ ਇੱਜ਼ਤ ਰੱਖ ਲਈ ॥੪॥