ਆਸਾ ਮਹਲਾ ੫ ॥
Aasaa, Fifth Mehl:
ਆਸਾ ਪੰਜਵੀਂ ਪਾਤਸ਼ਾਹੀ।
ਸਰਬ ਦੂਖ ਜਬ ਬਿਸਰਹਿ ਸੁਆਮੀ ॥
Everything is painful, when one forgets the Lord Master.
ਹੇ ਮਾਲਕ-ਪ੍ਰਭੂ! ਜਦੋਂ (ਕਿਸੇ ਜੀਵ ਦੇ ਮਨ ਵਿਚੋਂ) ਤੂੰ ਵਿਸਰ ਜਾਂਦਾ ਹੈਂ ਤਾਂ ਉਸ ਨੂੰ ਸਾਰੇ ਦੁੱਖ ਆ ਘੇਰਦੇ ਹਨ, ਸਰਬ = ਸਾਰੇ। ਬਿਸਰਹਿ = ਤੂੰ ਵਿਸਰਦਾ ਹੈਂ। ਸੁਆਮੀ = ਹੇ ਸੁਆਮੀ!
ਈਹਾ ਊਹਾ ਕਾਮਿ ਨ ਪ੍ਰਾਨੀ ॥੧॥
Here and hereafter, such a mortal is useless. ||1||
ਉਹ ਜੀਵ ਲੋਕ ਪਰਲੋਕ ਵਿਚ ਕਿਸੇ ਕੰਮ ਨਹੀਂ ਆਉਂਦਾ (ਉਸ ਦਾ ਜੀਵਨ ਵਿਅਰਥ ਹੋ ਜਾਂਦਾ ਹੈ) ॥੧॥ ਈਹਾ = ਇਸ ਲੋਕ ਵਿਚ। ਊਹਾ = ਪਰਲੋਕ ਵਿਚ। ਕਾਮਿ ਨ = ਕਿਸੇ ਕੰਮ ਨਹੀਂ ਆਉਂਦਾ ॥੧॥
ਸੰਤ ਤ੍ਰਿਪਤਾਸੇ ਹਰਿ ਹਰਿ ਧੵਾਇ ॥
The Saints are satisfied, meditating on the Lord, Har, Har.
ਹੇ ਪ੍ਰਭੂ! ਤੇਰੀ ਰਜ਼ਾ ਵਿਚ ਤੁਰਿਆਂ ਸਾਰੇ ਸੁਖ ਪ੍ਰਾਪਤ ਹੁੰਦੇ ਹਨ। ਤ੍ਰਿਪਤਾਸੇ = ਰੱਜੇ ਰਹਿੰਦੇ ਹਨ। ਧ੍ਯ੍ਯਾਇ = ਧਿਆਏ, ਸਿਮਰ ਕੇ {ਅੱਖਰ 'ਧ' ਦੇ ਨਾਲ ਅੱਧਾ 'ਯ' ਹੈ}।
ਕਰਿ ਕਿਰਪਾ ਅਪੁਨੈ ਨਾਇ ਲਾਏ ਸਰਬ ਸੂਖ ਪ੍ਰਭ ਤੁਮਰੀ ਰਜਾਇ ॥ ਰਹਾਉ ॥
Bestowing Your Mercy, God, You attach us to Your Name; all peace comes by Your Will. ||Pause||
ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਨੂੰ ਤੂੰ ਮੇਹਰ ਕਰ ਕੇ ਆਪਣੇ ਨਾਮ ਵਿਚ ਜੋੜੀ ਰੱਖਦਾ ਹੈਂ ਉਹ (ਤੇਰੇ) ਸੰਤ ਜਨ ਤੇਰਾ ਹਰਿ-ਨਾਮ ਸਿਮਰ ਸਿਮਰ ਕੇ (ਮਾਇਆ ਦੀ ਤ੍ਰਿਸ਼ਨਾ ਵੱਲੋਂ) ਰੱਜੇ ਰਹਿੰਦੇ ਹਨ ਰਹਾਉ॥ ਨਾਇ = ਨਾਮ ਵਿਚ। ਰਜਾਇ = ਰਜ਼ਾ ਮੰਨਿਆਂ, ਹੁਕਮ ਵਿਚ ਤੁਰਿਆਂ। ਪ੍ਰਭ = ਹੇ ਪ੍ਰਭੂ! ॥ਰਹਾਉ॥
ਸੰਗਿ ਹੋਵਤ ਕਉ ਜਾਨਤ ਦੂਰਿ ॥
The Lord is Ever-present; one who deems Him to be far away,
(ਹੇ ਭਾਈ!) ਜੇਹੜਾ ਮਨੁੱਖ ਆਪਣੇ ਅੰਗ-ਸੰਗ ਵੱਸਦੇ ਪਰਮਾਤਮਾ ਨੂੰ ਕਿਤੇ ਦੂਰ ਵੱਸਦਾ ਸਮਝਦਾ ਹੈ, ਸੰਗਿ = ਨਾਲ। ਕਉ = ਨੂੰ।
ਸੋ ਜਨੁ ਮਰਤਾ ਨਿਤ ਨਿਤ ਝੂਰਿ ॥੨॥
Dies again and again, repenting. ||2||
ਉਹ ਸਦਾ (ਮਾਇਆ ਦੀ ਤ੍ਰਿਸ਼ਨਾ ਦੇ ਅਧੀਨ) ਖਿੱਝ ਖਿੱਝ ਕੇ ਆਤਮਕ ਮੌਤ ਸਹੇੜੀ ਰੱਖਦਾ ਹੈ ॥੨॥ ਮਰਤਾ = ਆਤਮਕ ਮੌਤ ਸਹੇੜਦਾ ਹੈ। ਝੂਰਿ = ਝੁਰ ਝੁਰ ਕੇ, ਖਿੱਝ ਖਿੱਝ ਕੇ ॥੨॥
ਜਿਨਿ ਸਭੁ ਕਿਛੁ ਦੀਆ ਤਿਸੁ ਚਿਤਵਤ ਨਾਹਿ ॥
The mortals do not remember the One, who has given them everything.
(ਹੇ ਭਾਈ!) ਜਿਸ ਪਰਮਾਤਮਾ ਨੇ ਹਰੇਕ ਚੀਜ਼ ਦਿੱਤੀ ਹੈ ਜੇਹੜਾ ਮਨੁੱਖ ਉਸ ਨੂੰ ਚੇਤੇ ਨਹੀਂ ਕਰਦਾ, ਜਿਨਿ = ਜਿਸ (ਪਰਮਾਤਮਾ) ਨੇ।
ਮਹਾ ਬਿਖਿਆ ਮਹਿ ਦਿਨੁ ਰੈਨਿ ਜਾਹਿ ॥੩॥
Engrossed in such terrible corruption, their days and nights waste away. ||3||
ਉਸ ਦੇ (ਜ਼ਿੰਦਗੀ ਦੇ) ਸਾਰੇ ਰਾਤ ਦਿਨ ਡਾਢੀ ਮਾਇਆ (ਦੇ ਮੋਹ) ਵਿਚ (ਫਸਿਆਂ ਹੀ) ਗੁਜ਼ਰਦੇ ਹਨ ॥੩॥ ਬਿਖਿਆ = ਮਾਇਆ। ਰੈਨਿ = ਰਾਤ। ਜਾਹਿ = ਬੀਤਦੇ ਹਨ ॥੩॥
ਕਹੁ ਨਾਨਕ ਪ੍ਰਭੁ ਸਿਮਰਹੁ ਏਕ ॥
Says Nanak, meditate in remembrance of the One Lord God.
ਨਾਨਕ ਆਖਦਾ ਹੈ- (ਹੇ ਭਾਈ!) ਪੂਰੇ ਗੁਰੂ ਦੀ ਸਰਨ ਪੈ ਕੇ ਇਕ ਪਰਮਾਤਮਾ ਨੂੰ ਯਾਦ ਕਰਦੇ ਰਿਹਾ ਕਰੋ। ਨਾਨਕ = ਹੇ ਨਾਨਕ!
ਗਤਿ ਪਾਈਐ ਗੁਰ ਪੂਰੇ ਟੇਕ ॥੪॥੩॥੯੭॥
Salvation is obtained, in the Shelter of the Perfect Guru. ||4||3||97||
(ਇਸ ਤਰ੍ਹਾਂ) ਉੱਚੀ ਆਤਮਕ ਅਵਸਥਾ ਪ੍ਰਾਪਤ ਹੋ ਜਾਂਦੀ ਹੈ (ਤੇ ਮਾਇਆ ਦੀ ਤ੍ਰਿਸ਼ਨਾ ਵਿਚ ਨਹੀਂ ਫਸੀਦਾ) ॥੪॥੩॥੯੭॥ ਗਤਿ = ਉੱਚੀ ਆਤਮਕ ਅਵਸਥਾ। ਟੇਕ = ਆਸਰਾ, ਸਰਨ ॥੪॥੩॥੯੭॥