ਪ੍ਰਭਾਤੀ ਮਹਲਾ ੫ ॥
Prabhaatee, Fifth Mehl:
ਪ੍ਰਭਾਤੀ ਪੰਜਵੀਂ ਪਾਤਿਸ਼ਾਹੀ।
ਕੁਰਬਾਣੁ ਜਾਈ ਗੁਰ ਪੂਰੇ ਅਪਨੇ ॥
I am a sacrifice to my Perfect Guru.
ਮੈਂ ਆਪਣੇ ਉਸ ਪੂਰੇ ਗੁਰੂ ਤੋਂ ਸਦਕੇ ਜਾਂਦਾ ਹਾਂ (ਆਪਣੇ ਆਪ ਨੂੰ ਗੁਰੂ ਦੇ ਹਵਾਲੇ ਕਰਦਾ ਹਾਂ) ਜਾਈ = ਜਾਈਂ, ਮੈਂ ਜਾਂਦਾ ਹਾਂ।
ਜਿਸੁ ਪ੍ਰਸਾਦਿ ਹਰਿ ਹਰਿ ਜਪੁ ਜਪਨੇ ॥੧॥ ਰਹਾਉ ॥
By His Grace, I chant and meditate on the Lord, Har, Har. ||1||Pause||
ਜਿਸ (ਗੁਰੂ) ਦੀ ਕਿਰਪਾ ਨਾਲ ਸਦਾ ਪਰਮਾਤਮਾ (ਦੇ ਨਾਮ) ਦਾ ਜਾਪ ਜਪਿਆ ਜਾ ਸਕਦਾ ਹੈ ॥੧॥ ਰਹਾਉ ॥ ਜਿਸੁ ਪ੍ਰਸਾਦਿ = ਜਿਸ (ਗੁਰੂ) ਦੀ ਕਿਰਪਾ ਨਾਲ। ਜਪਨੇ = ਜਪਿਆ ਜਾ ਸਕਦਾ ਹੈ ॥੧॥ ਰਹਾਉ ॥
ਅੰਮ੍ਰਿਤ ਬਾਣੀ ਸੁਣਤ ਨਿਹਾਲ ॥
Listening to the Ambrosial Word of His Bani, I am exalted and enraptured.
(ਮੈਂ ਆਪਣੇ ਉਸ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਦੀ) ਆਤਮਕ ਜੀਵਨ ਦੇਣ ਵਾਲੀ ਸਿਫ਼ਤ-ਸਾਲਾਹ ਦੀ ਬਾਣੀ ਸੁਣਦਿਆਂ ਮਨ ਖਿੜ ਆਉਂਦਾ ਹੈ, ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੀ। ਨਿਹਾਲ = ਪ੍ਰਸੰਨ-ਚਿੱਤ।
ਬਿਨਸਿ ਗਏ ਬਿਖਿਆ ਜੰਜਾਲ ॥੧॥
My corrupt and poisonous entanglements are gone. ||1||
ਅਤੇ ਮਾਇਆ (ਦੇ ਮੋਹ) ਦੀਆਂ ਫਾਹੀਆਂ ਨਾਸ ਹੋ ਜਾਂਦੀਆਂ ਹਨ ॥੧॥ ਬਿਖਿਆ = ਮਾਇਆ। ਜੰਜਾਲ = ਫਾਹੀਆਂ ॥੧॥
ਸਾਚ ਸਬਦ ਸਿਉ ਲਾਗੀ ਪ੍ਰੀਤਿ ॥
I am in love with the True Word of His Shabad.
(ਮੈਂ ਆਪਣੇ ਉਸ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਦੀ ਰਾਹੀਂ) ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਨਾਲ ਪਿਆਰ ਬਣ ਜਾਂਦਾ ਹੈ, ਸਿਉ = ਨਾਲ। ਸਬਦ = ਸਿਫ਼ਤ-ਸਾਲਾਹ।
ਹਰਿ ਪ੍ਰਭੁ ਅਪੁਨਾ ਆਇਆ ਚੀਤਿ ॥੨॥
The Lord God has come into my consciousness. ||2||
ਅਤੇ ਆਪਣਾ ਹਰੀ-ਪ੍ਰਭੂ ਮਨ ਵਿਚ ਆ ਵੱਸਦਾ ਹੈ ॥੨॥ ਚੀਤਿ = ਚਿੱਤ ਵਿਚ ॥੨॥
ਨਾਮੁ ਜਪਤ ਹੋਆ ਪਰਗਾਸੁ ॥
Chanting the Naam, I am enlightened.
(ਮੈਂ ਆਪਣੇ ਉਸ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਦੀ ਕਿਰਪਾ ਨਾਲ ਪਰਮਾਤਮਾ ਦਾ) ਨਾਮ ਜਪਦਿਆਂ (ਮਨ ਵਿਚ ਆਤਮਕ ਜੀਵਨ ਦੀ ਸੂਝ ਦਾ) ਚਾਨਣ ਹੋ ਜਾਂਦਾ ਹੈ, ਜਪਤ = ਜਪਦਿਆਂ। ਪਰਗਾਸੁ = (ਆਤਮਕ ਜੀਵਨ ਦੀ ਸੂਝ ਦਾ) ਚਾਨਣ।
ਗੁਰਸਬਦੇ ਕੀਨਾ ਰਿਦੈ ਨਿਵਾਸੁ ॥੩॥
The Word of the Guru's Shabad has come to dwell within my heart. ||3||
(ਜਿਸ) ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਪਰਮਾਤਮਾ ਮਨੁੱਖ ਦੇ) ਹਿਰਦੇ ਵਿਚ ਆ ਨਿਵਾਸ ਕਰਦਾ ਹੈ ॥੩॥ ਸਬਦੇ = ਸਬਦਿ, ਸ਼ਬਦ ਦੀ ਰਾਹੀਂ। ਰਿਦੈ = ਹਿਰਦੇ ਵਿਚ ॥੩॥
ਗੁਰ ਸਮਰਥ ਸਦਾ ਦਇਆਲ ॥
The Guru is All-powerful and Merciful forever.
(ਹੇ ਭਾਈ!) ਗੁਰੂ ਸਭ ਤਾਕਤਾਂ ਦਾ ਮਾਲਕ ਹੈ, ਗੁਰੂ ਸਦਾ ਹੀ ਦਇਆਵਾਨ ਰਹਿੰਦਾ ਹੈ, ਸਮਰਥ = ਸਭ ਤਾਕਤਾਂ ਦਾ ਮਾਲਕ।
ਹਰਿ ਜਪਿ ਜਪਿ ਨਾਨਕ ਭਏ ਨਿਹਾਲ ॥੪॥੧੧॥
Chanting and meditating on the Lord, Nanak is exalted and enraptured. ||4||11||
ਹੇ ਨਾਨਕ! (ਗੁਰੂ ਦੀ ਮਿਹਰ ਨਾਲ) ਪਰਮਾਤਮਾ ਦਾ ਨਾਮ ਜਪ ਜਪ ਕੇ ਮਨ ਖਿੜਿਆ ਰਹਿੰਦਾ ਹੈ ॥੪॥੧੧॥ ਜਪਿ = ਜਪ ਕੇ ॥੪॥੧੧॥