ਸੂਹੀ ਮਹਲਾ ੫ ॥
Soohee, Fifth Mehl:
ਸੂਹੀ ਪੰਜਵੀਂ ਪਾਤਿਸ਼ਾਹੀ।
ਘਰ ਕਾ ਕਾਜੁ ਨ ਜਾਣੀ ਰੂੜਾ ॥
The beautiful one does not know the work of his own home.
(ਹੇ ਪ੍ਰਭੂ! ਤੇਰੀ ਮੇਹਰ ਤੋਂ ਬਿਨਾ) ਮਨੁੱਖ ਉਹ ਸੋਹਣਾ ਕੰਮ ਕਰਨਾ ਨਹੀਂ ਜਾਣਦਾ, ਜੇਹੜਾ ਇਸ ਦੇ ਆਪਣੇ ਹਿਰਦੇ-ਘਰ ਦੇ ਕੰਮ ਆਉਂਦਾ ਹੈ, ਘਰ ਕਾ ਕਾਜੁ = ਹਿਰਦੇ-ਘਰ ਦੇ ਕੰਮ ਆਉਣ ਵਾਲਾ ਕੰਮ। ਰੂੜਾ ਕਾਜੁ = ਸੋਹਣਾ ਕੰਮ।
ਝੂਠੈ ਧੰਧੈ ਰਚਿਓ ਮੂੜਾ ॥੧॥
The fool is engrossed in false attachments. ||1||
(ਸਗੋਂ) ਇਹ ਮੂਰਖ ਝੂਠੇ ਧੰਧੇ ਵਿਚ ਮਸਤ ਰਹਿੰਦਾ ਹੈ ॥੧॥ ਧੰਧੈ = ਧੰਧੇ ਵਿਚ। ਮੂੜਾ = ਮੂਰਖ ॥੧॥
ਜਿਤੁ ਤੂੰ ਲਾਵਹਿ ਤਿਤੁ ਤਿਤੁ ਲਗਨਾ ॥
As You attach us, so we are attached.
ਹੇ ਪ੍ਰਭੂ! ਜਿਸ ਜਿਸ ਕੰਮ ਵਿਚ ਤੂੰ (ਅਸਾਂ ਜੀਵਾਂ ਨੂੰ) ਲਾਂਦਾ ਹੈਂ, ਉਸ ਉਸ ਕੰਮ ਵਿਚ ਅਸੀਂ ਲੱਗਦੇ ਹਾਂ। ਜਿਤੁ = ਜਿਸ (ਕੰਮ) ਵਿਚ। ਤਿਤੁ ਤਿਤੁ = ਉਸ ਉਸ (ਕੰਮ) ਵਿਚ।
ਜਾ ਤੂੰ ਦੇਹਿ ਤੇਰਾ ਨਾਉ ਜਪਨਾ ॥੧॥ ਰਹਾਉ ॥
When You bless us with Your Name, we chant it. ||1||Pause||
ਜਦੋਂ ਤੂੰ (ਸਾਨੂੰ ਆਪਣਾ ਨਾਮ) ਦੇਂਦਾ ਹੈਂ, ਤਦੋਂ ਤੇਰਾ ਨਾਮ ਜਪਦੇ ਹਾਂ ॥੧॥ ਰਹਾਉ ॥ ਦੇਹਿ = ਦੇਂਦਾ ਹੈਂ ॥੧॥ ਰਹਾਉ ॥
ਹਰਿ ਕੇ ਦਾਸ ਹਰਿ ਸੇਤੀ ਰਾਤੇ ॥
The Lord's slaves are imbued with the Love of the Lord.
ਹੇ ਭਾਈ! ਪਰਮਾਤਮਾ ਦੇ ਸੇਵਕ ਪਰਮਾਤਮਾ ਨਾਲ ਹੀ ਰੰਗੇ ਰਹਿੰਦੇ ਹਨ, ਸੇਤੀ = ਨਾਲ। ਰਾਤੇ = ਰੰਗੇ ਹੋਏ।
ਰਾਮ ਰਸਾਇਣਿ ਅਨਦਿਨੁ ਮਾਤੇ ॥੨॥
They are intoxicated with the Lord, night and day. ||2||
ਹਰ ਵੇਲੇ ਸਭ ਰਸਾਂ ਤੋਂ ਸ੍ਰੇਸ਼ਟ ਹਰਿ-ਨਾਮ ਰਸ ਵਿਚ ਮਸਤ ਰਹਿੰਦੇ ਹਨ ॥੨॥ ਰਸਾਇਣਿ = ਰਸਾਇਣ ਵਿਚ, ਰਸਾਂ-ਦੇ-ਘਰ ਵਿਚ, ਸਭ ਤੋਂ ਸ੍ਰੇਸ਼ਟ ਰਸ ਵਿਚ। ਅਨਦਿਨੁ = ਹਰ ਰੋਜ਼, ਹਰ ਵੇਲੇ {अनुदिनं}। ਮਾਤੇ = ਮਸਤ ॥੨॥
ਬਾਹ ਪਕਰਿ ਪ੍ਰਭਿ ਆਪੇ ਕਾਢੇ ॥
Reaching out to grasp hold of our arms, God lifts us up.
ਹੇ ਭਾਈ! ਪ੍ਰਭੂ ਨੇ ਆਪ ਹੀ (ਜਿਨ੍ਹਾਂ ਮਨੁੱਖਾਂ ਨੂੰ) ਬਾਂਹ ਫੜ ਕੇ (ਝੂਠੇ ਧੰਧਿਆਂ ਵਿਚੋਂ) ਕੱਢ ਲਿਆ, ਪਕਰਿ = ਫੜ ਕੇ। ਪ੍ਰਭਿ = ਪ੍ਰਭੂ ਨੇ। ਆਪੇ = ਆਪ ਹੀ।
ਜਨਮ ਜਨਮ ਕੇ ਟੂਟੇ ਗਾਢੇ ॥੩॥
Separated for countless incarnations, we are united with Him again. ||3||
ਅਨੇਕਾਂ ਜਨਮਾਂ ਦੇ (ਪ੍ਰਭੂ ਨਾਲੋਂ) ਟੁੱਟਿਆਂ ਹੋਇਆਂ ਨੂੰ (ਉਸ ਪ੍ਰਭੂ ਨੇ ਆਪ ਹੀ ਆਪਣੇ ਨਾਲ) ਜੋੜ ਲਿਆ ॥੩॥ ਗਾਢੇ = ਗੰਢ ਲਿਆ ॥੩॥
ਉਧਰੁ ਸੁਆਮੀ ਪ੍ਰਭ ਕਿਰਪਾ ਧਾਰੇ ॥
Save me, O God, O my Lord and Master - shower me with Your Mercy.
ਹੇ ਮਾਲਕ ਪ੍ਰਭੂ! ਮੇਹਰ ਕਰ। (ਮੈਨੂੰ ਝੂਠੇ ਧੰਧਿਆਂ ਤੋਂ) ਬਚਾ ਲੈ, ਉਧਰੁ = ਬਚਾ ਲੈ। ਪ੍ਰਭ = ਹੇ ਪ੍ਰਭੂ! ਧਾਰੇ = ਧਾਰਿ, ਧਾਰ ਕੇ, ਕਰ ਕੇ।
ਨਾਨਕ ਦਾਸ ਹਰਿ ਸਰਣਿ ਦੁਆਰੇ ॥੪॥੨੯॥੩੫॥
Slave Nanak seeks Sanctuary at Your Door, O Lord. ||4||29||35||
ਹੇ ਦਾਸ ਨਾਨਕ! (ਆਖ-) ਮੈਂ ਤੇਰੀ ਸਰਨ ਆਇਆ ਹਾਂ, ਮੈਂ ਤੇਰੇ ਦਰ ਤੇ (ਆ ਡਿੱਗਾ ਹਾਂ) ॥੪॥੨੯॥੩੫॥ ਦੁਆਰੇ = ਦੁਆਰਿ, ਦਰ ਤੇ ॥੪॥੨੯॥੩੫॥