ਬਸੰਤੁ ਹਿੰਡੋਲ ਮਹਲਾ ਘਰੁ

Basant Hindol, Third Mehl, Second House:

ਰਾਗ ਬਸੰਤੁ/ਹਿੰਡੋਲ, ਘਰ ੨ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ।

ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਗੁਰ ਕੀ ਬਾਣੀ ਵਿਟਹੁ ਵਾਰਿਆ ਭਾਈ ਗੁਰਸਬਦ ਵਿਟਹੁ ਬਲਿ ਜਾਈ

I am a sacrifice to the Word of the Guru's Bani, O Siblings of Destiny. I am devoted and dedicated to the Word of the Guru's Shabad.

ਹੇ ਭਾਈ! ਮੈਂ ਗੁਰੂ ਦੀ ਬਾਣੀ ਤੋਂ ਗੁਰੂ ਦੇ ਸ਼ਬਦ ਤੋਂ ਸਦਕੇ ਜਾਂਦਾ ਹਾਂ। ਵਿਟਹੁ = ਤੋਂ। ਵਾਰਿਆ = ਸਦਕੇ। ਭਾਈ = ਹੇ ਭਾਈ! ਬਲਿ ਜਾਈ = ਬਲਿ ਜਾਈਂ, ਮੈਂ ਕੁਰਬਾਨ ਜਾਂਦਾ ਹਾਂ।

ਗੁਰੁ ਸਾਲਾਹੀ ਸਦ ਅਪਣਾ ਭਾਈ ਗੁਰ ਚਰਣੀ ਚਿਤੁ ਲਾਈ ॥੧॥

I praise my Guru forever, O Siblings of Destiny. I focus my consciousness on the Guru's Feet. ||1||

ਮੈਂ ਸਦਾ ਆਪਣੇ ਗੁਰੂ ਨੂੰ ਸਲਾਹੁੰਦਾ ਹਾਂ, ਮੈਂ ਆਪਣੇ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਦਾ ਹਾਂ ॥੧॥ ਸਾਲਾਹੀ = ਸਾਲਾਹੀ, ਮੈਂ ਸਲਾਹੁੰਦਾ ਹਾਂ। ਸਦ = ਸਦਾ। ਲਾਈ = ਲਾਈਂ, ਮੈਂ ਲਾਂਦਾ ਹਾਂ ॥੧॥

ਮੇਰੇ ਮਨ ਰਾਮ ਨਾਮਿ ਚਿਤੁ ਲਾਇ

O my mind, focus your consciousness on the Lord's Name.

ਹੇ ਮੇਰੇ ਮਨ! ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜ। ਮਨ = ਹੇ ਮਨ! ਨਾਮਿ = ਨਾਮ ਵਿਚ। ਲਾਇ = ਜੋੜ।

ਮਨੁ ਤਨੁ ਤੇਰਾ ਹਰਿਆ ਹੋਵੈ ਇਕੁ ਹਰਿ ਨਾਮਾ ਫਲੁ ਪਾਇ ॥੧॥ ਰਹਾਉ

Your mind and body shall blossom forth in lush greenery, and you shall obtain the fruit of the Name of the One Lord. ||1||Pause||

ਪਰਮਾਤਮਾ ਦਾ ਨਾਮ-ਫਲ ਪ੍ਰਾਪਤ ਕਰ ਕੇ ਤੇਰਾ ਮਨ ਖਿੜ ਪਏਗਾ ਤੇਰਾ ਤਨ ਖਿੜ ਪਏਗਾ ॥੧॥ ਰਹਾਉ ॥ ਹਰਿਆ = ਆਤਮਕ ਜੀਵਨ ਵਾਲਾ। ਪਾਇ = ਪ੍ਰਾਪਤ ਕਰ ਕੇ ॥੧॥ ਰਹਾਉ ॥

ਗੁਰਿ ਰਾਖੇ ਸੇ ਉਬਰੇ ਭਾਈ ਹਰਿ ਰਸੁ ਅੰਮ੍ਰਿਤੁ ਪੀਆਇ

Those who are protected by the Guru are saved, O Siblings of Destiny. They drink in the Ambrosial Nectar of the Lord's sublime essence.

ਗੁਰੂ ਨੇ ਜਿਨ੍ਹਾਂ ਮਨੁੱਖਾਂ ਦੀ ਰੱਖਿਆ ਕੀਤੀ ਉਹ (ਮਾਇਆ ਦੇ ਮੋਹ ਦੇ ਪੰਜੇ ਤੋਂ) ਬਚ ਗਏ ਗੁਰੂ ਨੇ ਉਹਨਾਂ ਨੂੰ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪਿਲਾ ਕੇ (ਬਚਾ ਲਿਆ)। ਗੁਰਿ = ਗੁਰੂ ਨੇ। ਸੇ = ਉਹ {ਬਹੁ-ਵਚਨ}। ਰਸੁ ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਰਸ। ਪੀਆਇ = ਮਿਲਾ ਕੇ।

ਵਿਚਹੁ ਹਉਮੈ ਦੁਖੁ ਉਠਿ ਗਇਆ ਭਾਈ ਸੁਖੁ ਵੁਠਾ ਮਨਿ ਆਇ ॥੨॥

The pain of egotism within is eradicated and banished, O Siblings of Destiny, and peace comes to dwell in their minds. ||2||

ਉਹਨਾਂ ਦੇ ਅੰਦਰੋਂ ਹਉਮੈ ਦਾ ਦੁੱਖ ਦੂਰ ਹੋ ਗਿਆ, ਉਹਨਾਂ ਦੇ ਮਨ ਵਿਚ ਆਨੰਦ ਆ ਵੱਸਿਆ ॥੨॥ ਉਠਿ ਗਇਆ = ਨਾਸ ਹੋ ਗਿਆ। ਵੁਠਾ = ਵੱਸ ਪਿਆ। ਆਇ = ਆ ਕੇ। ਮਨਿ = ਮਨ ਵਿਚ ॥੨॥

ਧੁਰਿ ਆਪੇ ਜਿਨੑਾ ਨੋ ਬਖਸਿਓਨੁ ਭਾਈ ਸਬਦੇ ਲਇਅਨੁ ਮਿਲਾਇ

Those whom the Primal Lord Himself forgives, O Siblings of Destiny, are united with the Word of the Shabad.

ਧੁਰ ਦਰਗਾਹ ਤੋਂ ਪਰਮਾਤਮਾ ਨੇ ਆਪ ਹੀ ਜਿਨ੍ਹਾਂ ਉਤੇ ਬਖ਼ਸ਼ਸ਼ ਕੀਤੀ, ਉਹਨਾਂ ਨੂੰ ਉਸ ਨੇ (ਗੁਰੂ ਦੇ) ਸ਼ਬਦ ਵਿਚ ਜੋੜ ਦਿੱਤਾ। ਧੁਰਿ = ਧੁਰ ਦਰਗਾਹ ਤੋਂ। ਨੋ = ਨੂੰ। ਬਖਸਿਓਨੁ = ਬਖ਼ਸ਼ਿਆ ਉਸ (ਪਰਮਾਤਮਾ) ਨੇ। ਸਬਦੇ = ਸ਼ਬਦ ਦੀ ਰਾਹੀਂ। ਲਇਅਨੁ = ਲਏ ਹਨ ਉਸ (ਪਰਮਾਤਮਾ) ਨੇ।

ਧੂੜਿ ਤਿਨੑਾ ਕੀ ਅਘੁਲੀਐ ਭਾਈ ਸਤਸੰਗਤਿ ਮੇਲਿ ਮਿਲਾਇ ॥੩॥

The dust of their feet brings emancipation; in the company of Sadh Sangat, the True Congregation, we are united with the Lord. ||3||

ਉਹਨਾਂ ਦੀ ਚਰਨ-ਧੂੜ ਦੀ ਬਰਕਤਿ ਨਾਲ (ਮਾਇਆ ਤੋਂ) ਨਿਰਲੇਪ ਹੋ ਜਾਈਦਾ ਹੈ (ਜਿਨ੍ਹਾਂ ਉਤੇ ਬਖ਼ਸ਼ਸ਼ ਕਰਦਾ ਹੈ ਉਹਨਾਂ ਨੂੰ) ਸਾਧ ਸੰਗਤ ਵਿਚ ਮੇਲ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ ॥੩॥ ਅਘੁਲੀਐ = ਨਿਰਲੇਪ ਹੋ ਜਾਈਦਾ ਹੈ, ਮੁਕਤ ਹੋ ਜਾਈਦਾ ਹੈ। ਮੇਲਿ = ਮੇਲ ਕੇ ॥੩॥

ਆਪਿ ਕਰਾਏ ਕਰੇ ਆਪਿ ਭਾਈ ਜਿਨਿ ਹਰਿਆ ਕੀਆ ਸਭੁ ਕੋਇ

He Himself does, and causes all to be done, O Siblings of Destiny; He makes everything blossom forth in green abundance.

ਜਿਸ ਪਰਮਾਤਮਾ ਨੇ ਹਰੇਕ ਜੀਵ ਨੂੰ ਜਿੰਦ ਦਿੱਤੀ ਹੈ ਉਹ ਆਪ ਹੀ (ਜੀਵਾਂ ਪਾਸੋਂ ਸਭ ਕੁਝ) ਕਰਾਂਦਾ ਹੈ ਆਪ ਹੀ (ਸਭ ਵਿਚ ਵਿਆਪਕ ਹੋ ਕੇ ਸਭ ਕੁਝ) ਕਰਦਾ ਹੈ। ਜਿਨਿ = ਜਿਸ (ਪਰਮਾਤਮਾ) ਨੇ। ਸਭੁ ਕੋਇ = ਹਰੇਕ ਜੀਵ।

ਨਾਨਕ ਮਨਿ ਤਨਿ ਸੁਖੁ ਸਦ ਵਸੈ ਭਾਈ ਸਬਦਿ ਮਿਲਾਵਾ ਹੋਇ ॥੪॥੧॥੧੮॥੧੨॥੧੮॥੩੦॥

O Nanak, peace fills their minds and bodies forever, O Siblings of Destiny; they are united with the Shabad. ||4||1||18||12||18||30||

ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਜਿਸ ਮਨੁੱਖ ਦਾ ਮਿਲਾਪ ਪਰਮਾਤਮਾ ਨਾਲ ਹੋ ਜਾਂਦਾ ਹੈ, ਉਸ ਦੇ ਮਨ ਵਿਚ ਉਸ ਦੇ ਤਨ ਵਿਚ ਸਦਾ ਆਨੰਦ ਬਣਿਆ ਰਹਿੰਦਾ ਹੈ ॥੪॥੧॥੧੮॥੧੨॥੧੮॥੩੦॥ ਮਨਿ = ਮਨ ਵਿਚ। ਤਨਿ = ਤਨ ਵਿਚ। ਸਦ = ਸਦਾ। ਸਬਦਿ = ਸ਼ਬਦਿ ਦੀ ਰਾਹੀਂ। ਮਿਲਾਵਾ = ਮਿਲਾਪ ॥੪॥੧॥੧੮॥੧੨॥੧੮॥੩੦॥