ਭੈਰਉ ਮਹਲਾ ੧ ॥
Bhairao, First Mehl:
ਭੈਰਊ ਪਹਿਲੀ ਪਾਤਿਸ਼ਾਹੀ।
ਜਗਨ ਹੋਮ ਪੁੰਨ ਤਪ ਪੂਜਾ ਦੇਹ ਦੁਖੀ ਨਿਤ ਦੂਖ ਸਹੈ ॥
You may give feasts, make burnt offerings, donate to charity, perform austere penance and worship, and endure pain and suffering in the body.
(ਜੇ ਮਨੁੱਖ ਪ੍ਰਭੂ ਦਾ ਸਿਮਰਨ ਨਹੀਂ ਕਰਦਾ ਤਾਂ) ਜੱਗ ਹਵਨ ਪੁੰਨ-ਦਾਨ, ਤਪ ਪੂਜਾ ਆਦਿਕ ਕਰਮ ਕੀਤਿਆਂ ਸਰੀਰ (ਫਿਰ ਭੀ) ਦੁਖੀ ਹੀ ਰਹਿੰਦਾ ਹੈ ਦੁੱਖ ਹੀ ਸਹਾਰਦਾ ਹੈ। ਹੋਮ = ਹਵਨ। ਦੇਹੀ = ਸਰੀਰ।
ਰਾਮ ਨਾਮ ਬਿਨੁ ਮੁਕਤਿ ਨ ਪਾਵਸਿ ਮੁਕਤਿ ਨਾਮਿ ਗੁਰਮੁਖਿ ਲਹੈ ॥੧॥
But without the Lord's Name, liberation is not obtained. As Gurmukh, obtain the Naam and liberation. ||1||
(ਵਿਕਾਰਾਂ ਤੋਂ ਅਤੇ ਵਿਕਾਰਾਂ ਤੋਂ ਪੈਦਾ ਹੋਏ ਦੁੱਖਾਂ ਤੋਂ) ਖ਼ਲਾਸੀ ਕੋਈ ਮਨੁੱਖ ਪਰਮਾਤਮਾ ਦੇ ਨਾਮ ਦਾ ਸਿਮਰਨ ਕਰਨ ਤੋਂ ਬਿਨਾ ਨਹੀਂ ਪ੍ਰਾਪਤ ਕਰ ਸਕਦਾ, ਇਹ ਖ਼ਲਾਸੀ ਗੁਰੂ ਦੀ ਸਰਨ ਪੈ ਕੇ ਪ੍ਰਭੂ-ਨਾਮ ਵਿਚ ਜੁੜਿਆਂ ਹੀ ਮਿਲਦੀ ਹੈ ॥੧॥ ਮੁਕਤਿ = (ਦੁੱਖਾਂ ਤੋਂ) ਖ਼ਲਾਸੀ। ਨਾਮਿ = ਨਾਮ ਵਿਚ (ਜੁੜ ਕੇ)। ਗੁਰਮੁਖਿ = ਗੁਰੂ ਦੇ ਦੱਸੇ ਰਸਤੇ ਤੁਰ ਕੇ ॥੧॥
ਰਾਮ ਨਾਮ ਬਿਨੁ ਬਿਰਥੇ ਜਗਿ ਜਨਮਾ ॥
Without the Lord's Name, birth into the world is useless.
ਪਰਮਾਤਮਾ ਦਾ ਨਾਮ ਜਪਣ ਤੋਂ ਵਾਂਜੇ ਰਹਿ ਕੇ ਮਨੁੱਖ ਦਾ ਜਗਤ ਵਿਚ ਜਨਮ (ਲੈਣਾ) ਵਿਅਰਥ ਹੋ ਜਾਂਦਾ ਹੈ। ਬਿਰਥੇ = ਵਿਅਰਥ। ਜਗਿ = ਜਗਤ ਵਿਚ।
ਬਿਖੁ ਖਾਵੈ ਬਿਖੁ ਬੋਲੀ ਬੋਲੈ ਬਿਨੁ ਨਾਵੈ ਨਿਹਫਲੁ ਮਰਿ ਭ੍ਰਮਨਾ ॥੧॥ ਰਹਾਉ ॥
Without the Name, the mortal eats poison and speaks poisonous words; he dies fruitlessly, and wanders in reincarnation. ||1||Pause||
ਜੇਹੜਾ ਮਨੁੱਖ ਵਿਸ਼ਿਆਂ ਦੀ ਜ਼ਹਰ ਖਾਂਦਾ ਰਹਿੰਦਾ ਹੈ, ਵਿਸ਼ਿਆਂ ਦੀਆਂ ਹੀ ਨਿੱਤ ਗੱਲਾਂ ਕਰਦਾ ਰਹਿੰਦਾ ਹੈ ਤੇ ਪ੍ਰਭੂ-ਸਿਮਰਨ ਤੋਂ ਖ਼ਾਲੀ ਰਹਿੰਦਾ ਹੈ, ਉਸ ਦੀ ਜ਼ਿੰਦਗੀ ਵਿਅਰਥ ਰਹਿੰਦੀ ਹੈ ਉਹ ਆਤਮਕ ਮੌਤੇ ਮਰ ਜਾਂਦਾ ਹੈ ਅਤੇ ਸਦਾ ਭਟਕਦਾ ਰਹਿੰਦਾ ਹੈ ॥੧॥ ਰਹਾਉ ॥ ਬਿਖੁ = ਜ਼ਹਰ, ਵਿਕਾਰਾਂ ਦੀ ਜ਼ਹਰ। ਮਰਿ = ਮਰੈ, ਆਤਮਕ ਮੌਤ ਮਰਦਾ ਹੈ, ਉੱਚੇ ਆਤਮਕ ਗੁਣ ਗਵਾ ਲੈਂਦਾ ਹੈ। ਭ੍ਰਮਨਾ = ਭਟਕਣਾ ॥੧॥ ਰਹਾਉ ॥
ਪੁਸਤਕ ਪਾਠ ਬਿਆਕਰਣ ਵਖਾਣੈ ਸੰਧਿਆ ਕਰਮ ਤਿਕਾਲ ਕਰੈ ॥
The mortal may read scriptures, study grammar and say his prayers three times a day.
(ਪੰਡਿਤ ਸੰਸਕ੍ਰਿਤ) ਪੁਸਤਕਾਂ ਦੇ ਪਾਠ ਤੇ ਵਿਆਕਰਣ ਆਦਿਕ (ਆਪਣੇ ਵਿਦਿਆਰਥੀਆਂ ਆਦਿਕਾਂ ਨੂੰ) ਸਮਝਾਂਦਾ ਹੈ, ਤਿੰਨ ਵੇਲੇ (ਹਰ ਰੋਜ਼) ਸੰਧਿਆ-ਕਰਮ ਭੀ ਕਰਦਾ ਹੈ, ਵਖਾਣੈ = (ਹੋਰਨਾਂ ਨੂੰ) ਸਮਝਾਂਦਾ ਹੈ। ਤਿਕਾਲ = ਤਿੰਨ ਵੇਲੇ (ਸਵੇਰੇ, ਦੁਪਹਿਰ ਤੇ ਸ਼ਾਮ)।
ਬਿਨੁ ਗੁਰਸਬਦ ਮੁਕਤਿ ਕਹਾ ਪ੍ਰਾਣੀ ਰਾਮ ਨਾਮ ਬਿਨੁ ਉਰਝਿ ਮਰੈ ॥੨॥
Without the Word of the Guru's Shabad, where is liberation, O mortal? Without the Lord's Name, the mortal is entangled and dies. ||2||
ਪਰ, ਹੇ ਪ੍ਰਾਣੀ! ਗੁਰੂ ਦੇ ਸ਼ਬਦ ਤੋਂ ਬਿਨਾ ਉਸ ਨੂੰ (ਵਿਸ਼ਿਆਂ ਦੇ ਜ਼ਹਰ ਤੋਂ) ਖ਼ਲਾਸੀ ਬਿਲਕੁਲ ਨਹੀਂ ਮਿਲ ਸਕਦੀ। ਪਰਮਾਤਮਾ ਦੇ ਨਾਮ ਤੋਂ ਵਾਂਜਿਆ ਉਹ ਵਿਕਾਰਾਂ ਵਿਚ ਫਸਿਆ ਰਹਿ ਕੇ ਆਤਮਕ ਮੌਤ ਸਹੇੜ ਲੈਂਦਾ ਹੈ ॥੨॥ ਕਹਾ = ਕਿੱਥੇ? ਪ੍ਰਾਣੀ = ਹੇ ਪ੍ਰਾਣੀ! ਉਰਝਿ = ਉਲਝ ਕੇ, (ਵਿਕਾਰਾਂ ਵਿਚ) ਫਸ ਕੇ ॥੨॥
ਡੰਡ ਕਮੰਡਲ ਸਿਖਾ ਸੂਤੁ ਧੋਤੀ ਤੀਰਥਿ ਗਵਨੁ ਅਤਿ ਭ੍ਰਮਨੁ ਕਰੈ ॥
Walking sticks, begging bowls, hair tufts, sacred threads, loin cloths, pilgrimages to sacred shrines and wandering all around
(ਜੋਗੀ ਹੱਥ ਵਿਚ) ਡੰਡਾ ਤੇ ਖੱਪਰ ਫੜ ਲੈਂਦਾ ਹੈ, ਬ੍ਰਾਹਮਣ ਬੋਦੀ ਰੱਖਦਾ ਹੈ, ਜਨੇਊ ਤੇ ਧੋਤੀ ਪਹਿਨਦਾ ਹੈ, (ਜੋਗੀ) ਤੀਰਥ-ਜਾਤ੍ਰਾ ਤੇ ਧਰਤੀ-ਭ੍ਰਮਨ ਕਰਦਾ ਹੈ। ਡੰਡ = (ਜੋਗੀ ਵਾਲਾ) ਡੰਡਾ। ਕਮੰਡਲ = ਖੱਪਰ, ਚਿੱਪੀ। ਸਿਖਾ = ਬੋਦੀ, ਚੋਟੀ। ਸੂਤੁ = ਜਨੇਊ। ਤੀਰਥਿ ਗਵਨੁ = ਤੀਰਥ ਉਤੇ ਜਾਣਾ, ਤੀਰਥ-ਜਾਤ੍ਰਾ। ਭ੍ਰਮਨੁ = (ਧਰਤੀ ਉਤੇ) ਭੌਣਾ।
ਰਾਮ ਨਾਮ ਬਿਨੁ ਸਾਂਤਿ ਨ ਆਵੈ ਜਪਿ ਹਰਿ ਹਰਿ ਨਾਮੁ ਸੁ ਪਾਰਿ ਪਰੈ ॥੩॥
- without the Lord's Name, peace and tranquility are not obtained. One who chants the Name of the Lord, Har, Har, crosses over to the other side. ||3||
(ਪਰ ਇਹਨੀਂ ਕੰਮੀਂ) ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ (ਮਨ ਨੂੰ) ਸ਼ਾਂਤੀ ਨਹੀਂ ਆ ਸਕਦੀ। ਜੋ ਮਨੁੱਖ ਹਰੀ ਦਾ ਨਾਮ ਸਦਾ ਸਿਮਰਦਾ ਹੈ, ਉਹ (ਵਿਸ਼ੇ ਵਿਕਾਰਾਂ ਦੇ ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ॥੩॥
ਜਟਾ ਮੁਕਟੁ ਤਨਿ ਭਸਮ ਲਗਾਈ ਬਸਤ੍ਰ ਛੋਡਿ ਤਨਿ ਨਗਨੁ ਭਇਆ ॥
The mortal's hair may be matted and tangled upon his head, and he may smear his body with ashes; he may take off his clothes and go naked.
ਜਟਾਂ ਦਾ ਜੂੜਾ ਕਰ ਲਿਆ, ਪਿੰਡੇ ਤੇ ਸੁਆਹ ਮਲ ਲਈ, ਸਰੀਰ ਉਤੋਂ ਕੱਪੜੇ ਉਤਾਰ ਕੇ ਨੰਗਾ ਰਹਿਣ ਲੱਗ ਪਿਆ, ਜਟਾ ਮੁਕਟੁ = ਜਟਾਂ ਦਾ ਜੂੜਾ। ਤਨਿ = ਸਰੀਰ ਉਤੇ। ਭਸਮ = ਸੁਆਹ। ਛੋਡਿ = ਛੱਡ ਕੇ। ਨਗਨੁ = ਨੰਗਾ।
ਰਾਮ ਨਾਮ ਬਿਨੁ ਤ੍ਰਿਪਤਿ ਨ ਆਵੈ ਕਿਰਤ ਕੈ ਬਾਂਧੈ ਭੇਖੁ ਭਇਆ ॥੪॥
But without the Lord's Name, he is not satisfied; he wears religious robes, but he is bound by the karma of the actions he committed in past lives. ||4||
ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਦੇ ਬੱਝੇ ਹੋਏ ਲਈ (ਇਹ ਸਾਰਾ ਅਡੰਬਰ) ਨਿਰਾ ਬਾਹਰਲਾ ਧਾਰਮਿਕ ਲਿਬਾਸ ਹੀ ਹੈ। ਪ੍ਰਭੂ ਦਾ ਨਾਮ ਜਪਣ ਤੋਂ ਬਿਨਾ ਮਾਇਆ ਦੀ ਤ੍ਰਿਸ਼ਨਾ ਵਲੋਂ ਮਨ ਰੱਜਦਾ ਨਹੀਂ ॥੪॥ ਬਾਂਧੈ = ਬੱਧੇ ਹੋਏ (ਮਨੁੱਖ) ਨੂੰ। ਕਿਰਤ = ਕੀਤੇ ਹੋਏ ਕਰਮਾਂ ਦੇ ਸੰਸਕਾਰ। ਕਿਰਤ ਕੈ ਬਾਂਧੈ = ਕੀਤੇ ਕਰਮਾਂ ਦੇ ਸੰਸਕਾਰਾਂ ਦੇ ਬੱਧੇ ਮਨੁੱਖ ਨੂੰ। ਭੇਖੁ = ਧਾਰਮਿਕ ਲਿਬਾਸ ॥੪॥
ਜੇਤੇ ਜੀਅ ਜੰਤ ਜਲਿ ਥਲਿ ਮਹੀਅਲਿ ਜਤ੍ਰ ਕਤ੍ਰ ਤੂ ਸਰਬ ਜੀਆ ॥
As many beings and creatures as there are in the water, on the land and in the sky - wherever they are, You are with them all, O Lord.
(ਪਰ ਹੇ ਪ੍ਰਭੂ! ਜੀਵਾਂ ਦੇ ਕੁਝ ਵੱਸ ਨਹੀਂ ਹੈ) ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਜਿਤਨੇ ਭੀ ਜੀਵ ਵੱਸਦੇ ਹਨ ਸਭਨਾਂ ਵਿਚ ਤੂੰ ਆਪ ਹੀ ਹਰ ਥਾਂ ਮੌਜੂਦ ਹੈਂ। ਜੇਤੇ ਜੀਅ = ਜਿਤਨੇ ਭੀ ਜੀਵ ਹਨ। ਜਲਿ = ਜਲ ਵਿਚ। ਥਲਿ = ਧਰਤੀ ਵਿਚ। ਮਹੀਅਲਿ = ਮਹੀ ਤਲਿ, ਧਰਤੀ ਦੇ ਤਲ ਉਪਰ, ਧਰਤੀ ਦੇ ਉਪਰਲੇ ਪੁਲਾੜ ਵਿਚ, ਆਕਾਸ਼ ਵਿਚ। ਜਤ੍ਰ ਕਤ੍ਰ = ਜਿਥੇ ਕਿਥੇ, ਹਰ ਥਾਂ।
ਗੁਰ ਪਰਸਾਦਿ ਰਾਖਿ ਲੇ ਜਨ ਕਉ ਹਰਿ ਰਸੁ ਨਾਨਕ ਝੋਲਿ ਪੀਆ ॥੫॥੭॥੮॥
By Guru's Grace, please preserve Your humble servant; O Lord, Nanak stirs up this juice, and drinks it in. ||5||7||8||
ਹੇ ਨਾਨਕ! ਜਿਸ ਜੀਵ ਨੂੰ ਪ੍ਰਭੂ ਗੁਰੂ ਦੀ ਕਿਰਪਾ ਦੀ ਰਾਹੀਂ (ਵਿਸ਼ੇ ਵਿਕਾਰਾਂ ਤੋਂ) ਬਚਾਂਦਾ ਹੈ ਉਹ ਪਰਮਾਤਮਾ ਦੇ ਨਾਮ ਦਾ ਰਸ ਬੜੇ ਸੁਆਦ ਨਾਲ ਪੀਂਦਾ ਹੈ ॥੫॥੭॥੮॥ ਜਨ ਕਉ = (ਆਪਣੇ) ਦਾਸ ਨੂੰ। ਰਾਖਿ ਲੇ = ਰੱਖ ਲੈਂਦਾ ਹੈ। ਝੋਲਿ = ਹਿਲਾ ਕੇ, ਸੁਆਦ ਨਾਲ ॥੫॥੭॥੮॥