ਸਲੋਕੁ ਮਃ ੧ ॥

Salok, First Mehl:

ਸਲੋਕ, ਪਹਿਲੀ ਪਾਤਸ਼ਾਹੀ।

ਮਿਹਰ ਮਸੀਤਿ ਸਿਦਕੁ ਮੁਸਲਾ ਹਕੁ ਹਲਾਲੁ ਕੁਰਾਣੁ ॥

Let mercy be your mosque, faith your prayer-mat, and honest living your Koran.

(ਲੋਕਾਂ ਉੱਤੇ) ਤਰਸ ਦੀ ਮਸੀਤ (ਬਣਾਓ), ਸਰਧਾ ਨੂੰ ਮੁਸੱਲਾ ਤੇ ਹੱਕ ਦੀ ਕਮਾਈ ਨੂੰ ਕੁਰਾਨ (ਬਣਾਓ)। ਸਿਦਕੁ = ਨਿਸ਼ਚਾ; ਸਰਧਾ। ਮੁਸਲਾ = ਮੁਸੱਲਾ, ਉਹ ਸਫ਼ ਜਿਸ ਉਤੇ ਬੈਠ ਕੇ ਨਿਮਾਜ਼ ਪੜ੍ਹੀਦੀ ਹੈ। ਹਕੁ ਹਲਾਲੁ = ਜਾਇਜ਼ ਹੱਕ, ਹੱਕ ਦੀ ਕਮਾਈ।

ਸਰਮ ਸੁੰਨਤਿ ਸੀਲੁ ਰੋਜਾ ਹੋਹੁ ਮੁਸਲਮਾਣੁ ॥

Make modesty your circumcision, and good conduct your fast. In this way, you shall be a true Muslim.

ਵਿਕਾਰ ਕਰਨ ਵਲੋਂ ਝੱਕਣਾ-ਇਹ ਸੁੰਨਤ ਹੋਵੇ, ਚੰਗਾ ਸੁਭਾਉ ਰੋਜ਼ਾ ਬਣੇ। ਇਸ ਤਰ੍ਹਾਂ (ਹੇ ਭਾਈ!) ਮੁਸਲਮਾਨ ਬਣ। ਸਰਮ = ਸ਼ਰਮ, ਹਯਾ, ਵਿਕਾਰਾਂ ਵਲੋਂ ਸੰਗਣਾ। ਸੀਲੁ = ਚੰਗਾ ਸੁਭਾਉ।

ਕਰਣੀ ਕਾਬਾ ਸਚੁ ਪੀਰੁ ਕਲਮਾ ਕਰਮ ਨਿਵਾਜ ॥

Let good conduct be your Kaabaa, Truth your spiritual guide, and the karma of good deeds your prayer and chant.

ਉੱਚਾ ਆਚਰਣ ਕਾਬਾ ਹੋਵੇ, ਅੰਦਰੋਂ ਬਾਹਰੋਂ ਇਕੋ ਜਿਹੇ ਰਹਿਣਾ-ਪੀਰ ਹੋਵੇ, ਨੇਕ ਅਮਲਾਂ ਦੀ ਨਿਮਾਜ਼ ਤੇ ਕਲਮਾ ਬਣੇ। ਕਰਮ = ਚੰਗੇ ਕੰਮ, ਨੇਕ ਅਮਲ। ਕਾਬਾ = ਮੱਕੇ ਵਿਚ ਉਹ ਮੰਦਰ ਜਿਸ ਦਾ ਦਰਸਨ ਕਰਨ ਮੁਸਲਮਾਨ ਜਾਂਦੇ ਹਨ।

ਤਸਬੀ ਸਾ ਤਿਸੁ ਭਾਵਸੀ ਨਾਨਕ ਰਖੈ ਲਾਜ ॥੧॥

Let your rosary be that which is pleasing to His Will. O Nanak, God shall preserve your honor. ||1||

ਜੋ ਗੱਲ ਉਸ ਰੱਬ ਨੂੰ ਭਾਵੇ ਉਹੀ (ਸਿਰ ਮੱਥੇ ਤੇ ਮੰਨਣੀ, ਇਹ) ਤਸਬੀ ਹੋਵੇ। ਹੇ ਨਾਨਕ! (ਅਜਿਹੇ ਮੁਸਲਮਾਨ ਦੀ ਰੱਬ) ਲਾਜ ਰੱਖਦਾ ਹੈ ॥੧॥