ਆਸਾ ਮਹਲਾ ੫ ॥
Aasaa, Fifth Mehl:
ਆਸਾ ਪੰਜਵੀਂ ਪਾਤਸ਼ਾਹੀ।
ਪ੍ਰਭ ਕੀ ਪ੍ਰੀਤਿ ਸਦਾ ਸੁਖੁ ਹੋਇ ॥
In the Love of God, eternal peace is obtained.
ਹੇ ਮਿੱਤਰ! (ਜੇਹੜਾ ਮਨੁੱਖ) ਪਰਮਾਤਮਾ ਦੀ ਪ੍ਰੀਤਿ (ਆਪਣੇ ਹਿਰਦੇ ਵਿਚ ਵਸਾਂਦਾ ਹੈ ਉਸ ਨੂੰ) ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ,
ਪ੍ਰਭ ਕੀ ਪ੍ਰੀਤਿ ਦੁਖੁ ਲਗੈ ਨ ਕੋਇ ॥
In the Love of God, one is not touched by pain.
ਪ੍ਰਭੂ ਦੀ ਪ੍ਰੀਤ ਦਾ ਸਦਕਾ (ਉਸ ਨੂੰ) ਕੋਈ ਦੁੱਖ ਪੋਹ ਨਹੀਂ ਸਕਦਾ, ਲਗੈ ਨ = ਪੋਹ ਨਹੀਂ ਸਕਦਾ।
ਪ੍ਰਭ ਕੀ ਪ੍ਰੀਤਿ ਹਉਮੈ ਮਲੁ ਖੋਇ ॥
In the Love of God, the filth of ego is washed away.
ਪ੍ਰਭੂ ਦੀ ਪ੍ਰੀਤ ਦਾ ਸਦਕਾ (ਉਹ ਮਨੁੱਖ ਆਪਣੇ ਅੰਦਰੋਂ) ਹਉਮੈ ਦੀ ਮੈਲ ਦੂਰ ਕਰ ਲੈਂਦਾ ਹੈ, ਖੋਇ = ਨਾਸ ਕਰ ਲੈਂਦਾ ਹੈ।
ਪ੍ਰਭ ਕੀ ਪ੍ਰੀਤਿ ਸਦ ਨਿਰਮਲ ਹੋਇ ॥੧॥
In the Love of God, one becomes forever immaculate. ||1||
(ਪ੍ਰਭੂ ਦੀ ਇਹ ਪ੍ਰੀਤਿ ਉਸ ਨੂੰ) ਸਦਾ ਪਵਿਤ੍ਰ ਜੀਵਨ ਵਾਲਾ ਬਣਾਈ ਰੱਖਦੀ ਹੈ ॥੧॥ ਸਦ = ਸਦਾ। ਨਿਰਮਲ = ਪਵਿਤ੍ਰ ਕਰਨ ਵਾਲੀ ॥੧॥
ਸੁਨਹੁ ਮੀਤ ਐਸਾ ਪ੍ਰੇਮ ਪਿਆਰੁ ॥
Listen, O friend: show such love and affection to God,
ਹੇ ਮਿੱਤਰ! ਸੁਣੋ, (ਪਰਮਾਤਮਾ ਨਾਲ ਪਾਇਆ ਹੋਇਆ) ਪ੍ਰੇਮ-ਪਿਆਰ ਐਸੀ ਦਾਤਿ ਹੈ, ਮੀਤ = ਹੇ ਮਿੱਤਰ!
ਜੀਅ ਪ੍ਰਾਨ ਘਟ ਘਟ ਆਧਾਰੁ ॥੧॥ ਰਹਾਉ ॥
the Support of the soul, the breath of life, of each and every heart. ||1||Pause||
ਕਿ ਇਹ ਹਰੇਕ ਜੀਵ ਦੀ ਜਿੰਦ ਦਾ ਹਰੇਕ ਜੀਵ ਦੇ ਪ੍ਰਾਣਾਂ ਦਾ ਆਸਰਾ ਬਣ ਜਾਂਦਾ ਹੈ ॥੧॥ ਰਹਾਉ ॥ ਜੀਅ ਆਧਾਰੁ = ਜਿੰਦ ਦਾ ਆਸਰਾ। ਘਟ ਘਟ = ਹਰੇਕ ਜੀਵ ਦਾ ॥੧॥ ਰਹਾਉ ॥
ਪ੍ਰਭ ਕੀ ਪ੍ਰੀਤਿ ਭਏ ਸਗਲ ਨਿਧਾਨ ॥
In the Love of God, all treasures are obtained.
ਹੇ ਮਿੱਤਰ! (ਜਿਸ ਮਨੁੱਖ ਦੇ ਹਿਰਦੇ ਵਿਚ) ਪਰਮਾਤਮਾ ਦੀ ਪ੍ਰੀਤਿ (ਆ ਵੱਸੀ ਉਸ ਨੂੰ, ਮਾਨੋ) ਸਾਰੇ ਖ਼ਜ਼ਾਨੇ (ਪ੍ਰਾਪਤ) ਹੋ ਗਏ, ਨਿਧਾਨ = ਖ਼ਜ਼ਾਨੇ।
ਪ੍ਰਭ ਕੀ ਪ੍ਰੀਤਿ ਰਿਦੈ ਨਿਰਮਲ ਨਾਮ ॥
In the Love of God, the Immaculate Naam fills the heart.
ਪ੍ਰਭੂ ਦੀ ਪ੍ਰੀਤ ਦਾ ਦੁਆਰਾ ਉਸ ਦੇ ਹਿਰਦੇ ਵਿਚ (ਜੀਵਨ ਨੂੰ) ਪਵਿਤ੍ਰ ਕਰਨ ਵਾਲਾ ਹਰਿ-ਨਾਮ (ਆ ਵੱਸਦਾ ਹੈ), ਰਿਦੈ = ਹਿਰਦੇ ਵਿਚ।
ਪ੍ਰਭ ਕੀ ਪ੍ਰੀਤਿ ਸਦ ਸੋਭਾਵੰਤ ॥
In the Love of God, one is eternally embellished.
ਪ੍ਰਭੂ ਦੀ ਪ੍ਰੀਤ ਦਾ ਸਦਕਾ (ਉਹ ਲੋਕ ਪਰਲੋਕ ਵਿਚ) ਸਦਾ ਸੋਭਾ-ਵਡਿਆਈ ਵਾਲਾ ਬਣਿਆ ਰਹਿੰਦਾ ਹੈ,
ਪ੍ਰਭ ਕੀ ਪ੍ਰੀਤਿ ਸਭ ਮਿਟੀ ਹੈ ਚਿੰਤ ॥੨॥
In the Love of God, all anxiety is ended. ||2||
ਪ੍ਰਭੂ ਦੀ ਪ੍ਰੀਤ ਦਾ ਸਦਕਾ ਉਸ ਦੀ ਹਰੇਕ ਕਿਸਮ ਦੀ ਚਿੰਤਾ ਮਿਟ ਜਾਂਦੀ ਹੈ ॥੨॥ ਚਿੰਤ = ਚਿੰਤਾ ॥੨॥
ਪ੍ਰਭ ਕੀ ਪ੍ਰੀਤਿ ਇਹੁ ਭਵਜਲੁ ਤਰੈ ॥
In the Love of God, one crosses over this terrible world-ocean.
ਹੇ ਮਿੱਤਰ! (ਜਿਸ ਮਨੁੱਖ ਦੇ ਹਿਰਦੇ ਵਿਚ) ਪਰਮਾਤਮਾ ਦੀ ਪ੍ਰੀਤਿ (ਆ ਵੱਸਦੀ ਹੈ) ਉਹ ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ, ਭਵਜਲੁ = ਸੰਸਾਰ-ਸਮੁੰਦਰ।
ਪ੍ਰਭ ਕੀ ਪ੍ਰੀਤਿ ਜਮ ਤੇ ਨਹੀ ਡਰੈ ॥
In the Love of God, one does not fear death.
ਪ੍ਰਭੂ ਦੀ ਪ੍ਰੀਤ ਦਾ ਸਦਕਾ ਉਹ ਜਮ-ਦੂਤਾਂ ਤੋਂ ਭੈ ਨਹੀਂ ਖਾਂਦਾ (ਉਸ ਨੂੰ ਆਤਮਕ ਮੌਤ ਪੋਹ ਨਹੀਂ ਸਕਦੀ।
ਪ੍ਰਭ ਕੀ ਪ੍ਰੀਤਿ ਸਗਲ ਉਧਾਰੈ ॥
In the Love of God, all are saved.
ਪ੍ਰਭੂ ਦੀ ਪ੍ਰੀਤ ਦਾ ਸਦਕਾ ਉਹ ਆਪ ਵਿਕਾਰਾਂ ਤੋਂ ਬਚਿਆ ਰਹਿੰਦਾ ਹੈ ਤੇ) ਹੋਰ ਸਭਨਾਂ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ। ਉਧਾਰੈ = ਬਚਾ ਲੈਂਦਾ ਹੈ।
ਪ੍ਰਭ ਕੀ ਪ੍ਰੀਤਿ ਚਲੈ ਸੰਗਾਰੈ ॥੩॥
The Love of God shall go along with you. ||3||
(ਹੇ ਮਿੱਤਰ!) ਪਰਮਾਤਮਾ ਦੀ ਪ੍ਰੀਤਿ (ਹੀ ਇਕ ਐਸੀ ਰਾਸਿ-ਪੂੰਜੀ ਹੈ ਜੋ) ਸਦਾ ਮਨੁੱਖ ਦੇ ਨਾਲ ਸਾਥ ਕਰਦੀ ਹੈ ॥੩॥ ਸੰਗਾਰੈ = ਨਾਲ, ਸੰਗ ॥੩॥
ਆਪਹੁ ਕੋਈ ਮਿਲੈ ਨ ਭੂਲੈ ॥
By himself, no one is united, and no one goes astray.
(ਪਰ, ਹੇ ਮਿੱਤਰ! ਪਰਮਾਤਮਾ ਨਾਲ ਪ੍ਰੀਤਿ ਜੋੜਨੀ ਕਿਸੇ ਮਨੁੱਖ ਦੇ ਆਪਣੇ ਵੱਸ ਦੀ ਗੱਲ ਨਹੀਂ) ਆਪਣੇ ਉੱਦਮ ਨਾਲ ਨਾਹ ਕੋਈ ਮਨੁੱਖ (ਪਰਮਾਤਮਾ ਦੇ ਚਰਨਾਂ ਵਿਚ) ਜੁੜਿਆ ਰਹਿ ਸਕਦਾ ਹੈ ਤੇ ਨਾਹ ਕੋਈ (ਵਿਛੁੜ ਕੇ) ਕੁਰਾਹੇ ਪੈਂਦਾ ਹੈ। ਆਪਹੁ = ਆਪਣੇ ਉੱਦਮ ਨਾਲ। ਭੂਲੇ = ਭੁੱਲਦਾ, ਕੁਰਾਹੇ ਪੈਂਦਾ।
ਜਿਸੁ ਕ੍ਰਿਪਾਲੁ ਤਿਸੁ ਸਾਧਸੰਗਿ ਘੂਲੈ ॥
One who is blessed by God's Mercy, joins the Saadh Sangat, the Company of the Holy.
ਜਿਸ ਮਨੁੱਖ ਉੱਤੇ ਪ੍ਰਭੂ ਦਇਆਵਾਨ ਹੁੰਦਾ ਹੈ ਉਸ ਨੂੰ ਸਾਧ ਸੰਗਤਿ ਵਿਚ ਮਿਲਾਂਦਾ ਹੈ (ਤੇ, ਸਾਧ ਸੰਗਤਿ ਵਿਚ ਟਿਕ ਕੇ ਉਹ ਪਰਮਾਤਮਾ ਨਾਲ ਪਿਆਰ ਪਾਣਾ ਸਿੱਖ ਲੈਂਦਾ ਹੈ)। ਘੂਲੈ = ਮਿਲਾਂਦਾ ਹੈ।
ਕਹੁ ਨਾਨਕ ਤੇਰੈ ਕੁਰਬਾਣੁ ॥
Says Nanak, I am a sacrifice to You.
ਨਾਨਕ ਆਖਦਾ ਹੈ- ਮੈਂ ਤੈਥੋਂ ਕੁਰਬਾਨ ਜਾਂਦਾ ਹਾਂ,
ਸੰਤ ਓਟ ਪ੍ਰਭ ਤੇਰਾ ਤਾਣੁ ॥੪॥੩੪॥੮੫॥
O God, You are the Support and the Strength of the Saints. ||4||34||85||
ਹੇ ਪ੍ਰਭੂ!ਤੂੰ ਹੀ ਸੰਤਾਂ ਦੀ ਓਟ ਹੈਂ ਤੂੰ ਹੀ ਸੰਤਾਂ ਦਾ ਤਾਣ-ਬਲ ਹੈਂ ॥੪॥੩੪॥੮੫॥ ਸੰਤ = ਸੰਤਾਂ ਨੂੰ ॥੪॥੩੪॥੮੫॥