ਮਾਝ ਮਹਲਾ ੫ ॥
Maajh, Fifth Mehl:
ਮਾਝ, ਪੰਜਵੀਂ ਪਾਤਸ਼ਾਹੀ।
ਤੂੰ ਮੇਰਾ ਪਿਤਾ ਤੂੰਹੈ ਮੇਰਾ ਮਾਤਾ ॥
You are my Father, and You are my Mother.
ਹੇ ਪ੍ਰਭੂ! ਤੂੰ ਮੇਰਾ ਪਿਉ (ਦੇ ਥਾਂ) ਹੈਂ ਤੂੰ ਹੀ ਮੇਰਾ ਮਾਂ (ਦੇ ਥਾਂ) ਹੈ,
ਤੂੰ ਮੇਰਾ ਬੰਧਪੁ ਤੂੰ ਮੇਰਾ ਭ੍ਰਾਤਾ ॥
You are my Relative, and You are my Brother.
ਤੂੰ ਮੇਰਾ ਰਿਸ਼ਤੇਦਾਰ ਹੈਂ ਤੂੰ ਹੀ ਮੇਰਾ ਭਰਾ ਹੈਂ। ਬੰਧਪੁ = ਸਨਬੰਧੀ, ਰਿਸ਼ਤੇਦਾਰ।
ਤੂੰ ਮੇਰਾ ਰਾਖਾ ਸਭਨੀ ਥਾਈ ਤਾ ਭਉ ਕੇਹਾ ਕਾੜਾ ਜੀਉ ॥੧॥
You are my Protector everywhere; why should I feel any fear or anxiety? ||1||
(ਹੇ ਪ੍ਰਭੂ! ਜਦੋਂ) ਤੂੰ ਹੀ ਸਭ ਥਾਵਾਂ ਤੇ ਮੇਰਾ ਰਾਖਾ ਹੈਂ, ਤਾਂ ਕੋਈ ਡਰ ਮੈਨੂੰ ਪੋਹ ਨਹੀਂ ਸਕਦਾ, ਕੋਈ ਚਿੰਤਾ ਮੇਰੇ ਉੱਤੇ ਜ਼ੋਰ ਨਹੀਂ ਪਾ ਸਕਦੀ ॥੧॥ ਥਾਈ = ਥਾਈਂ, ਥਾਵਾਂ ਤੇ। ਕਾੜਾ = ਚਿੰਤਾ ॥੧॥
ਤੁਮਰੀ ਕ੍ਰਿਪਾ ਤੇ ਤੁਧੁ ਪਛਾਣਾ ॥
By Your Grace, I recognize You.
(ਹੇ ਪ੍ਰਭੂ!) ਤੇਰੀ ਮਿਹਰ ਨਾਲ ਹੀ ਮੈਂ ਤੇਰੇ ਨਾਲ ਡੂੰਘੀ ਸਾਂਝ ਪਾ ਸਕਦਾ ਹਾਂ। ਤੇ = ਤੋਂ, ਨਾਲ। ਤੁਧੁ = ਤੈਨੂੰ। ਪਛਾਣਾ = ਮੈਂ ਪਛਾਣਦਾ ਹਾਂ, ਮੈਂ ਸਾਂਝ ਪਾਂਦਾ ਹਾਂ।
ਤੂੰ ਮੇਰੀ ਓਟ ਤੂੰਹੈ ਮੇਰਾ ਮਾਣਾ ॥
You are my Shelter, and You are my Honor.
ਤੂੰ ਹੀ ਮੇਰਾ ਆਸਰਾ ਹੈਂ, ਤੂੰ ਹੀ ਮੇਰਾ ਫ਼ਖ਼ਰ ਦਾ ਥਾਂ ਹੈਂ। ਓਟ = ਆਸਰਾ।
ਤੁਝ ਬਿਨੁ ਦੂਜਾ ਅਵਰੁ ਨ ਕੋਈ ਸਭੁ ਤੇਰਾ ਖੇਲੁ ਅਖਾੜਾ ਜੀਉ ॥੨॥
Without You, there is no other; the entire Universe is the Arena of Your Play. ||2||
ਤੈਥੋਂ ਬਿਨਾ ਤੇਰੇ ਵਰਗਾ ਹੋਰ ਕੋਈ ਨਹੀਂ ਹੈ। ਇਹ ਜਗਤ ਤਮਾਸ਼ਾ ਇਹ ਜਗਤ ਅਖਾੜਾ ਤੇਰਾ ਹੀ ਬਣਾਇਆ ਹੋਇਆ ਹੈ ॥੨॥ ਅਵਰੁ = ਹੋਰ। ਅਖਾੜਾ = ਪਿੜ, ਜਿਥੇ ਪਹਿਲਵਾਨ ਕੁਸ਼ਤੀਆਂ ਕਰਦੇ ਹਨ ॥੨॥
ਜੀਅ ਜੰਤ ਸਭਿ ਤੁਧੁ ਉਪਾਏ ॥
You have created all beings and creatures.
(ਹੇ ਪ੍ਰਭੂ!) ਜਗਤ ਦੇ ਸਾਰੇ ਜੀਅ ਜੰਤ ਤੂੰ ਹੀ ਪੈਦਾ ਕੀਤੇ ਹਨ। ਸਭਿ = ਸਾਰੇ। ਤੁਧੁ = ਤੂੰ ਹੀ। ਉਪਾਏ = ਪੈਦਾ ਕੀਤੇ ਹਨ।
ਜਿਤੁ ਜਿਤੁ ਭਾਣਾ ਤਿਤੁ ਤਿਤੁ ਲਾਏ ॥
As it pleases You, You assign tasks to one and all.
ਜਿਸ ਜਿਸ ਕੰਮ ਵਿਚ ਤੇਰੀ ਰਜ਼ਾ ਹੋਈ ਤੂੰ ਉਸ ਉਸ ਕੰਮ ਵਿਚ (ਸਾਰੇ ਜੀਅ ਜੰਤ) ਲਾਏ ਹੋਏ ਹਨ। ਜਿਤੁ = ਜਿਸ ਪਾਸੇ ਜਿਸ (ਕੰਮ) ਵਿਚ। ਭਾਣਾ = ਤੈਨੂੰ ਚੰਗਾ ਲੱਗਾ। ਤਿਤੁ = ਉਸ (ਕੰਮ) ਵਿਚ।
ਸਭ ਕਿਛੁ ਕੀਤਾ ਤੇਰਾ ਹੋਵੈ ਨਾਹੀ ਕਿਛੁ ਅਸਾੜਾ ਜੀਉ ॥੩॥
All things are Your Doing; we can do nothing ourselves. ||3||
(ਜਗਤ ਵਿਚ ਜੋ ਕੁਝ ਹੋ ਰਿਹਾ ਹੈ) ਸਭ ਤੇਰਾ ਕੀਤਾ ਹੋ ਰਿਹਾ ਹੈ, ਸਾਡਾ ਜੀਵਾਂ ਦਾ ਕੋਈ ਜ਼ੋਰ ਨਹੀਂ ਚੱਲ ਸਕਦਾ ॥੩॥ ਅਸਾੜਾ = ਸਾਡਾ ॥੩॥
ਨਾਮੁ ਧਿਆਇ ਮਹਾ ਸੁਖੁ ਪਾਇਆ ॥
Meditating on the Naam, I have found great peace.
(ਹੇ ਭਾਈ!) ਪਰਮਤਾਮਾ ਦਾ ਨਾਮ ਸਿਮਰ ਕੇ ਮੈਂ ਬੜਾ ਆਤਮਕ ਆਨੰਦ ਹਾਸਲ ਕੀਤਾ ਹੈ। ਧਿਆਇ = ਸਿਮਰ ਕੇ।
ਹਰਿ ਗੁਣ ਗਾਇ ਮੇਰਾ ਮਨੁ ਸੀਤਲਾਇਆ ॥
Singing the Glorious Praises of the Lord, my mind is cooled and soothed.
ਪਰਮਾਤਮਾ ਦੇ ਗੁਣ ਗਾ ਕੇ ਮੇਰਾ ਮਨ ਠੰਢਾ-ਠਾਰ ਹੋ ਗਿਆ ਹੈ। ਸੀਤਲਾਇਆ = ਠੰਢਾ ਹੋ ਗਿਆ।
ਗੁਰਿ ਪੂਰੈ ਵਜੀ ਵਾਧਾਈ ਨਾਨਕ ਜਿਤਾ ਬਿਖਾੜਾ ਜੀਉ ॥੪॥੨੪॥੩੧॥
Through the Perfect Guru, congratulations are pouring in-Nanak is victorious on the arduous battlefield of life! ||4||24||31||
ਹੇ ਨਾਨਕ! (ਆਖ-) ਪੂਰੇ ਗੁਰੂ ਦੀ ਰਾਹੀਂ (ਮੇਰੇ ਅੰਦਰ) ਆਤਮਕ ਉਤਸ਼ਾਹ ਦਾ (ਮਾਨੋ) ਢੋਲ ਵੱਜ ਪਿਆ ਹੈ ਤੇ ਮੈਂ (ਵਿਕਾਰਾਂ ਨਾਲ ਹੋ ਰਿਹਾ) ਔਖਾ ਘੋਲ ਜਿੱਤ ਲਿਆ ਹੈ ॥੪॥੨੪॥੩੧॥ ਗੁਰਿ ਪੂਰੈ = ਪੂਰੇ ਗੁਰੂ ਦੀ ਰਾਹੀਂ। ਵਾਧਾਈ = ਆਤਮਕ ਤੌਰ ਤੇ ਵਧਣ ਫੁਲਣ ਦੀ ਅਵਸਥਾ, ਉਤਸ਼ਾਹ। ਵਜੀ ਵਾਧਾਈ = ਉਤਸ਼ਾਹ ਦੀ ਹਾਲਤ ਪ੍ਰਬਲ ਹੋ ਰਹੀ ਹੈ (ਜਿਵੇਂ ਢੋਲ ਵੱਜਦਾ ਹੈ ਤੇ ਹੋਰ ਨਿੱਕੇ ਮੋਟੇ ਖੜਾਕ ਸੁਣੇ ਨਹੀਂ ਜਾਂਦੇ)। ਬਿਖਾੜਾ = ਬਿਖਮ ਅਖਾੜਾ, ਔਖੀ ਕੁਸ਼ਤੀ ॥੪॥