ਪਉੜੀ ॥
Pauree:
ਪਉੜੀ
ਣਾਣਾ ਰਣ ਤੇ ਸੀਝੀਐ ਆਤਮ ਜੀਤੈ ਕੋਇ ॥
NANNA: One who conquers his own soul, wins the battle of life.
ਇਸ ਜਗਤ ਰਣ-ਭੂਮੀ ਵਿਚ ਹਉਮੈ ਨਾਲ ਹੋ ਰਹੇ ਜੰਗ ਤੋਂ ਤਦੋਂ ਹੀ ਕਾਮਯਾਬ ਹੋਈਦਾ ਹੈ, ਜੇ ਮਨੁੱਖ ਆਪਣੇ ਆਪ ਨੂੰ ਜਿੱਤ ਲਏ। ਰਣ ਤੇ = ਜਗਤ ਦੀ ਰਣ-ਭੂਮੀ ਤੋਂ। ਸੀਝੀਐ = ਜਿੱਤੀਦਾ ਹੈ। ਆਤਮ = ਆਪਣੇ ਆਪ ਨੂੰ।
ਹਉਮੈ ਅਨ ਸਿਉ ਲਰਿ ਮਰੈ ਸੋ ਸੋਭਾ ਦੂ ਹੋਇ ॥
One who dies, while fighting against egotism and alienation, becomes sublime and beautiful.
ਜੇਹੜਾ ਮਨੁੱਖ ਹਉਮੈ ਤੇ ਦ੍ਵੈਤ ਨਾਲ ਟਾਕਰਾ ਕਰ ਕੇ ਹਉਮੈ ਵਲੋਂ ਮਰ ਜਾਂਦਾ ਹੈ, ਉਹੀ ਵੱਡਾ ਸੂਰਮਾ ਹੈ। ਅਨ = ਦ੍ਵੈਤ। ਮਰੈ = ਆਪਾ-ਭਾਵ ਵਲੋਂ ਮਰੇ। ਸੋਭਾਦੂ = ਦੋਹਾਂ ਬਾਹਵਾਂ ਨਾਲ ਤਲਵਾਰ ਚਲਾਣ ਵਾਲਾ ਸੂਰਮਾ।
ਮਣੀ ਮਿਟਾਇ ਜੀਵਤ ਮਰੈ ਗੁਰ ਪੂਰੇ ਉਪਦੇਸ ॥
One who eradicates his ego, remains dead while yet alive, through the Teachings of the Perfect Guru.
ਜੇਹੜਾ ਮਨੁੱਖ ਗੁਰੂ ਦੀ ਸਿੱਖਿਆ ਲੈ ਕੇ ਹਉਮੈ ਨੂੰ ਮੁਕਾਂਦਾ ਹੈ, ਸੰਸਾਰਕ ਵਾਸ਼ਨਾ ਵਲੋਂ ਅਜਿੱਤ ਹੋ ਜਾਂਦਾ ਹੈ, ਮਣੀ = ਹਉਮੈ। ਸੂਰਤਣ = ਸੂਰਮਤਾ, ਬਹਾਦਰੀ।
ਮਨੂਆ ਜੀਤੈ ਹਰਿ ਮਿਲੈ ਤਿਹ ਸੂਰਤਣ ਵੇਸ ॥
He conquers his mind, and meets the Lord; he is dressed in robes of honor.
ਆਪਣੇ ਮਨ ਨੂੰ ਆਪਣੇ ਵੱਸ ਵਿਚ ਕਰ ਲੈਂਦਾ ਹੈ, ਉਹ ਮਨੁੱਖ ਪਰਮਾਤਮਾ ਨੂੰ ਮਿਲ ਪੈਂਦਾ ਹੈ (ਸੰਸਾਰਕ ਰਣ-ਭੂਮੀ ਵਿਚ) ਉਸੇ ਦੀ ਬਰਦੀ ਸੂਰਮਿਆਂ ਵਾਲੀ ਸਮਝੋ।
ਣਾ ਕੋ ਜਾਣੈ ਆਪਣੋ ਏਕਹਿ ਟੇਕ ਅਧਾਰ ॥
He does not claim anything as his own; the One Lord is his Anchor and Support.
ਜੇਹੜਾ ਮਨੁੱਖ ਇਕ ਪ੍ਰਭੂ ਦਾ ਹੀ ਆਸਰਾ-ਪਰਨਾ ਲੈਂਦਾ ਹੈ, ਕਿਸੇ ਹੋਰ ਨੂੰ ਆਪਣਾ ਆਸਰਾ ਨਹੀਂ ਸਮਝਦਾ, ਟੇਕ = ਓਟ।
ਰੈਣਿ ਦਿਣਸੁ ਸਿਮਰਤ ਰਹੈ ਸੋ ਪ੍ਰਭੁ ਪੁਰਖੁ ਅਪਾਰ ॥
Night and day, he continually contemplates the Almighty, Infinite Lord God.
ਸਰਬ-ਵਿਆਪਕ ਬੇਅੰਤ ਪ੍ਰਭੂ ਨੂੰ ਦਿਨ ਰਾਤ ਹਰ ਵੇਲੇ ਸਿਮਰਦਾ ਰਹਿੰਦਾ ਹੈ, ਰੈਣਿ = ਰਾਤ।
ਰੇਣ ਸਗਲ ਇਆ ਮਨੁ ਕਰੈ ਏਊ ਕਰਮ ਕਮਾਇ ॥
He makes his mind the dust of all; such is the karma of the deeds he does.
ਆਪਣੇ ਇਸ ਮਨ ਨੂੰ ਸਭਨਾਂ ਦੀ ਚਰਨ-ਧੂੜ ਬਣਾਂਦਾ ਹੈ-ਜੇਹੜਾ ਮਨੁੱਖ ਇਹ ਕਰਮ ਕਮਾਂਦਾ ਹੈ, ਰੇਣ = ਚਰਨ-ਧੂੜ। ਏਊ = ਇਹੀ, ਇਹੋ ਜੇਹੇ।
ਹੁਕਮੈ ਬੂਝੈ ਸਦਾ ਸੁਖੁ ਨਾਨਕ ਲਿਖਿਆ ਪਾਇ ॥੩੧॥
Understanding the Hukam of the Lord's Command, he attains everlasting peace. O Nanak, such is his pre-ordained destiny. ||31||
ਹੇ ਨਾਨਕ! ਉਹ ਪਰਮਾਤਮਾ ਦੀ ਰਜ਼ਾ ਨੂੰ ਸਮਝ ਲੈਂਦਾ ਹੈ, ਸਦਾ ਆਤਮਕ ਆਨੰਦ ਮਾਣਦਾ ਹੈ, ਪਿਛਲੇ ਕੀਤੇ ਭਲੇ ਕਰਮਾਂ ਦਾ ਲੇਖ ਉਸ ਦੇ ਮੱਥੇ ਉਤੇ ਉੱਘੜ ਪੈਂਦਾ ਹੈ ॥੩੧॥