ਮਃ ੧ ॥
First Mehl:
ਪਹਿਲੀ ਪਾਤਸ਼ਾਹੀ।
ਸੁਇਨੇ ਕਾ ਬਿਰਖੁ ਪਤ ਪਰਵਾਲਾ ਫੁਲ ਜਵੇਹਰ ਲਾਲ ॥
The Guru is the tree of gold, with leaves of coral, and blossoms of jewels and rubies.
(ਗੁਰੂ, ਮਾਨੋ,) ਸੋਨੇ ਦਾ ਰੁੱਖ ਹੈ; ਮੋਂਗਾ (ਸ੍ਰੇਸ਼ਟ ਬਚਨ) ਉਸ ਦੇ ਪੱਤਰ ਹਨ, ਲਾਲ ਜਵਾਹਰ (ਗੁਰੂ-ਵਾਕ) ਉਸ ਦੇ ਫੁੱਲ ਹਨ। ਬਿਰਖੁ = ਰੁੱਖ। ਪਤ = ਪੱਤਰ। ਪਰਵਾਲਾ = ਮੂੰਗਾ (ਗੁਰੂ ਦੇ ਬਚਨ)।
ਤਿਤੁ ਫਲ ਰਤਨ ਲਗਹਿ ਮੁਖਿ ਭਾਖਿਤ ਹਿਰਦੈ ਰਿਦੈ ਨਿਹਾਲੁ ॥
The Words from His Mouth are fruits of jewels. Within His Heart, He beholds the Lord.
ਉਸ (ਗੁਰੂ) ਰੁੱਖ ਨੂੰ ਮੂੰਹੋਂ ਉਚਾਰੇ ਹੋਏ (ਸ੍ਰੇਸ਼ਟ ਬਚਨ-ਰੂਪ) ਫਲ ਲੱਗਦੇ ਹਨ, (ਗੁਰੂ) ਆਪਣੇ ਹਿਰਦੇ ਵਿਚ ਸਦਾ ਖਿੜਿਆ ਰਹਿੰਦਾ ਹੈ। ਤਿਤੁ = ਉਸ (ਗੁਰੂ-ਰੂਪ) ਰੁੱਖ ਨੂੰ। ਮੁਖਿ ਭਾਖਿਤ = ਮੂੰਹੋਂ ਉਚਾਰੇ ਹੋਏ ਬਚਨ। ਨਿਹਾਲੁ = ਪ੍ਰਸੰਨ।
ਨਾਨਕ ਕਰਮੁ ਹੋਵੈ ਮੁਖਿ ਮਸਤਕਿ ਲਿਖਿਆ ਹੋਵੈ ਲੇਖੁ ॥
O Nanak, He is obtained by those, upon whose faces and foreheads such pre-recorded destiny is written.
ਹੇ ਨਾਨਕ! ਜਿਸ ਮਨੁੱਖ ਉੱਤੇ ਪ੍ਰਭੂ ਦੀ ਮਿਹਰ ਹੋਵੇ, ਜਿਸ ਦੇ ਮੂੰਹ ਮੱਥੇ ਤੇ ਭਾਗ ਹੋਵੇ, ਕਰਮੁ = ਬਖ਼ਸ਼ਸ਼। ਮੁਖਿ = ਮੂੰਹ ਤੇ। ਮਸਤਕਿ = ਮੱਥੇ ਤੇ।
ਅਠਿਸਠਿ ਤੀਰਥ ਗੁਰ ਕੀ ਚਰਣੀ ਪੂਜੈ ਸਦਾ ਵਿਸੇਖੁ ॥
The sixty-eight sacred shrines of pilgrimage are contained in the constant worship of the feet of the Exalted Guru.
ਉਹ ਗੁਰੂ ਦੀ ਚਰਨੀਂ ਲੱਗ ਕੇ (ਗੁਰੂ ਦੇ ਚਰਨਾਂ ਨੂੰ) ਅਠਾਹਠ ਤੀਰਥਾਂ ਨਾਲੋਂ ਵਿਸ਼ੇਸ਼ ਜਾਣ ਕੇ (ਗੁਰੂ-ਚਰਨਾਂ ਨੂੰ) ਪੂਜਦਾ ਹੈ। ਅਠਸਠਿ = ਅਠਾਹਠ। ਵਿਸੇਖੁ = ਵਿਸ਼ੇਸ਼, ਵਧੀਆ।
ਹੰਸੁ ਹੇਤੁ ਲੋਭੁ ਕੋਪੁ ਚਾਰੇ ਨਦੀਆ ਅਗਿ ॥
Cruelty, material attachment, greed and anger are the four rivers of fire.
ਨਿਰਦਇਤਾ, ਮੋਹ, ਲੋਭ ਤੇ ਕ੍ਰੋਧ-ਇਹ ਚਾਰੇ ਅੱਗ ਦੀਆਂ ਨਦੀਆਂ (ਜਗਤ ਵਿਚ ਚੱਲ ਰਹੀਆਂ) ਹਨ, ਹੰਸੁ = ਨਿਰਦਇਤਾ। ਹੇਤੁ = ਮੋਹੁ। ਕੋਪੁ = ਗੁੱਸਾ।
ਪਵਹਿ ਦਝਹਿ ਨਾਨਕਾ ਤਰੀਐ ਕਰਮੀ ਲਗਿ ॥੨॥
Falling into them, one is burned, O Nanak! One is saved only by holding tight to good deeds. ||2||
ਜੋ ਜੋ ਮਨੁੱਖ ਇਹਨਾਂ ਨਦੀਆਂ ਵਿਚ ਵੜਦੇ ਹਨ ਸੜ ਜਾਂਦੇ ਹਨ, ਹੇ ਨਾਨਕ! ਪ੍ਰਭੂ ਦੀ ਮਿਹਰ ਨਾਲ (ਗੁਰੂ ਦੇ ਚਰਨੀਂ) ਲੱਗ ਕੇ (ਇਹਨਾਂ ਨਦੀਆਂ ਤੋਂ) ਪਾਰ ਲੰਘੀਦਾ ਹੈ ॥੨॥ ਦਝਹਿ = ਸੜਦੇ ਹਨ। ਕਰਮੀ = ਬਖ਼ਸ਼ਸ਼ ਦੁਆਰਾ। ਲਗਿ = (ਚਰਨੀਂ) ਲੱਗ ਕੇ ॥੨॥