ਪਉੜੀ

Pauree:

ਪਉੜੀ।

ਸਚੈ ਤਖਤੁ ਰਚਾਇਆ ਬੈਸਣ ਕਉ ਜਾਂਈ

The True Lord created His throne, upon which He sits.

ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੇ ਇਹ (ਜਗਤ-ਰੂਪ) ਤਖ਼ਤ ਆਪਣੇ ਬੈਠਣ ਲਈ ਥਾਂ ਬਣਾਇਆ ਹੈ। ਸਚੈ = ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੇ। ਜਾਂਈ = ਥਾਂ।

ਸਭੁ ਕਿਛੁ ਆਪੇ ਆਪਿ ਹੈ ਗੁਰ ਸਬਦਿ ਸੁਣਾਈ

He Himself is everything; this is what the Word of the Guru's Shabad says.

(ਇਸ ਜਗਤ ਵਿਚ) ਹਰੇਕ ਚੀਜ਼ ਉਸ ਪ੍ਰਭੂ ਦਾ ਆਪਣਾ ਹੀ ਸਰੂਪ ਹੈ-ਇਹ ਗੱਲ ਸਤਿਗੁਰੂ ਦੇ ਸ਼ਬਦ ਨੇ ਦੱਸੀ ਹੈ। ਸਬਦਿ = ਸ਼ਬਦ ਨੇ। ਸੁਣਾਈ = ਦੱਸੀ ਹੈ।

ਆਪੇ ਕੁਦਰਤਿ ਸਾਜੀਅਨੁ ਕਰਿ ਮਹਲ ਸਰਾਈ

Through His almighty creative power, He created and fashioned the mansions and hotels.

ਇਹ ਸਾਰੀ ਕੁਦਰਤਿ ਉਸ ਨੇ ਆਪ ਹੀ ਪੈਦਾ ਕੀਤੀ ਹੈ, (ਕੁਦਰਤਿ ਦੇ ਸਾਰੇ ਰੁੱਖ ਬਿਰਖ ਆਦਿਕ, ਮਾਨੋ, ਰਹਿਣ ਲਈ ਉਸ ਨੇ) ਮਹਲ ਮਾੜੀਆਂ ਬਣਾਏ ਹਨ। ਸਾਜੀਅਨੁ = ਪੈਦਾ ਕੀਤੀ ਹੈ ਉਸ ਨੇ {ਵੇਖੋ 'ਗੁਰਬਾਣੀ ਵਿਆਕਰਣ'}।

ਚੰਦੁ ਸੂਰਜੁ ਦੁਇ ਚਾਨਣੇ ਪੂਰੀ ਬਣਤ ਬਣਾਈ

He made the two lamps, the sun and the moon; He formed the perfect form.

ਇਹਨਾਂ ਮਹਲ ਮਾੜੀਆਂ (ਵਿਚ) ਚੰਦ ਤੇ ਸੂਰਜ ਦੋਵੇਂ (ਮਾਨੋ ਉਸ ਦੇ ਜਗਾਏ ਹੋਏ) ਦੀਵੇ ਹਨ। (ਪ੍ਰਭੂ ਨੇ ਕੁਦਰਤਿ ਦੀ ਸਾਰੀ) ਬਣਤਰ ਮੁਕੰਮਲ ਬਣਾਈ ਹੋਈ ਹੈ। ਪੂਰੀ = ਮੁਕੰਮਲ, ਜੋ ਅਧੂਰੀ ਨਹੀਂ ਹੈ।

ਆਪੇ ਵੇਖੈ ਸੁਣੇ ਆਪਿ ਗੁਰ ਸਬਦਿ ਧਿਆਈ ॥੧॥

He Himself sees, and He Himself hears; meditate on the Word of the Guru's Shabad. ||1||

(ਇਸ ਵਿਚ ਬੈਠ ਕੇ) ਆਪ ਹੀ ਵੇਖ ਰਿਹਾ ਹੈ, ਆਪ ਹੀ ਸੁਣ ਰਿਹਾ ਹੈ; ਉਸ ਪ੍ਰਭੂ ਨੂੰ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਧਿਆਇਆ ਜਾ ਸਕਦਾ ਹੈ ॥੧॥ ਗੁਰ ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ ॥੧॥

ਵਾਹੁ ਵਾਹੁ ਸਚੇ ਪਾਤਿਸਾਹ ਤੂ ਸਚੀ ਨਾਈ ॥੧॥ ਰਹਾਉ

Waaho! Waaho! Hail, hail, O True King! True is Your Name. ||1||Pause||

ਹੇ ਸਦਾ ਕਾਇਮ ਰਹਿਣ ਵਾਲੇ ਪਾਤਿਸ਼ਾਹ! ਤੂੰ ਅਸਚਰਜ ਹੈਂ, ਤੂੰ ਅਸਚਰਜ ਹੈਂ। ਤੇਰੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ ॥੧॥ ਰਹਾਉ ॥ ਵਾਹੁ = ਅਸਚਰਜ। ਪਾਤਿਸ਼ਾਹ = ਹੇ ਪਾਤਿਸ਼ਾਹ! ਨਾਈ = ਵਡਿਆਈ ॥੧॥ ਰਹਾਉ ॥