ਬਿਲਾਵਲੁ ਮਹਲਾ ੫ ॥
Bilaaval, Fifth Mehl:
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਸਗਲ ਅਨੰਦੁ ਕੀਆ ਪਰਮੇਸਰਿ ਅਪਣਾ ਬਿਰਦੁ ਸਮੑਾਰਿਆ ॥
The Transcendent Lord has brought bliss to all; He has confirmed His Natural Way.
(ਹੇ ਭਾਈ! ਇਹ ਯਕੀਨ ਜਾਣੋ ਕਿ) ਪਰਮਾਤਮਾ ਆਪਣਾ ਮੁੱਢ-ਕਦੀਮਾਂ ਦਾ (ਭਗਤਿ-ਵਛਲ ਹੋਣ ਦਾ) ਸੁਭਾਉ ਸਦਾ ਚੇਤੇ ਰੱਖਦਾ ਹੈ, ਉਹਨਾਂ (ਭਗਤ ਜਨਾਂ) ਨੂੰ ਹਰੇਕ ਕਿਸਮ ਦਾ ਸੁਖ-ਆਨੰਦ ਦੇਂਦਾ ਹੈ। ਸਗਲ = ਸਾਰਾ, ਪੂਰਨ। ਪਰਮੇਸਰਿ = ਪਰਮੇਸਰ ਨੇ। ਬਿਰਦੁ = ਮੁੱਢ-ਕਦੀਮਾਂ ਦਾ ਸੁਭਾਉ। ਸਮ੍ਹ੍ਹਾਰਿਆ = ਸੰਭਾਲਿਆ ਹੈ, ਚੇਤੇ ਰੱਖਿਆ ਹੈ।
ਸਾਧ ਜਨਾ ਹੋਏ ਕਿਰਪਾਲਾ ਬਿਗਸੇ ਸਭਿ ਪਰਵਾਰਿਆ ॥੧॥
He has become Merciful to the humble, holy Saints, and all my relatives blossom forth in joy. ||1||
ਆਪਣੇ ਸੰਤ ਜਨਾਂ ਉਤੇ ਸਦਾ ਦਇਆਵਾਨ ਰਹਿੰਦਾ ਹੈ, ਉਹਨਾਂ ਦੇ ਸਾਰੇ ਪਰਵਾਰ (ਸਾਰੇ ਗਿਆਨ-ਇੰਦ੍ਰੇ ਭੀ) ਆਨੰਦ-ਭਰਪੂਰ ਰਹਿੰਦੇ ਹਨ ॥੧॥ ਬਿਗਸੇ = ਖ਼ੁਸ਼ ਹੋਏ, ਖਿੜ ਪਏ। ਸਭਿ = ਸਾਰੇ। ਸਭ ਪਰਵਾਰਿਆ = ਸਾਰੇ ਪਰਵਾਰ ॥੧॥
ਕਾਰਜੁ ਸਤਿਗੁਰਿ ਆਪਿ ਸਵਾਰਿਆ ॥
The True Guru Himself has resolved my affairs.
(ਹੇ ਭਾਈ! ਲੋਕ ਤਾਂ ਦੇਵੀ ਆਦਿਕ ਦੀ ਪੂਜਾ ਦੀ ਕੋਈ ਪ੍ਰੇਰਨਾ ਕਰਦੇ ਸਨ। ਪਰ ਵੇਖੋ, ਹਰਿਗੋਬਿੰਦ ਨੂੰ ਚੀਚਕ ਦੇ ਤਾਪ ਤੋਂ ਅਰੋਗਤਾ ਦੇਣ ਵਾਲਾ ਇਹ ਵੱਡਾ) ਕੰਮ (ਮੇਰੇ) ਸਤਿਗੁਰੂ ਨੇ ਆਪ ਹੀ ਸਿਰੇ ਚਾੜ੍ਹ ਦਿੱਤਾ ਹੈ। ਕਾਰਜੁ = ਕੰਮ। ਸਤਿਗੁਰਿ = ਗੁਰੂ ਨੇ। ਸਵਾਰਿਆ = ਸਿਰੇ ਚਾੜ੍ਹ ਦਿੱਤਾ ਹੈ।
ਵਡੀ ਆਰਜਾ ਹਰਿ ਗੋਬਿੰਦ ਕੀ ਸੂਖ ਮੰਗਲ ਕਲਿਆਣ ਬੀਚਾਰਿਆ ॥੧॥ ਰਹਾਉ ॥
He has blessed Hargobind with long life, and taken care of my comfort, happiness and well-being. ||1||Pause||
(ਗੁਰੂ ਨੇ ਆਪ ਹੀ) ਹਰਿਗੋਬਿੰਦ ਦੀ ਉਮਰ ਲੰਮੀ ਕਰ ਦਿੱਤੀ ਹੈ, (ਗੁਰੂ ਨੇ ਆਪ ਹੀ ਹਰਿਗੋਬਿੰਦ ਨੂੰ) ਸੁਖ ਖ਼ੁਸ਼ੀ ਆਨੰਦ ਦੇਣ ਦੀ ਵਿਚਾਰ ਕੀਤੀ ਹੈ ॥੧॥ ਰਹਾਉ ॥ ਆਰਜਾ = ਉਮਰ ॥੧॥ ਰਹਾਉ ॥
ਵਣ ਤ੍ਰਿਣ ਤ੍ਰਿਭਵਣ ਹਰਿਆ ਹੋਏ ਸਗਲੇ ਜੀਅ ਸਾਧਾਰਿਆ ॥
The forests, meadows and the three worlds have blossomed forth in greenery; He gives His Support to all beings.
ਜਿਸ ਪਰਮਾਤਮਾ ਦੀ ਕਿਰਪਾ ਨਾਲ ਸਾਰੇ ਜੰਗਲ ਸਾਰੀ ਬਨਸਪਤੀ, ਤਿੰਨੇ ਹੀ ਭਵਨ ਹਰੇ-ਭਰੇ ਰਹਿੰਦੇ ਹਨ, ਉਹ ਪਰਮਾਤਮਾ ਸਾਰੇ ਜੀਵਾਂ ਨੂੰ ਆਸਰਾ ਦੇਂਦਾ ਹੈ। ਵਣ = ਜੰਗਲ। ਤ੍ਰਿਣ = ਘਾਹ ਦੇ ਤੀਲੇ। ਜੀਅ = {'ਜੀਉ' ਤੋਂ ਬਹੁ-ਵਚਨ} ਸਾਰੇ ਜੀਵ। ਸਾਧਾਰਿਆ = ਆਸਰਾ ਦਿੱਤਾ ਹੈ।
ਮਨ ਇਛੇ ਨਾਨਕ ਫਲ ਪਾਏ ਪੂਰਨ ਇਛ ਪੁਜਾਰਿਆ ॥੨॥੫॥੨੩॥
Nanak has obtained the fruits of his mind's desires; his desires are totally fulfilled. ||2||5||23||
ਹੇ ਨਾਨਕ! (ਜੇਹੜੇ ਭੀ ਮਨੁੱਖ ਪਰਮਾਤਮਾ ਦੀ ਸਰਨ ਪੈਂਦੇ ਹਨ) ਉਹ ਮਨ-ਮੰਗੀਆਂ ਮੁਰਾਦਾਂ ਪਾ ਲੈਂਦੇ ਹਨ, ਪਰਮਾਤਮਾ ਉਹਨਾਂ ਦੀਆਂ ਸਾਰੀਆਂ ਕਾਮਨਾਂ ਪੂਰੀਆਂ ਕਰਦਾ ਹੈ (ਬੱਸ! ਉਸ ਪਰਮਾਤਮਾ ਦਾ ਹੀ ਆਸਰਾ ਲਿਆ ਕਰੋ) ॥੨॥੫॥੨੩॥ ਪੂਰਨ = ਮੁਕੰਮਲ ਤੌਰ ਤੇ। ਪੁਜਾਰਿਆ = ਪੂਰੀ ਕੀਤੀ ॥੨॥੫॥੨੩॥