ਬਸੰਤੁ ਮਹਲਾ ੯ ॥
Basant, Ninth Mehl:
ਬਸੰਤ ਨੌਵੀ ਪਾਤਿਸ਼ਾਹੀ।
ਪਾਪੀ ਹੀਐ ਮੈ ਕਾਮੁ ਬਸਾਇ ॥
The heart of the sinner is filled with unfulfilled sexual desire.
ਪਾਪਾਂ ਵਿਚ ਫਸਾਣ ਵਾਲੀ ਕਾਮ-ਵਾਸਨਾ (ਮਨੁੱਖ ਦੇ) ਹਿਰਦੇ ਵਿਚ ਟਿਕੀ ਰਹਿੰਦੀ ਹੈ, ਪਾਪੀ ਕਾਮੁ = ਪਾਪਾਂ ਵਿਚ ਫਸਾਣ ਵਾਲੀ ਕਾਮ-ਵਾਸਨਾ। ਹੀਐ ਮੈ = (ਮਨੁੱਖ ਦੇ) ਹਿਰਦੇ ਵਿਚ। ਬਸਾਇ = ਟਿਕਿਆ ਰਹਿੰਦਾ ਹੈ।
ਮਨੁ ਚੰਚਲੁ ਯਾ ਤੇ ਗਹਿਓ ਨ ਜਾਇ ॥੧॥ ਰਹਾਉ ॥
He cannot control his fickle mind. ||1||Pause||
ਇਸ ਵਾਸਤੇ (ਮਨੁੱਖ ਦਾ) ਚੰਚਲ ਮਨ ਕਾਬੂ ਵਿਚ ਨਹੀਂ ਆ ਸਕਦਾ ॥੧॥ ਰਹਾਉ ॥ ਯਾ ਤੇ = ਇਸ ਕਾਰਨ। ਗਹਿਓ ਨ ਜਾਇ = ਫੜਿਆ ਨਹੀਂ ਜਾ ਸਕਦਾ ॥੧॥ ਰਹਾਉ ॥
ਜੋਗੀ ਜੰਗਮ ਅਰੁ ਸੰਨਿਆਸ ॥
The Yogis, wandering ascetics and renunciates
ਜੋਗੀ ਜੰਗਮ ਅਤੇ ਸੰਨਿਆਸੀ (ਜਿਹੜੇ ਆਪਣੇ ਵੱਲੋਂ ਮਾਇਆ ਦਾ) ਤਿਆਗ ਕਰ ਗਏ ਹਨ)- ਜੰਗਮ = ਸ਼ਿਵ-ਉਪਾਸਕ ਸਾਧੂ ਜੋ ਆਪਣੇ ਸਿਰ ਉਤੇ ਮੋਰ ਦੇ ਖੰਭ ਬੰਨ੍ਹ ਕੇ ਟੱਲੀਆਂ ਵਜਾਂਦੇ ਹੱਟੀ ਹੱਟੀ ਮੰਗਦੇ ਫਿਰਦੇ ਹਨ। ਅਰੁ = ਅਉਰੁ, ਅਤੇ।
ਸਭ ਹੀ ਪਰਿ ਡਾਰੀ ਇਹ ਫਾਸ ॥੧॥
- this net is cast over them all. ||1||
ਇਹਨਾਂ ਸਭਨਾਂ ਉੱਤੇ ਹੀ (ਮਾਇਆ ਨੇ ਕਾਮ-ਵਾਸ਼ਨਾ ਦੀ) ਇਹ ਫਾਹੀ ਸੁੱਟੀ ਹੋਈ ਹੈ ॥੧॥ ਪਰਿ = ਉਤੇ। ਡਾਰੀ = ਸੁੱਟੀ ਹੋਈ ਹੈ। ਫਾਸ = ਫਾਹੀ ॥੧॥
ਜਿਹਿ ਜਿਹਿ ਹਰਿ ਕੋ ਨਾਮੁ ਸਮੑਾਰਿ ॥
Those who contemplate the Name of the Lord
ਜਿਸ ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਇਆ ਹੈ, ਜਿਹਿ = ਜਿਸ ਨੇ। ਜਿਹਿ ਜਿਹਿ = ਜਿਸ ਜਿਸ ਨੇ। ਸਮ੍ਹ੍ਹਾਰਿ = ਸੰਭਾਲਿਆ ਹੈ, ਹਿਰਦੇ ਵਿਚ ਵਸਾਇਆ ਹੈ।
ਤੇ ਭਵ ਸਾਗਰ ਉਤਰੇ ਪਾਰਿ ॥੨॥
cross over the terrifying world-ocean. ||2||
ਉਹ ਸਾਰੇ ਸੰਸਾਰ-ਸਮੁੰਦਰ (ਦੇ ਵਿਕਾਰਾਂ) ਤੋਂ ਪਾਰ ਲੰਘ ਜਾਂਦੇ ਹਨ ॥੨॥ ਤੇ = ਉਹ ਮਨੁੱਖ {ਬਹੁ-ਵਚਨ}। ਭਵ ਸਾਗਰ = ਸੰਸਾਰ-ਸਮੁੰਦਰ। ਕੋ = ਦਾ ॥੨॥
ਜਨ ਨਾਨਕ ਹਰਿ ਕੀ ਸਰਨਾਇ ॥
Servant Nanak seeks the Sanctuary of the Lord.
ਹੇ ਨਾਨਕ! ਪਰਮਾਤਮਾ ਦਾ ਦਾਸ ਪਰਮਾਤਮਾ ਦੀ ਸਰਨ ਪਿਆ ਰਹਿੰਦਾ ਹੈ (ਪਰਮਾਤਮਾ ਦੇ ਦਰ ਤੇ ਉਹ ਅਰਜ਼ੋਈ ਕਰਦਾ ਰਹਿੰਦਾ ਹੈ-
ਦੀਜੈ ਨਾਮੁ ਰਹੈ ਗੁਨ ਗਾਇ ॥੩॥੨॥
Please bestow the blessing of Your Name, that he may continue to sing Your Glorious Praises. ||3||2||
ਹੇ ਪ੍ਰਭੂ! ਆਪਣੇ ਦਾਸ ਨੂੰ ਆਪਣਾ) ਨਾਮ ਦੇਹ (ਤਾ ਕਿ ਤੇਰਾ ਦਾਸ ਤੇਰੇ) ਗੁਣ ਗਾਂਦਾ ਰਹੇ (ਇਸ ਤਰ੍ਹਾਂ ਉਹ ਕਾਮਾਦਿਕ ਵਿਕਾਰਾਂ ਦੀ ਮਾਰ ਤੋਂ ਬਚਿਆ ਰਹਿੰਦਾ ਹੈ) ॥੩॥੨॥ ਦੀਜੈ = ਦੇਹ। ਰਹੈ ਗਾਇ = ਗਾਂਦਾ ਰਹੇ ॥੩॥੨॥