ਗਉੜੀ ਬੈਰਾਗਣਿ ਮਹਲਾ ੪ ॥
Gauree Bairaagan, Fourth Mehl:
ਗਊੜੀ ਬੈਰਾਗਣਿ, ਪਾਤਸ਼ਾਹੀ ਚੋਥੀ।
ਨਿਤ ਦਿਨਸੁ ਰਾਤਿ ਲਾਲਚੁ ਕਰੇ ਭਰਮੈ ਭਰਮਾਇਆ ॥
Continuously, day and night, they are gripped by greed and deluded by doubt.
ਜੇਹੜਾ ਮਨੁੱਖ ਸਦਾ ਦਿਨ ਰਾਤ (ਮਾਇਆ ਦਾ) ਲਾਲਚ ਕਰਦਾ ਰਹਿੰਦਾ ਹੈ ਮਾਇਆ ਦੀ ਪ੍ਰੇਰਨਾ ਵਿਚ ਆ ਕੇ ਮਾਇਆ ਦੀ ਖ਼ਾਤਰ ਭਟਕਦਾ ਫਿਰਦਾ ਹੈ, ਭਰਮੈ = ਭਟਕਦਾ ਹੈ।
ਵੇਗਾਰਿ ਫਿਰੈ ਵੇਗਾਰੀਆ ਸਿਰਿ ਭਾਰੁ ਉਠਾਇਆ ॥
The slaves labor in slavery, carrying the loads upon their heads.
ਉਹ ਉਸ ਵੇਗਾਰੀ ਵਾਂਗ ਹੈ ਜੋ ਆਪਣੇ ਸਿਰ ਉੱਤੇ (ਬਿਗਾਨਾ) ਭਾਰ ਚੁੱਕ ਕੇ ਵੇਗਾਰ ਕੱਢਦਾ ਫਿਰਦਾ ਹੈ। ਸਿਰਿ = ਸਿਰ ਉੱਤੇ।
ਜੋ ਗੁਰ ਕੀ ਜਨੁ ਸੇਵਾ ਕਰੇ ਸੋ ਘਰ ਕੈ ਕੰਮਿ ਹਰਿ ਲਾਇਆ ॥੧॥
That humble being who serves the Guru is put to work by the Lord in His Home. ||1||
ਪਰ ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ (ਗੁਰੂ ਦੀ ਦੱਸੀ ਸੇਵਾ ਕਰਦਾ ਹੈ) ਉਸ ਨੂੰ ਪਰਮਾਤਮਾ ਨੇ (ਨਾਮ-ਸਿਮਰਨ ਦੇ) ਉਸ ਕੰਮ ਵਿਚ ਲਾ ਦਿੱਤਾ ਹੈ ਜੋ ਉਸ ਦਾ ਅਸਲ ਆਪਣਾ ਕੰਮ ਹੈ ॥੧॥ ਘਰ ਕੈ ਕੰਮਿ = ਘਰ ਦੇ ਕੰਮ ਵਿਚ, ਆਪਣੇ ਅਸਲੀ ਕੰਮ ਵਿਚ ॥੧॥
ਮੇਰੇ ਰਾਮ ਤੋੜਿ ਬੰਧਨ ਮਾਇਆ ਘਰ ਕੈ ਕੰਮਿ ਲਾਇ ॥
O my Lord, please break these bonds of Maya, and put me to work in Your Home.
ਹੇ ਮੇਰੇ ਰਾਮ! (ਅਸਾਂ ਜੀਵਾਂ ਦੇ) ਮਾਇਆ ਦੇ ਬੰਧਨ ਤੋੜ ਤੇ ਸਾਨੂੰ ਸਾਡੇ ਅਸਲੀ ਆਪਣੇ ਕੰਮ ਵਿਚ ਜੋੜ,
ਨਿਤ ਹਰਿ ਗੁਣ ਗਾਵਹ ਹਰਿ ਨਾਮਿ ਸਮਾਇ ॥੧॥ ਰਹਾਉ ॥
I continuously sing the Glorious Praises of the Lord; I am absorbed in the Lord's Name. ||1||Pause||
ਅਸੀਂ ਹਰਿ-ਨਾਮ ਵਿਚ ਲੀਨ ਹੋ ਕੇ ਸਦਾ ਹਰਿ-ਗੁਣ ਗਾਂਦੇ ਰਹੀਏ ॥੧॥ ਰਹਾਉ ॥ ਗਾਵਹ = ਅਸੀਂ ਗਾਵੀਏ। ਨਾਮਿ = ਨਾਮ ਵਿਚ। ਸਮਾਇ = ਲੀਨ ਹੋ ਕੇ ॥੧॥ ਰਹਾਉ ॥
ਨਰੁ ਪ੍ਰਾਣੀ ਚਾਕਰੀ ਕਰੇ ਨਰਪਤਿ ਰਾਜੇ ਅਰਥਿ ਸਭ ਮਾਇਆ ॥
Mortal men work for kings, all for the sake of wealth and Maya.
ਨਿਰੋਲ ਮਾਇਆ ਦੀ ਖ਼ਾਤਰ ਕੋਈ ਮਨੁੱਖ ਕਿਸੇ ਰਾਜੇ-ਪਾਤਿਸ਼ਾਹ ਦੀ ਨੌਕਰੀ ਕਰਦਾ ਹੈ। ਨਰਪਤਿ = ਰਾਜਾ। ਅਰਥਿ = ਖ਼ਾਤਰ, ਵਾਸਤੇ।
ਕੈ ਬੰਧੈ ਕੈ ਡਾਨਿ ਲੇਇ ਕੈ ਨਰਪਤਿ ਮਰਿ ਜਾਇਆ ॥
But the king either imprisons them, or fines them, or else dies himself.
ਰਾਜਾ ਕਈ ਵਾਰੀ (ਕਿਸੇ ਖ਼ੁਨਾਮੀ ਦੇ ਕਾਰਨ ਉਸ ਨੂੰ) ਕੈਦ ਕਰ ਦੇਂਦਾ ਹੈ ਜਾਂ (ਕੋਈ ਜੁਰਮਾਨਾ ਆਦਿਕ) ਸਜ਼ਾ ਦੇਂਦਾ ਹੈ, ਜਾਂ, ਰਾਜਾ (ਆਪ ਹੀ) ਮਰ ਜਾਂਦਾ ਹੈ (ਤੇ ਉਸ ਮਨੁੱਖ ਦੀ ਨੌਕਰੀ ਹੀ ਮੁੱਕ ਜਾਂਦੀ ਹੈ)। ਕੈ = ਜਾਂ। ਬੰਧੈ = ਬੰਨ੍ਹ ਲੈਂਦਾ ਹੈ। ਡਾਨਿ = ਡੰਨ, ਜੁਰਮਾਨਾ। ਲੇਇ = ਲੈਂਦਾ ਹੈ।
ਧੰਨੁ ਧਨੁ ਸੇਵਾ ਸਫਲ ਸਤਿਗੁਰੂ ਕੀ ਜਿਤੁ ਹਰਿ ਹਰਿ ਨਾਮੁ ਜਪਿ ਹਰਿ ਸੁਖੁ ਪਾਇਆ ॥੨॥
Blessed, rewarding and fruitful is the service of the True Guru; through it, I chant the Name of the Lord, Har, Har, and I have found peace. ||2||
ਪਰ ਸਤਿਗੁਰੂ ਦੀ ਸੇਵਾ ਸਦਾ ਫਲ ਦੇਣ ਵਾਲੀ ਹੈ ਸਦਾ ਸਲਾਹੁਣ-ਯੋਗ ਹੈ, ਕਿਉਂਕਿ ਇਸ ਸੇਵਾ ਦੀ ਰਾਹੀਂ ਮਨੁੱਖ ਪਰਮਾਤਮਾ ਦਾ ਨਾਮ ਜਪ ਕੇ ਆਤਮਕ ਆਨੰਦ ਮਾਣਦਾ ਹੈ ॥੨॥ ਜਿਤੁ = ਜਿਸ (ਸੇਵਾ) ਦੀ ਰਾਹੀਂ ॥੨॥
ਨਿਤ ਸਉਦਾ ਸੂਦੁ ਕੀਚੈ ਬਹੁ ਭਾਤਿ ਕਰਿ ਮਾਇਆ ਕੈ ਤਾਈ ॥
Everyday, people carry on their business, with all sorts of devices to earn interest, for the sake of Maya.
ਮਾਇਆ ਕਮਾਣ ਦੀ ਖ਼ਾਤਰ ਕਈ ਤਰ੍ਹਾਂ ਦਾ ਸਦਾ ਵਣਜ-ਵਿਹਾਰ ਭੀ ਕਰੀਦਾ ਹੈ, ਕੀਚੈ = ਕਰੀਦਾ ਹੈ। ਭਾਤਿ = ਕਿਸਮ। ਕੈ ਤਾਈ = ਵਾਸਤੇ, ਦੀ ਖ਼ਾਤਰ।
ਜਾ ਲਾਹਾ ਦੇਇ ਤਾ ਸੁਖੁ ਮਨੇ ਤੋਟੈ ਮਰਿ ਜਾਈ ॥
If they earn a profit, they are pleased, but their hearts are broken by losses.
ਜਦੋਂ (ਉਹ ਵਣਜ-ਵਪਾਰ) ਨਫ਼ਾ ਦੇਂਦਾ ਹੈ ਤਾਂ ਮਨ ਵਿਚ ਖ਼ੁਸ਼ੀ ਹੁੰਦੀ ਹੈ, ਪਰ ਘਾਟਾ ਪੈਣ ਤੇ ਮਨੁੱਖ (ਹਾਹੁਕੇ ਨਾਲ) ਮਰ ਜਾਂਦਾ ਹੈ। ਜਾ = ਜਦੋਂ। ਮਨੇ = ਮਨਿ, ਮਨ ਵਿਚ।
ਜੋ ਗੁਣ ਸਾਝੀ ਗੁਰ ਸਿਉ ਕਰੇ ਨਿਤ ਨਿਤ ਸੁਖੁ ਪਾਈ ॥੩॥
One who is worthy, becomes a partner with the Guru, and finds a lasting peace forever. ||3||
ਪਰ ਜੇਹੜਾ ਮਨੁੱਖ ਆਪਣੇ ਗੁਰੂ ਨਾਲ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਸੌਦੇ ਦੀ ਸਾਂਝ ਪਾਂਦਾ ਹੈ, ਉਹ ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੩॥
ਜਿਤਨੀ ਭੂਖ ਅਨ ਰਸ ਸਾਦ ਹੈ ਤਿਤਨੀ ਭੂਖ ਫਿਰਿ ਲਾਗੈ ॥
The more one feels hunger for other tastes and pleasures, the more this hunger persists.
ਹੋਰ ਹੋਰ ਰਸਾਂ ਦੀ ਹੋਰ ਹੋਰ ਸੁਆਦਾਂ ਦੀ ਜਿਤਨੀ ਭੀ ਤ੍ਰਿਸ਼ਨਾ (ਮਨੁੱਖ ਨੂੰ ਲੱਗਦੀ) ਹੈ, (ਜਿਉਂ ਜਿਉਂ ਰਸ ਸੁਆਦ ਮਾਣੀਦੇ ਹਨ) ਉਤਨੀ ਹੀ ਵਧੀਕ ਤ੍ਰਿਸ਼ਨਾ ਮੁੜ ਮੁੜ ਲੱਗਦੀ ਜਾਂਦੀ ਹੈ (ਮਾਇਕ ਰਸਾਂ ਵਲੋਂ ਮਨੁੱਖ ਕਦੇ ਭੀ ਰੱਜਦਾ ਨਹੀਂ)। ਭੂਖ ਅਨ ਰਸ ਸਾਦ = ਹੋਰ ਰਸਾਂ ਤੇ ਸੁਆਦਾਂ ਦੀ ਭੁੱਖ। ਰਸਿ = ਰਸ ਨਾਲ।
ਜਿਸੁ ਹਰਿ ਆਪਿ ਕ੍ਰਿਪਾ ਕਰੇ ਸੋ ਵੇਚੇ ਸਿਰੁ ਗੁਰ ਆਗੈ ॥
Those unto whom the Lord Himself shows mercy, sell their head to the Guru.
ਜਿਸ ਮਨੁੱਖ ਉਤੇ ਪਰਮਾਤਮਾ ਆਪ ਕਿਰਪਾ ਕਰਦਾ ਹੈ, ਉਹ ਮਨੁੱਖ ਗੁਰੂ ਅਗੇ (ਆਪਣਾ) ਸਿਰ ਵੇਚ ਦੇਂਦਾ ਹੈ (ਉਹ ਆਪਣਾ ਆਪ ਗੁਰੂ ਦੇ ਹਵਾਲੇ ਕਰਦਾ ਹੈ)।
ਜਨ ਨਾਨਕ ਹਰਿ ਰਸਿ ਤ੍ਰਿਪਤਿਆ ਫਿਰਿ ਭੂਖ ਨ ਲਾਗੈ ॥੪॥੪॥੧੦॥੪੮॥
Servant Nanak is satisfied by the Name of the Lord, Har, Har. He shall never feel hungry again. ||4||4||10||48||
ਹੇ ਦਾਸ ਨਾਨਕ! ਉਹ ਮਨੁੱਖ ਪਰਮਾਤਮਾ ਦੇ ਨਾਮ-ਰਸ ਨਾਲ ਰੱਜ ਜਾਂਦਾ ਹੈ, ਉਸ ਨੂੰ ਮਾਇਆ ਦੀ ਤ੍ਰਿਸ਼ਨਾ ਨਹੀਂ ਵਿਆਪਦੀ ॥੪॥੪॥੧੦॥੪੮॥