ਪਉੜੀ ॥
Pauree:
ਪਉੜੀ।
ਤੂੰ ਥਾਨ ਥਨੰਤਰਿ ਭਰਪੂਰੁ ਹਹਿ ਕਰਤੇ ਸਭ ਤੇਰੀ ਬਣਤ ਬਣਾਵਣੀ ॥
You are pervading and permeating all places and interspaces, O Creator. You made all that has been made.
ਹੇ ਕਰਤਾਰ! ਤੂੰ ਹਰੇਕ ਥਾਂ ਵਿਚ ਵਿਆਪਕ ਹੈਂ, ਸੰਸਾਰ ਦੀ ਸਾਰੀ ਬਣਤਰ ਤੇਰੀ ਹੀ ਬਣਾਈ ਹੋਈ ਹੈ। ਥਨੰਤਰਿ = ਥਾਨ ਅੰਤਰਿ। ਥਾਨ ਥਨੰਤਰਿ = ਥਾਨ ਥਾਨ ਅੰਤਰਿ ਹਰੇਕ ਥਾਂ। ਕਰਤੇ = ਹੇ ਕਰਤਾਰ!
ਰੰਗ ਪਰੰਗ ਸਿਸਟਿ ਸਭ ਸਾਜੀ ਬਹੁ ਬਹੁ ਬਿਧਿ ਭਾਂਤਿ ਉਪਾਵਣੀ ॥
You created the entire universe, with all its colors and shades; in so many ways and means and forms You formed it.
ਸਾਰੀ ਸ੍ਰਿਸ਼ਟੀ ਤੂੰ ਕਈ ਰੰਗਾਂ ਦੀ ਬਣਾਈ ਹੈ, ਕਈ ਕਿਸਮਾਂ ਦੀ ਪੈਦਾ ਕੀਤੀ ਹੈ। ਰੰਗ ਪਰੰਗ = ਕਈ ਰੰਗਾਂ ਦੀ। ਸਿਸਟਿ = ਸ੍ਰਿਸ਼ਟੀ। ਸਾਜੀ = ਪੈਦਾ ਕੀਤੀ। ਬਹੁ ਬਿਧਿ = ਕਈ ਕਿਸਮ ਦੀ।
ਸਭ ਤੇਰੀ ਜੋਤਿ ਜੋਤੀ ਵਿਚਿ ਵਰਤਹਿ ਗੁਰਮਤੀ ਤੁਧੈ ਲਾਵਣੀ ॥
O Lord of Light, Your Light is infused within all; You link us to the Guru's Teachings.
ਹੇ ਕਰਤਾਰ! ਸਾਰੀ ਸ੍ਰਿਸ਼ਟੀ ਵਿਚ ਤੇਰਾ ਹੀ ਨੂਰ ਹੈ, ਤੇ ਨੂਰ ਵਿਚ ਤੂੰ ਆਪ ਹੀ ਮੌਜੂਦ ਹੈਂ। ਤੂੰ ਆਪ ਹੀ (ਜਗਤ ਦੇ ਜੀਵਾਂ ਨੂੰ) ਗੁਰੂ ਦੀ ਸਿੱਖਿਆ ਵਿਚ ਜੋੜਦਾ ਹੈਂ। ਜੋਤਿ = ਚਾਨਣ। ਵਰਤਹਿ = ਤੂੰ ਮੌਜੂਦ ਹੈਂ। ਤੁਧੈ = ਤੂੰ ਹੀ।
ਜਿਨ ਹੋਹਿ ਦਇਆਲੁ ਤਿਨ ਸਤਿਗੁਰੁ ਮੇਲਹਿ ਮੁਖਿ ਗੁਰਮੁਖਿ ਹਰਿ ਸਮਝਾਵਣੀ ॥
They alone meet the True Guru, unto whom You are Merciful; O Lord, You instruct them in the Guru's Word.
ਜਿਨ੍ਹਾਂ ਉਤੇ ਤੂੰ ਦਇਅਵਾਨ ਹੁੰਦਾ ਹੈਂ, ਉਹਨਾਂ ਨੂੰ ਤੂੰ ਗੁਰੂ ਮਿਲਾਂਦਾ ਹੈਂ, ਤੇ, ਗੁਰੂ ਦੇ ਮੂੰਹੋਂ ਤੂੰ ਉਹਨਾਂ ਨੂੰ ਆਪਣਾ ਗਿਆਨ ਦੇਂਦਾ ਹੈ। ਮੁਖਿ ਗੁਰਮੁਖਿ = ਗੁਰੂ ਦੇ ਮੂੰਹੋਂ।
ਸਭਿ ਬੋਲਹੁ ਰਾਮ ਰਮੋ ਸ੍ਰੀ ਰਾਮ ਰਮੋ ਜਿਤੁ ਦਾਲਦੁ ਦੁਖ ਭੁਖ ਸਭ ਲਹਿ ਜਾਵਣੀ ॥੩॥
Let everyone chant the Name of the Lord, chant the Name of the Great Lord; all poverty, pain and hunger shall be taken away. ||3||
ਤੁਸੀਂ ਸਾਰੇ ਸੋਹਣੇ ਰਾਮ ਦਾ ਨਾਮ ਜਪੋ, ਸੋਹਣੇ ਰਾਮ ਦਾ ਨਾਮ ਜਪੋ, ਜਿਸ ਦੀ ਬਰਕਤਿ ਨਾਲ ਸਾਰੇ ਦੁੱਖ ਭੁੱਖ ਦਰਿੱਦ੍ਰ ਦੂਰ ਹੋ ਜਾਂਦੇ ਹਨ ॥੩॥ ਸਭਿ = ਸਾਰੇ ॥੩॥