ਗਉੜੀ ਮਹਲਾ ੧ ॥
Gauree, First Mehl:
ਗਊੜੀ ਪਾਤਸ਼ਾਹੀ ਪਹਿਲੀ।
ਐਸੋ ਦਾਸੁ ਮਿਲੈ ਸੁਖੁ ਹੋਈ ॥
Meeting such a slave, peace is obtained.
(ਪਰਮਾਤਮਾ ਦਾ) ਇਹੋ ਜਿਹਾ ਦਾਸ (ਜਿਸ ਮਨੁੱਖ ਨੂੰ) ਮਿਲ ਪੈਂਦਾ ਹੈ, (ਉਸ ਦੇ ਅੰਦਰ) ਆਤਮਕ ਆਨੰਦ ਪੈਦਾ ਹੁੰਦਾ ਹੈ। ਦਾਸੁ = ਹਰੀ ਦਾ ਦਾਸ (ਗੁਰੂ)।
ਦੁਖੁ ਵਿਸਰੈ ਪਾਵੈ ਸਚੁ ਸੋਈ ॥੧॥
Pain is forgotten, when the True Lord is found. ||1||
ਉਹ ਮਨੁੱਖ ਸਦਾ-ਥਿਰ ਪ੍ਰਭੂ ਦੀ ਪ੍ਰਾਪਤੀ ਕਰ ਲੈਂਦਾ ਹੈ, ਦੁੱਖ ਉਸ ਦੇ ਨੇੜੇ ਨਹੀਂ ਢੁੱਕਦਾ ॥੧॥ ਸਚੁ = ਸਦਾ-ਥਿਰ ਪ੍ਰਭੂ (ਦਾ ਮਿਲਾਪ)। ਸੋਈ = ਉਹ ਮਨੁੱਖ ਹੀ ॥੧॥
ਦਰਸਨੁ ਦੇਖਿ ਭਈ ਮਤਿ ਪੂਰੀ ॥
Beholding the blessed vision of his darshan, my understanding has become perfect.
(ਹਰੀ ਦੇ ਦਾਸ, ਗੁਰੂ ਦਾ) ਦਰਸਨ ਕਰ ਕੇ ਮਨੁੱਖ ਦੀ ਅਕਲ ਪੂਰੀ (ਸੂਝ ਵਾਲੀ) ਹੋ ਜਾਂਦੀ ਹੈ। ਦੇਖਿ = ਵੇਖ ਕੇ। ਪੂਰੀ = ਅਭੁੱਲ।
ਅਠਸਠਿ ਮਜਨੁ ਚਰਨਹ ਧੂਰੀ ॥੧॥ ਰਹਾਉ ॥
The cleansing baths at the sixty-eight sacred shrines of pilgrimage are in the dust of his feet. ||1||Pause||
(ਗੁਰੂ ਦੇ) ਚਰਨਾਂ ਦੀ ਧੂੜ (ਹੀ) ਅਠਾਹਠ ਤੀਰਥਾਂ ਦਾ ਇਸ਼ਨਾਨ ਹੈ ॥੧॥ ਰਹਾਉ ॥ ਅਠਸਠਿ = ਅਠਾਹਠ (ਤੀਰਥ)। ਮਜਨੁ = ਇਸ਼ਨਾਨ। ਚਰਨਹ = (ਗੁਰੂ ਦੇ) ਚਰਨਾਂ ਦੀ ॥੧॥ ਰਹਾਉ ॥
ਨੇਤ੍ਰ ਸੰਤੋਖੇ ਏਕ ਲਿਵ ਤਾਰਾ ॥
My eyes are contented with the constant love of the One Lord.
ਉਸ ਦੀਆਂ ਅੱਖਾਂ (ਪਰਾਇਆ ਰੂਪ ਤੱਕਣ ਵਲੋਂ) ਰੱਜ ਜਾਂਦੀਆਂ ਹਨ, ਉਸ ਦੀ ਸੁਰਤ ਦੀ ਤਾਰ ਇੱਕ ਪਰਮਾਤਮਾ ਵਿਚ ਰਹਿੰਦੀ ਹੈ। ਨੇਤ੍ਰ = ਅੱਖਾਂ। ਸੰਤੋਖੇ = ਪਰ ਤਨ-ਰੂਪ ਵੇਖਣ ਵਲੋਂ ਰੱਜ ਜਾਂਦੇ ਹਨ।
ਜਿਹਵਾ ਸੂਚੀ ਹਰਿ ਰਸ ਸਾਰਾ ॥੨॥
My tongue is purified by the most sublime essence of the Lord. ||2||
ਪਰਮਾਤਮਾ ਦੇ ਨਾਮ ਦਾ ਸ੍ਰੇਸ਼ਟ ਰਸ ਚੱਖ ਕੇ ਉਸ ਦੀ ਜੀਭ ਪਵਿਤ੍ਰ ਹੋ ਜਾਂਦੀ ਹੈ ॥੨॥ ਸੂਚੀ = ਪਵਿਤ੍ਰ। ਸਾਰਾ = ਸ੍ਰੇਸ਼ਟ ॥੨॥
ਸਚੁ ਕਰਣੀ ਅਭ ਅੰਤਰਿ ਸੇਵਾ ॥
True are my actions, and deep within my being, I serve Him.
(ਪਰਮਾਤਮਾ ਦਾ ਅਜੇਹਾ ਦਾਸ, ਗੁਰੂ ਜਿਸ ਮਨੁੱਖ ਨੂੰ ਮਿਲਦਾ ਹੈ) ਪ੍ਰਭੂ ਦਾ ਸਿਮਰਨ ਉਸ ਦੀ (ਨਿੱਤ ਦੀ) ਕਰਣੀ ਬਣ ਜਾਂਦਾ ਹੈ। ਅਭ ਅੰਤਰ = {अभ्यन्तर} ਦਿਲ ਦੇ ਅੰਦਰ।
ਮਨੁ ਤ੍ਰਿਪਤਾਸਿਆ ਅਲਖ ਅਭੇਵਾ ॥੩॥
My mind is satisfied by the Inscrutable, Mysterious Lord. ||3||
ਅਲੱਖ ਤੇ ਅਭੇਵ ਪਰਮਾਤਮਾ ਦੀ ਆਪਣੇ ਅੰਦਰ ਸੇਵਾ-ਭਗਤੀ ਕਰ ਕੇ ਉਸ ਦਾ ਮਨ (ਮਾਇਆ ਵਲੋਂ) ਤ੍ਰਿਪਤ ਹੋ ਜਾਂਦਾ ਹੈ ॥੩॥ ਅਲਖ ਅਭੇਵ ਸੇਵਾ = ਅਲੱਖ ਅਭੇਵ ਪ੍ਰਭੂ ਦੀ ਸੇਵਾ-ਭਗਤੀ ॥੩॥
ਜਹ ਜਹ ਦੇਖਉ ਤਹ ਤਹ ਸਾਚਾ ॥
Wherever I look, there I find the True Lord.
(ਉਸ ਗੁਰੂ ਦੇ ਦੀਦਾਰ ਦੀ ਬਰਕਤਿ ਨਾਲ ਹੀ) ਮੈਂ ਜਿੱਧਰ ਤੱਕਦਾ ਹਾਂ ਉਧਰ ਉਧਰ ਮੈਨੂੰ ਸਦਾ-ਥਿਰ ਪ੍ਰਭੂ ਦਿੱਸਦਾ ਹੈ। ਦੇਖਉ = ਦੇਖਉਂ, ਮੈਂ ਵੇਖਦਾ ਹਾਂ। ਸਾਚਾ = ਸਦਾ-ਥਿਰ ਪ੍ਰਭੂ।
ਬਿਨੁ ਬੂਝੇ ਝਗਰਤ ਜਗੁ ਕਾਚਾ ॥੪॥
Without understanding, the world argues in falsehood. ||4||
ਪਰ ਮਾਇਆ ਦੇ ਟਾਕਰੇ ਤੇ ਕਮਜ਼ੋਰ ਮਨ ਵਾਲਾ ਜਗਤ ਇਸ ਗਿਆਨ ਤੋਂ ਸੱਖਣਾ ਹੋਣ ਕਰਕੇ ਖਹਿ ਖਹਿ ਕਰ ਰਿਹਾ ਹੈ ॥੪॥ ਜਗੁ ਕਾਚਾ = (ਵਿਕਾਰਾਂ ਦੇ ਟਾਕਰੇ ਤੇ) ਕਮਜ਼ੋਰ ਮਨ ਵਾਲਾ ਜਗਤ ॥੪॥
ਗੁਰੁ ਸਮਝਾਵੈ ਸੋਝੀ ਹੋਈ ॥
When the Guru instructs, understanding is obtained.
ਇਹ ਸਮਝ ਕਿ ਪਰਮਾਤਮਾ ਹਰ ਥਾਂ ਮੌਜੂਦ ਹੈ ਉਸੇ ਨੂੰ ਹੁੰਦੀ ਹੈ ਜਿਸ ਨੂੰ ਗੁਰੂ ਇਹ ਸਮਝ ਦੇਵੇ। ਸੋਝੀ = ਇਹ ਸਮਝ ਕਿ ਪ੍ਰਭੂ ਹਰ ਥਾਂ ਮੌਜੂਦ ਹੈ।
ਗੁਰਮੁਖਿ ਵਿਰਲਾ ਬੂਝੈ ਕੋਈ ॥੫॥
How rare is that Gurmukh who understands. ||5||
ਕੋਈ ਵਿਰਲਾ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਇਹ ਸਮਝ ਪ੍ਰਾਪਤ ਕਰਦਾ ਹੈ ॥੫॥
ਕਰਿ ਕਿਰਪਾ ਰਾਖਹੁ ਰਖਵਾਲੇ ॥
Show Your Mercy, and save me, O Savior Lord!
ਹੇ ਰੱਖਣਹਾਰ ਪ੍ਰਭੂ! ਮਿਹਰ ਕਰ, ਤੇ ਜੀਵਾਂ ਨੂੰ (ਖਹਿ ਖਹਿ ਤੋਂ) ਤੂੰ ਆਪ ਬਚਾ।
ਬਿਨੁ ਬੂਝੇ ਪਸੂ ਭਏ ਬੇਤਾਲੇ ॥੬॥
Without understanding, people become beasts and demons. ||6||
ਗੁਰੂ ਤੋਂ ਗਿਆਨ ਪ੍ਰਾਪਤ ਕਰਨ ਤੋਂ ਬਿਨਾ ਜੀਵ ਪਸ਼ੂ (-ਸੁਭਾਵ) ਬਣ ਰਹੇ ਹਨ, ਭੂਤਨੇ ਹੋ ਰਹੇ ਹਨ ॥੬॥ ਬੇਤਾਲੇ = ਜੀਵਨ-ਤਾਲ ਤੋਂ ਖੁੰਝੇ ਹੋਏ, ਭੂਤਨੇ ॥੬॥
ਗੁਰਿ ਕਹਿਆ ਅਵਰੁ ਨਹੀ ਦੂਜਾ ॥
The Guru has said that there is no other at all.
ਮੈਨੂੰ ਸਤਿਗੁਰੂ ਨੇ ਸਮਝਾ ਦਿੱਤਾ ਹੈ ਕਿ ਪ੍ਰਭੂ ਤੋਂ ਬਿਨਾ ਉਸ ਵਰਗਾ ਹੋਰ ਕੋਈ ਨਹੀਂ ਹੈ। ਗੁਰਿ = ਗੁਰੂ ਨੇ।
ਕਿਸੁ ਕਹੁ ਦੇਖਿ ਕਰਉ ਅਨ ਪੂਜਾ ॥੭॥
So tell me, who should I see, and who should I worship? ||7||
ਦੱਸੋ, (ਹੇ ਭਾਈ!) ਮੈਂ ਕਿਸ ਨੂੰ (ਉਸ ਵਰਗਾ) ਦੇਖ ਕੇ ਕਿਸੇ ਹੋਰ ਦੀ ਪੂਜਾ ਕਰ ਸਕਦਾ ਹਾਂ? ॥੭॥ ਕਹੁ = ਦੱਸੋ। ਕਰਉ = ਕਰਉਂ, ਮੈਂ ਕਰਾਂ। ਅਨ ਪੂਜਾ = ਕਿਸੇ ਹੋਰ ਦੀ ਪੂਜਾ ॥੭॥
ਸੰਤ ਹੇਤਿ ਪ੍ਰਭਿ ਤ੍ਰਿਭਵਣ ਧਾਰੇ ॥
For the sake of the Saints, God has established the three worlds.
ਪਰਮਾਤਮਾ ਨੇ (ਮਨੁੱਖਾਂ ਨੂੰ) ਸੰਤ ਬਣਾਣ ਲਈ ਇਹ ਸ੍ਰਿਸ਼ਟੀ ਰਚੀ ਹੈ। ਸੰਤ ਹੇਤਿ = (ਮਨੁੱਖ ਨੂੰ) ਸੰਤ ਬਣਾਣ ਵਾਸਤੇ। ਪ੍ਰਭਿ = ਪ੍ਰਭੂ ਨੇ। ਤ੍ਰਿਭਵਣ = ਤਿੰਨੇ ਭਵਨ, ਸਾਰੀ ਸ੍ਰਿਸ਼ਟੀ। ਧਾਰੇ = ਰਚੇ ਹਨ।
ਆਤਮੁ ਚੀਨੈ ਸੁ ਤਤੁ ਬੀਚਾਰੇ ॥੮॥
One who understands his own soul, contemplates the essence of reality. ||8||
ਜੇਹੜਾ ਮਨੁੱਖ (ਗੁਰੂ ਦੀ ਸਰਨ ਪੈ ਕੇ) ਆਪਣੇ ਆਪ ਨੂੰ ਪਛਾਣਦਾ ਹੈ, ਉਹ ਇਸ ਅਸਲੀਅਤ ਨੂੰ ਸਮਝ ਲੈਂਦਾ ਹੈ ॥੮॥ ਆਤਮੁ = ਆਪਣੇ ਆਪ ਨੂੰ। ਚੀਨੈ = ਪਛਾਣਦਾ ਹੈ, ਪਰਖਦਾ ਹੈ। ਤਤੁ = ਅਸਲੀਅਤ ॥੮॥
ਸਾਚੁ ਰਿਦੈ ਸਚੁ ਪ੍ਰੇਮ ਨਿਵਾਸ ॥
One whose heart is filled with Truth and true love
(ਗੁਰੂ ਦਾ ਦੀਦਾਰ ਕਰ ਕੇ ਹੀ) ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਮਨੁੱਖ ਦੇ ਹਿਰਦੇ ਵਿਚ ਨਿਵਾਸ ਕਰਦਾ ਹੈ, ਪਰਮਾਤਮਾ ਦਾ ਪਿਆਰ ਰਿਦੇ ਵਿਚ ਟਿਕਦਾ ਹੈ। ਰਿਦੈ = ਹਿਰਦੇ ਵਿਚ।
ਪ੍ਰਣਵਤਿ ਨਾਨਕ ਹਮ ਤਾ ਕੇ ਦਾਸ ॥੯॥੮॥
- prays Nanak, I am his servant. ||9||8||
ਨਾਨਕ ਬੇਨਤੀ ਕਰਦਾ ਹੈ,-ਮੈਂ ਭੀ ਉਸ ਗੁਰੂ ਦਾ ਦਾਸ ਹਾਂ ॥੯॥੮॥ ਪ੍ਰਣਵਤਿ = ਬੇਨਤੀ ਕਰਦਾ ਹੈ। ਤਾ ਕੇ = ਉਸ (ਗੁਰੂ) ਦੇ ॥੯॥