ਗਉੜੀ ਪੂਰਬੀ ਮਹਲਾ ੪ ॥
Gauree Poorbee, Fourth Mehl:
ਗਊੜੀ ਪੂਰਬੀ, ਪਾਤਸ਼ਾਹੀ ਚੌਥੀ।
ਕਰਹੁ ਕ੍ਰਿਪਾ ਜਗਜੀਵਨ ਦਾਤੇ ਮੇਰਾ ਮਨੁ ਹਰਿ ਸੇਤੀ ਰਾਚੇ ॥
Show Mercy to me, O Life of the World, O Great Giver, so that my mind may merge with the Lord.
ਹੇ ਜਗਤ ਦੇ ਜੀਵਨ! ਹੇ ਦਾਤਾਰ! ਕਿਰਪਾ ਕਰ, ਮੇਰਾ ਮਨ ਤੇਰੀ ਯਾਦ ਵਿਚ ਮਸਤ ਰਹੇ। ਰਾਚੇ = ਰਚਿਆ ਰਹੇ, ਮਸਤ ਰਹੇ।
ਸਤਿਗੁਰਿ ਬਚਨੁ ਦੀਓ ਅਤਿ ਨਿਰਮਲੁ ਜਪਿ ਹਰਿ ਹਰਿ ਹਰਿ ਮਨੁ ਮਾਚੇ ॥੧॥
The True Guru has bestowed His most pure and sacred Teachings. Chanting the Name of the Lord, Har, Har, Har, my mind is transfixed and enraptured. ||1||
(ਤੇਰੀ ਕਿਰਪਾ ਨਾਲ) ਸਤਿਗੁਰੂ ਨੇ ਮੈਨੂੰ ਬਹੁਤ ਪਵਿਤ੍ਰ ਉਪਦੇਸ਼ ਦਿੱਤਾ ਹੈ, ਹੁਣ ਮੇਰਾ ਮਨ ਹਰਿ-ਨਾਮ ਜਪ ਜਪ ਕੇ ਖ਼ੁਸ਼ ਹੋ ਰਿਹਾ ਹੈ ॥੧॥ ਸਤਿਗੁਰਿ = ਗੁਰੂ ਨੇ। ਬਚਨੁ = ਉਪਦੇਸ਼। ਮਾਚੇ = ਮੱਚਦਾ ਹੈ, ਖ਼ੁਸ਼ ਹੁੰਦਾ ਹੈ ॥੧॥
ਰਾਮ ਮੇਰਾ ਮਨੁ ਤਨੁ ਬੇਧਿ ਲੀਓ ਹਰਿ ਸਾਚੇ ॥
O Lord, my mind and body have been pierced through by the True Lord.
ਹੇ ਰਾਮ! ਹੇ ਸਦਾ ਕਾਇਮ ਰਹਿਣ ਵਾਲੇ ਹਰੀ! ਤੂੰ (ਮਿਹਰ ਕਰ ਕੇ) ਮੇਰੇ ਮਨ ਨੂੰ ਮੇਰੇ ਤਨ ਨੂੰ (ਆਪਣੇ ਚਰਨਾਂ ਵਿਚ) ਵਿੰਨ੍ਹ ਲਿਆ ਹੈ। ਬੇਧਿ ਲੀਓ = ਵਿੰਨ੍ਹ ਲਿਆ। ਸਾਚੇ = ਸਦਾ ਕਾਇਮ ਰਹਿਣ ਵਾਲੇ ਨੇ।
ਜਿਹ ਕਾਲ ਕੈ ਮੁਖਿ ਜਗਤੁ ਸਭੁ ਗ੍ਰਸਿਆ ਗੁਰ ਸਤਿਗੁਰ ਕੈ ਬਚਨਿ ਹਰਿ ਹਮ ਬਾਚੇ ॥੧॥ ਰਹਾਉ ॥
The whole world is caught and held in the mouth of Death. Through the Teachings of the Guru, the True Guru, O Lord, I am saved. ||1||Pause||
ਜਿਸ ਆਤਮਕ ਮੌਤ ਦੇ ਮੂੰਹ ਵਿਚ ਸਾਰਾ ਸੰਸਾਰ ਨਿਗਲਿਆ ਹੋਇਆ ਹੈ, (ਉਸ ਆਤਮਕ ਮੌਤ ਤੋਂ) ਮੈਂ ਸਤਿਗੁਰੂ ਦੇ ਉਪਦੇਸ਼ (ਦੀ ਬਰਕਤਿ) ਨਾਲ ਬਚ ਗਿਆ ਹਾਂ ॥੧॥ ਰਹਾਉ ॥ ਕਾਲ = ਆਤਮਕ ਮੌਤ। ਮੁਖਿ = ਮੂੰਹ ਵਿਚ। ਗ੍ਰਸਿਆ = ਨਿਗਲਿਆ ਹੋਇਆ। ਬਾਚੇ = ਬਚ ਗਏ ਹਾਂ ॥੧॥ ਰਹਾਉ ॥
ਜਿਨ ਕਉ ਪ੍ਰੀਤਿ ਨਾਹੀ ਹਰਿ ਸੇਤੀ ਤੇ ਸਾਕਤ ਮੂੜ ਨਰ ਕਾਚੇ ॥
Those who are not in love with the Lord are foolish and false - they are faithless cynics.
ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ (ਦੇ ਚਰਨਾਂ) ਨਾਲ ਪ੍ਰੀਤਿ ਪ੍ਰਾਪਤ ਨਹੀਂ ਹੋਈ, ਉਹ ਮਾਇਆ-ਵੇੜ੍ਹੇ ਮੂਰਖ ਮਨੁੱਖ ਕਮਜ਼ੋਰ ਜੀਵਨ ਵਾਲੇ ਰਹਿੰਦੇ ਹਨ। ਸੇਤੀ = ਨਾਲ। ਸਾਕਤ = ਰੱਬ ਨਾਲੋਂ ਟੁੱਟੇ ਹੋਏ, ਮਾਇਆ-ਵੇੜ੍ਹੇ। ਕਾਚੇ = ਕਮਜ਼ੋਰ ਜੀਵਨ ਵਾਲੇ।
ਤਿਨ ਕਉ ਜਨਮੁ ਮਰਣੁ ਅਤਿ ਭਾਰੀ ਵਿਚਿ ਵਿਸਟਾ ਮਰਿ ਮਰਿ ਪਾਚੇ ॥੨॥
They suffer the most extreme agonies of birth and death; they die over and over again, and they rot away in manure. ||2||
ਉਹਨਾਂ ਵਾਸਤੇ ਜਨਮ ਮਰਨ ਦਾ ਦੁਖਦਾਈ ਗੇੜ ਬਣਿਆ ਰਹਿੰਦਾ ਹੈ। ਉਹ (ਵਿਕਾਰਾਂ ਦੇ) ਗੰਦ ਵਿਚ ਆਤਮਕ ਮੌਤ ਸਹੇੜ ਸਹੇੜ ਕੇ ਦੁਖੀ ਹੁੰਦੇ ਰਹਿੰਦੇ ਹਨ ॥੨॥ ਵਿਸਟਾ = ਵਿਕਾਰਾਂ ਦਾ ਗੰਦ। ਮਰਿ = ਆਤਮਕ ਮੌਤ ਸਹੇੜ ਕੇ। ਪਾਚੇ = ਦੁਖੀ ਹੁੰਦੇ ਹਨ ॥੨॥
ਤੁਮ ਦਇਆਲ ਸਰਣਿ ਪ੍ਰਤਿਪਾਲਕ ਮੋ ਕਉ ਦੀਜੈ ਦਾਨੁ ਹਰਿ ਹਮ ਜਾਚੇ ॥
You are the Merciful Cherisher of those who seek Your Sanctuary. I beg of You: please grant me Your gift, Lord.
ਹੇ ਦਇਆਲ ਪ੍ਰਭੂ! ਹੇ ਸਰਨ ਪਏ ਦੀ ਰੱਖਿਆ ਕਰਨ ਵਾਲੇ ਪ੍ਰਭੂ! ਮੈਂ ਤੇਰੇ ਦਰ ਤੋਂ ਤੇਰਾ ਨਾਮ ਮੰਗਦਾ ਹਾਂ, ਮੈਨੂੰ ਇਹ ਦਾਤ ਬਖ਼ਸ਼। ਸਰਣਿ ਪ੍ਰਤਿਪਾਲਕ = ਸਰਨ ਆਏ ਦੀ ਰੱਖਿਆ ਕਰਨ ਵਾਲਾ। ਕਉ = ਨੂੰ। ਮੋ ਕਉ = ਮੈਨੂੰ। ਜਾਚੇ = ਮੰਗਦਾ ਹਾਂ।
ਹਰਿ ਕੇ ਦਾਸ ਦਾਸ ਹਮ ਕੀਜੈ ਮਨੁ ਨਿਰਤਿ ਕਰੇ ਕਰਿ ਨਾਚੇ ॥੩॥
Make me the slave of the Lord's slaves, so that my mind might dance in Your Love. ||3||
ਮੈਨੂੰ ਆਪਣੇ ਦਾਸਾਂ ਦਾ ਦਾਸ ਬਣਾਈ ਰੱਖ ਤਾਂ ਜੁ ਮੇਰਾ ਮਨ (ਤੇਰੇ ਨਾਮ ਵਿਚ ਜੁੜ ਕੇ) ਸਦਾ ਨਾਚ ਕਰਦਾ ਰਹੇ (ਸਦਾ ਆਤਮਕ ਆਨੰਦ ਮਾਣਦਾ ਰਹੇ) ॥੩॥ ਨਿਰਤਿ = ਨਾਚ ॥੩॥
ਆਪੇ ਸਾਹ ਵਡੇ ਪ੍ਰਭ ਸੁਆਮੀ ਹਮ ਵਣਜਾਰੇ ਹਹਿ ਤਾ ਚੇ ॥
He Himself is the Great Banker; God is our Lord and Master. I am His petty merchant.
ਪ੍ਰਭੂ ਜੀ ਆਪ ਹੀ (ਨਾਮ ਦੀ ਰਾਸਿ-ਪੂੰਜੀ ਦੇਣ ਵਾਲੇ ਸਭ ਜੀਵਾਂ ਦੇ) ਵੱਡੇ ਸ਼ਾਹ ਹਨ ਮਾਲਕ ਹਨ। ਅਸੀਂ ਸਾਰੇ ਜੀਵ ਉਸ (ਸ਼ਾਹ) ਦੇ (ਭੇਜੇ ਹੋਏ) ਵਣਜਾਰੇ ਹਾਂ (ਵਪਾਰੀ ਹਾਂ)। ਤਾ ਚੇ = ਉਸ ਦੇ। ਚੇ = ਦੇ।
ਮੇਰਾ ਮਨੁ ਤਨੁ ਜੀਉ ਰਾਸਿ ਸਭ ਤੇਰੀ ਜਨ ਨਾਨਕ ਕੇ ਸਾਹ ਪ੍ਰਭ ਸਾਚੇ ॥੪॥੩॥੧੭॥੫੫॥
My mind, body and soul are all Your capital assets. You, O God, are the True Banker of servant Nanak. ||4||3||17||55||
ਹੇ ਦਾਸ ਨਾਨਕ ਦੇ ਸਦਾ-ਥਿਰ ਸ਼ਾਹ ਤੇ ਪ੍ਰਭੂ! ਮੇਰਾ ਮਨ ਮੇਰਾ ਤਨ ਮੇਰੀ ਜਿੰਦ-ਇਹ ਸਭ ਕੁਝ ਤੇਰੀ ਬਖ਼ਸ਼ੀ ਹੋਈ ਰਾਸਿ-ਪੂੰਜੀ ਹੈ (ਮੈਨੂੰ ਆਪਣੇ ਨਾਮ ਦੀ ਦਾਤ ਭੀ ਬਖ਼ਸ਼) ॥੪॥੩॥੧੭॥੫੫॥ ਰਾਸਿ = ਪੂੰਜੀ, ਸਰਮਾਇਆ ॥੪॥