ਸਲੋਕ ਮਃ ੪ ॥
Salok, Fourth Mehl:
ਸਲੋਕ ਚੋਥੀ ਪਾਤਸ਼ਾਹੀ।
ਜਿਸੁ ਅੰਦਰਿ ਤਾਤਿ ਪਰਾਈ ਹੋਵੈ ਤਿਸ ਦਾ ਕਦੇ ਨ ਹੋਵੀ ਭਲਾ ॥
One whose heart is filled with jealousy of others, never comes to any good.
ਜਿਸ ਦੇ ਹਿਰਦੇ ਵਿਚ ਪਰਾਈ ਈਰਖਾ ਹੋਵੇ, ਉਸ ਦਾ ਆਪਣਾ ਭੀ ਕਦੇ ਭਲਾ ਨਹੀਂ ਹੁੰਦਾ।
ਓਸ ਦੈ ਆਖਿਐ ਕੋਈ ਨ ਲਗੈ ਨਿਤ ਓਜਾੜੀ ਪੂਕਾਰੇ ਖਲਾ ॥
No one pays any attention to what he says; he is just a fool, crying out endlessly in the wilderness.
ਉਸ ਦੇ ਬਚਨ ਤੇ ਕੋਈ ਇਤਬਾਰ ਨਹੀਂ ਕਰਦਾ, ਉਹ ਸਦਾ (ਮਾਨੋ) ਉਜਾੜ ਵਿਚ ਖਲੋਤਾ ਕੂਕਦਾ ਹੈ।
ਜਿਸੁ ਅੰਦਰਿ ਚੁਗਲੀ ਚੁਗਲੋ ਵਜੈ ਕੀਤਾ ਕਰਤਿਆ ਓਸ ਦਾ ਸਭੁ ਗਇਆ ॥
One whose heart is filled with malicious gossip, is known as a malicious gossip; everything he does is in vain.
ਜਿਸ ਮਨੁੱਖ ਦੇ ਹਿਰਦੇ ਵਿਚ ਚੁਗ਼ਲੀ ਹੁੰਦੀ ਹੈ ਉਹ ਚੁਗ਼ਲ (ਦੇ ਨਾਮ ਨਾਲ) ਹੀ ਮਸ਼ਹੂਰ ਹੋ ਜਾਂਦਾ ਹੈ, ਉਸ ਦੀ (ਪਿਛਲੀ) ਸਾਰੀ ਕੀਤੀ ਹੋਈ ਕਮਾਈ ਵਿਅਰਥ ਜਾਂਦੀ ਹੈ। ਵਜੈ = ਵੱਜੈ, ਮਸ਼ਹੂਰ ਹੋ ਜਾਂਦਾ ਹੈ।
ਨਿਤ ਚੁਗਲੀ ਕਰੇ ਅਣਹੋਦੀ ਪਰਾਈ ਮੁਹੁ ਕਢਿ ਨ ਸਕੈ ਓਸ ਦਾ ਕਾਲਾ ਭਇਆ ॥
Night and day, he continually gossips about others; his face has been blackened, and he cannot show it to anyone.
ਉਹ ਸਦਾ ਪਰਾਈ ਝੂਠੀ ਚੁਗ਼ਲੀ ਕਰਦਾ ਹੈ, ਇਸ ਮੁਕਾਲਖ ਕਰਕੇ ਉਹ ਕਿਸੇ ਦੇ ਮੱਥੇ ਭੀ ਨਹੀਂ ਲੱਗ ਸਕਦਾ (ਉਸ ਦਾ ਮੂੰਹ ਕਾਲਾ ਹੋ ਜਾਂਦਾ ਹੈ ਤੇ ਵਿਖਾ ਨਹੀਂ ਸਕਦਾ)। ਅਣਹੋਦੀ = ਝੂਠੀ, ਜਿਸ ਦੀ ਅਸਲੀਅਤ ਨਹੀਂ ਹੈ।
ਕਰਮ ਧਰਤੀ ਸਰੀਰੁ ਕਲਿਜੁਗ ਵਿਚਿ ਜੇਹਾ ਕੋ ਬੀਜੇ ਤੇਹਾ ਕੋ ਖਾਏ ॥
The body is the field of action, in this Dark Age of Kali Yuga; as you plant, so shall you harvest.
ਇਸ ਮਨੁੱਖਾ ਜਨਮ ਵਿਚ ਸਰੀਰ ਕਰਮ-(ਰੂਪ ਬੀਜ ਬੀਜਣ ਲਈ) ਭੁੰਏਂ ਹੈ, ਇਸ ਵਿਚ ਜਿਸ ਤਰ੍ਹਾਂ ਦਾ ਬੀਜ ਮਨੁੱਖ ਬੀਜਦਾ ਹੈ, ਉਸੇ ਤਰ੍ਹਾਂ ਦਾ ਫਲ ਖਾਂਦਾ ਹੈ।
ਗਲਾ ਉਪਰਿ ਤਪਾਵਸੁ ਨ ਹੋਈ ਵਿਸੁ ਖਾਧੀ ਤਤਕਾਲ ਮਰਿ ਜਾਏ ॥
Justice is not passed on mere words; if someone eats poison, he dies.
ਕੀਤੇ ਕਰਮਾਂ ਦਾ ਨਿਬੇੜਾ ਗੱਲਾਂ ਉਤੇ ਨਹੀਂ ਹੁੰਦਾ, ਜੇ ਵਿਹੁ ਖਾਧੀ ਜਾਏ ਤਾਂ (ਅੰਮ੍ਰਿਤ ਦੀਆਂ ਗੱਲਾਂ ਕਰਦਿਆਂ ਭੀ ਮਨੁੱਖ ਬਚ ਨਹੀਂ ਸਕਦਾ) ਤੁਰੰਤ ਮਰ ਜਾਂਦਾ ਹੈ। ਤਪਾਵਸੁ = ਨਿਆਂ, ਨਿਬੇੜਾ। ਵਿਸੁ = ਜ਼ਹਿਰ।
ਭਾਈ ਵੇਖਹੁ ਨਿਆਉ ਸਚੁ ਕਰਤੇ ਕਾ ਜੇਹਾ ਕੋਈ ਕਰੇ ਤੇਹਾ ਕੋਈ ਪਾਏ ॥
O Siblings of Destiny, behold the justice of the True Creator; as people act, so they are rewarded.
ਹੇ ਭਾਈ! ਸੱਚੇ ਪ੍ਰਭੂ ਦਾ ਨਿਆਉਂ ਵੇਖੋ, ਜਿਸ ਤਰ੍ਹਾਂ ਦਾ ਕੋਈ ਕੰਮ ਕਰਦਾ ਹੈ, ਓਹੋ ਜਿਹਾ ਉਸ ਦਾ ਫਲ ਪਾ ਲੈਂਦਾ ਹੈ।
ਜਨ ਨਾਨਕ ਕਉ ਸਭ ਸੋਝੀ ਪਾਈ ਹਰਿ ਦਰ ਕੀਆ ਬਾਤਾ ਆਖਿ ਸੁਣਾਏ ॥੧॥
The Lord has bestowed total understanding upon servant Nanak; he speaks and proclaims the words of the Lord's Court. ||1||
ਹੇ ਨਾਨਕ! ਜਿਸ ਦਾਸ ਨੂੰ ਪ੍ਰਭੂ ਇਹ ਸਮਝਣ ਦੀ ਸਾਰੀ ਬੁਧਿ ਬਖ਼ਸ਼ਦਾ ਹੈ, ਉਹ ਪ੍ਰਭੂ ਦੇ ਦਰ ਦੀਆਂ ਇਹ ਗੱਲਾਂ ਕਰ ਕੇ ਸੁਣਾਉਂਦਾ ਹੈ ॥੧॥