ਸਲੋਕ ਮਃ ੫ ॥
Salok, Fifth Mehl:
ਸਲੋਕ ਪੰਜਵੀਂ ਪਾਤਸ਼ਾਹੀ।
ਆਪੇ ਵੈਦੁ ਆਪਿ ਨਾਰਾਇਣੁ ॥
The Lord Himself is the true physician.
ਪਰਮਾਤਮਾ ਆਪ ਹੀ (ਆਤਮਾ ਦੇ ਰੋਗ ਹਟਾਣ ਵਾਲਾ) ਹਕੀਮ ਹੈ,
ਏਹਿ ਵੈਦ ਜੀਅ ਕਾ ਦੁਖੁ ਲਾਇਣ ॥
These physicians of the world only burden the soul with pain.
ਇਹ (ਦੁਨੀਆ ਵਾਲੇ) ਹਕੀਮ (ਪਖੰਡੀ ਧਰਮ-ਆਗੂ) ਆਤਮਾ ਨੂੰ ਸਗੋਂ ਦੁੱਖ ਚੰਬੋੜਦੇ ਹਨ; ਏਹਿ ਵੈਦ = ਇਹ (ਦੁਨੀਆ ਵਾਲੇ) ਹਕੀਮ, ਪਖੰਡੀ ਧਰਮ = ਆਗੂ। ਜੀਅ ਕਾ = ਜਿੰਦ ਦਾ, ਆਤਮਾ ਦਾ।
ਗੁਰ ਕਾ ਸਬਦੁ ਅੰਮ੍ਰਿਤ ਰਸੁ ਖਾਇਣ ॥
The Word of the Guru's Shabad is Ambrosial Nectar; it is so delicious to eat.
(ਆਤਮਾ ਦੇ ਰੋਗ ਕੱਟਣ ਲਈ) ਖਾਣ-ਜੋਗੀ ਚੀਜ਼ ਸਤਿਗੁਰੂ ਦਾ ਸ਼ਬਦ ਹੈ (ਜਿਸ ਵਿਚੋਂ) ਅੰਮ੍ਰਿਤ ਦਾ ਸੁਆਦ (ਆਉਂਦਾ ਹੈ)। ਖਾਇਣ = ਖਾਣ ਲਈ (ਭੋਜਨ)।
ਨਾਨਕ ਜਿਸੁ ਮਨਿ ਵਸੈ ਤਿਸ ਕੇ ਸਭਿ ਦੂਖ ਮਿਟਾਇਣ ॥੧॥
O Nanak, one whose mind is filled with this Nectar - all his pains are dispelled. ||1||
ਹੇ ਨਾਨਕ! ਜਿਸ ਮਨੁੱਖ ਦੇ ਮਨ ਵਿਚ (ਗੁਰੂ ਦਾ ਸ਼ਬਦ) ਵੱਸਦਾ ਹੈ ਉਸ ਦੇ ਸਾਰੇ ਦੁੱਖ ਮਿਟ ਜਾਂਦੇ ਹਨ ॥੧॥ ਜਿਸੁ ਮਨਿ = ਜਿਸ ਦੇ ਮਨ ਵਿਚ। ਨਾਰਾਇਣੁ = ਪਰਮਾਤਮਾ। ਸਭਿ = ਸਾਰੇ ॥੧॥