ਪਉੜੀ ॥
Pauree:
ਪਉੜੀ
ਕੋਈ ਗਾਵੈ ਕੋ ਸੁਣੈ ਕੋਈ ਕਰੈ ਬੀਚਾਰੁ ॥
Some sing, some listen, and some contemplate;
ਜਿਹੜਾ ਕੋਈ ਮਨੁੱਖ (ਪਰਮਾਤਮਾ ਦੇ ਗੁਣ) ਗਾਂਦਾ ਹੈ, ਜਿਹੜਾ ਕੋਈ ਮਨੁੱਖ (ਪਰਮਾਤਮਾ ਦੀ ਸਿਫ਼ਤ-ਸਾਲਾਹ) ਸੁਣਦਾ ਹੈ, ਕੋਈ = ਜਿਹੜਾ ਕੋਈ ਮਨੁੱਖ। ਕੋ = ਜਿਹੜਾ ਕੋਈ ਮਨੁੱਖ। ਬੀਚਾਰੁ = (ਪਰਮਾਤਮਾ ਦੇ ਗੁਣਾਂ ਦੀ) ਵਿਚਾਰ।
ਕੋ ਉਪਦੇਸੈ ਕੋ ਦ੍ਰਿੜੈ ਤਿਸ ਕਾ ਹੋਇ ਉਧਾਰੁ ॥
some preach, and some implant the Name within; this is how they are saved.
ਜਿਹੜਾ ਕੋਈ ਮਨੁੱਖ (ਪਰਮਾਤਮਾ ਦੇ ਗੁਣਾਂ ਨੂੰ ਆਪਣੇ) ਮਨ ਵਿੱਚ ਵਸਾਂਦਾ ਹੈ, ਜੇਹੜਾ ਕੋਈ ਮਨੁੱਖ (ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨ ਦਾ ਹੋਰਨਾਂ ਨੂੰ) ਉਪਦੇਸ਼ ਕਰਦਾ ਹੈ (ਤੇ ਆਪ ਭੀ ਉਸ ਸਿਫ਼ਤ-ਸਾਲਾਹ ਨੂੰ ਆਪਣੇ ਮਨ ਵਿਚ) ਪੱਕੀ ਕਰਕੇ ਟਿਕਾਂਦਾ ਹੈ, ਉਸ ਮਨੁੱਖ ਦਾ ਵਿਕਾਰਾਂ ਤੋਂ ਬਚਾਉ ਹੋ ਜਾਂਦਾ ਹੈ। ਉਪਦੇਸੈ = ਹੋਰਨਾਂ ਨੂੰ ਉਪਦੇਸ਼ ਕਰਦਾ ਹੈ। ਦ੍ਰਿੜੈ = (ਆਪਣੇ ਮਨ ਵਿਚ) ਪੱਕਾ ਕਰਦਾ ਹੈ। ਤਿਸ ਕਾ = {ਲਫ਼ਜ਼ 'ਤਿਸ' ਦਾ ਅਖ਼ੀਰਲਾ (ੁ) ਸੰਬੰਧਕ 'ਕਾ' ਦੇ ਕਾਰਨ ਉਡ ਗਿਆ ਹੈ}। ਉਧਾਰੁ = (ਪਾਪਾਂ, ਕਿਲਬਿਖਾਂ ਤੋਂ) ਬਚਾਉ।
ਕਿਲਬਿਖ ਕਾਟੈ ਹੋਇ ਨਿਰਮਲਾ ਜਨਮ ਜਨਮ ਮਲੁ ਜਾਇ ॥
Their sinful mistakes are erased, and they become pure; the filth of countless incarnations is washed away.
ਉਹ ਮਨੁੱਖ (ਆਪਣੇ ਅੰਦਰੋਂ) ਵਿਕਾਰ ਕੱਟ ਲੈਂਦਾ ਹੈ; ਉਸ ਦਾ ਜੀਵਨ ਪਵਿਤ੍ਰ ਹੋ ਜਾਂਦਾ ਹੈ; ਅਨੇਕਾਂ ਜਨਮਾਂ (ਦੇ ਕੀਤੇ ਹੋਏ ਵਿਕਾਰਾਂ) ਦੀ ਮੈਲ (ਉਸ ਦੇ ਅੰਦਰੋਂ) ਦੂਰ ਹੋ ਜਾਂਦੀ ਹੈ। ਕਿਲਬਿਖ = ਪਾਪ। ਕਾਟੈ = ਕੱਟ ਲੈਂਦਾ ਹੈ। ਨਿਰਮਲਾ = ਪਵਿਤ੍ਰ (ਜੀਵਨ ਵਾਲਾ)। ਮਲੁ = (ਕੀਤੇ ਵਿਕਾਰਾਂ ਦੀ) ਮੈਲ। ਜਾਇ = ਦੂਰ ਹੋ ਜਾਂਦੀ ਹੈ।
ਹਲਤਿ ਪਲਤਿ ਮੁਖੁ ਊਜਲਾ ਨਹ ਪੋਹੈ ਤਿਸੁ ਮਾਇ ॥
In this world and the next, their faces shall be radiant; they shall not be touched by Maya.
ਇਸ ਲੋਕ ਵਿਚ (ਭੀ ਉਸ ਦਾ) ਮੂੰਹ ਰੌਸ਼ਨ ਰਹਿੰਦਾ ਹੈ (ਕਿਉਂਕਿ) ਮਾਇਆ ਉਸ ਉਤੇ ਆਪਣਾ ਪ੍ਰਭਾਵ ਨਹੀਂ ਪਾ ਸਕਦੀ। ਹਲਤਿ = ਇਸ ਲੋਕ ਵਿਚ। ਪਲਤਿ = ਪਰਲੋਕ ਵਿਚ। ਊਜਲ = ਰੌਸ਼ਨ। ਪੋਹੈ = ਆਪਣਾ ਜ਼ੋਰ ਪਾ ਸਕਦੀ। ਮਾਇ = ਮਾਇਆ।
ਸੋ ਸੁਰਤਾ ਸੋ ਬੈਸਨੋ ਸੋ ਗਿਆਨੀ ਧਨਵੰਤੁ ॥
They are intuitively wise, and they are Vaishnaavs, worshippers of Vishnu; they are spiritually wise, wealthy and prosperous.
(ਹੇ ਭਾਈ!) ਉਹ ਮਨੁੱਖ ਪਰਮਾਤਮਾ ਨਾਲ ਡੂੰਘੀ ਸਾਂਝ ਵਾਲਾ ਹੈ; ਉਹ ਸੁੱਚੇ ਆਚਰਨ ਵਾਲਾ ਹੈ; ਉਹ ਪ੍ਰਭੂ-ਚਰਨਾਂ ਵਿਚ ਸੁਰਤ ਜੋੜੀ ਰੱਖਣ ਵਾਲਾ ਹੈ, ਉਹ (ਅਸਲ) ਧਨਾਢ ਹੈ; ਸੁਰਤਾ = ਜਿਸ ਨੇ ਪ੍ਰਭੂ-ਚਰਨਾਂ ਵਿਚ ਸੁਰਤਿ ਜੋੜੀ ਹੋਈ ਹੈ। ਬੈਸਨੋ = ਸੁੱਚੇ ਆਚਰਨ ਵਾਲਾ ਭਗਤ। ਗਿਆਨੀ = ਪਰਮਾਤਮਾ ਨਾਲ ਡੂੰਘੀ ਸਾਂਝ ਪਾਣ ਵਾਲਾ।
ਸੋ ਸੂਰਾ ਕੁਲਵੰਤੁ ਸੋਇ ਜਿਨਿ ਭਜਿਆ ਭਗਵੰਤੁ ॥
They are spiritual heros, of noble birth, who vibrate upon the Lord God.
ਉਹ (ਵਿਕਾਰਾਂ ਦਾ ਟਾਕਰਾ ਕਰ ਸਕਣ ਵਾਲਾ ਅਸਲ) ਸੂਰਮਾ ਹੈ; ਉਹੀ ਉੱਚੀ ਕੁਲ ਵਾਲਾ ਹੈ; ਉਹ ਪਰਮਾਤਮਾ ਨਾਲ ਡੂੰਘੀ ਸਾਂਝ ਵਾਲਾ ਹੈ; ਜਿਸ (ਮਨੁੱਖ) ਨੇ ਭਗਵਾਨ ਦਾ ਭਜਨ ਕੀਤਾ ਹੈ। ਸੂਰਾ = (ਵਿਕਾਰਾਂ ਦਾ ਟਾਕਰਾ ਕਰ ਸਕਣ ਵਾਲਾ) ਸੂਰਮਾ। ਕੁਲਵੰਤੁ = ਉੱਚੀ ਕੁਲ ਵਾਲਾ। ਜਿਨਿ = ਜਿਸ (ਮਨੁੱਖ ਨੇ)। ਭਗਵੰਤੁ = ਭਗਵਾਨ।
ਖਤ੍ਰੀ ਬ੍ਰਾਹਮਣੁ ਸੂਦੁ ਬੈਸੁ ਉਧਰੈ ਸਿਮਰਿ ਚੰਡਾਲ ॥
The Kh'shatriyas, the Brahmins, the low-caste Soodras, the Vaisha workers and the outcast pariahs are all saved,
(ਹੇ ਭਾਈ! ਕੋਈ) ਖੱਤਰੀ (ਹੋਵੇ, ਕੋਈ) ਬ੍ਰਾਹਮਣ (ਹੋਵੇ; ਕੋਈ) ਸ਼ੂਦਰ (ਹੋਵੇ; ਕੋਈ) ਵੈਸ਼ (ਹੋਵੇ; ਕੋਈ) ਚੰਡਾਲ (ਹੋਵੇ; ਕਿਸੇ ਭੀ ਵਰਨ ਦਾ ਹੋਵੇ; ਪਰਮਾਤਮਾ ਦਾ ਨਾਮ) ਸਿਮਰ ਕੇ (ਉਹ ਵਿਕਾਰਾਂ ਤੋਂ) ਬਚ ਜਾਂਦਾ ਹੈ। ਸੂਦੁ = ਸ਼ੂਦਰ। ਉਧਰੈ = (ਵਿਕਾਰਾਂ ਤੋਂ) ਬਚ ਜਾਂਦਾ ਹੈ। ਸਿਮਰਿ = ਸਿਮਰ ਕੇ।
ਜਿਨਿ ਜਾਨਿਓ ਪ੍ਰਭੁ ਆਪਨਾ ਨਾਨਕ ਤਿਸਹਿ ਰਵਾਲ ॥੧੭॥
meditating on the Lord. Nanak is the dust of the feet of those who know his God. ||17||
ਜਿਸ (ਭੀ ਮਨੁੱਖ) ਨੇ ਆਪਣੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਹੈ, ਨਾਨਕ ਉਸ ਦੇ ਚਰਨਾਂ ਦੀ ਧੂੜ (ਮੰਗਦਾ ਹੈ) ॥੧੭॥ ਜਾਨਿਓ = ਡੂੰਘੀ ਸਾਂਝ ਪਾਈ। ਤਿਸਹਿ ਰਵਾਲ = ਉਸ ਦੀ ਚਰਨ-ਧੂੜ (ਮੰਗਦਾ ਹੈ) ॥੧੭॥