ਫਰੀਦਾ ਗਲੀਏ ਚਿਕੜੁ ਦੂਰਿ ਘਰੁ ਨਾਲਿ ਪਿਆਰੇ ਨੇਹੁ ॥
Fareed, the path is muddy, and the house of my Beloved is so far away.
ਹੇ ਫਰੀਦ! (ਵਰਖਾ ਦੇ ਕਾਰਨ) ਗਲੀ ਵਿਚ ਚਿੱਕੜ ਹੈ, (ਇਥੋਂ ਪਿਆਰੇ ਦਾ) ਘਰ ਦੂਰ ਹੈ (ਪਰ) ਪਿਆਰੇ ਨਾਲ (ਮੇਰਾ) ਪਿਆਰ (ਬਹੁਤ) ਹੈ।
ਚਲਾ ਤ ਭਿਜੈ ਕੰਬਲੀ ਰਹਾਂ ਤ ਤੁਟੈ ਨੇਹੁ ॥੨੪॥
If I go out, my blanket will get soaked, but if I remain at home, then my heart will be broken. ||24||
ਜੇ ਮੈਂ (ਪਿਆਰੇ ਨੂੰ ਮਿਲਣ) ਜਾਵਾਂ ਤਾਂ ਮੇਰੀ ਕੰਬਲੀ ਭਿੱਜਦੀ ਹੈ, ਜੇ (ਵਰਖਾ ਤੇ ਚਿੱਕੜ ਤੋਂ ਡਰਦਾ) ਨਾਹ ਜਾਵਾਂ ਤਾਂ ਮੇਰਾ ਪਿਆਰ ਟੁੱਟਦਾ ਹੈ ॥੨੪॥ ਰਹਾਂ = ਜੇ ਮੈਂ ਰਹਿ ਪਵਾਂ, (ਭਾਵ,) ਜੇ ਮੈਂ ਨਾਹ ਜਾਵਾਂ। ਤ = ਤਾਂ। ਤੁਟੈ = ਟੁੱਟਦਾ ਹੈ। ਨੇਹੁ = ਪਿਆਰ ॥੨੪॥