ਰਾਮਕਲੀ ਮਹਲਾ ੫ ॥
Raamkalee, Fifth Mehl:
ਰਾਮਕਲੀ ਪੰਜਵੀਂ ਪਾਤਿਸ਼ਾਹੀ।
ਪਵਨੈ ਮਹਿ ਪਵਨੁ ਸਮਾਇਆ ॥
The wind merges into the wind.
(ਹੇ ਭਾਈ! ਜਦੋਂ ਅਸੀਂ ਇਹ ਸਮਝਦੇ ਹਾਂ ਕਿ ਕੋਈ ਪ੍ਰਾਣੀ ਮਰ ਗਿਆ ਹੈ, ਅਸਲ ਵਿਚ ਇਹ ਹੁੰਦਾ ਹੈ ਕਿ ਉਸ ਦੇ ਪੰਜ-ਤੱਤੀ ਸਰੀਰ ਵਿਚੋਂ) ਸੁਆਸ ਹਵਾ ਵਿਚ ਮਿਲ ਜਾਂਦਾ ਹੈ, ਪਵਨੈ ਮਹਿ = ਹਵਾ ਵਿਚ ਹੀ। ਪਵਨੁ = ਹਵਾ, ਸੁਆਸ। ਸਮਾਇਆ = ਮਿਲ ਜਾਂਦਾ ਹੈ।
ਜੋਤੀ ਮਹਿ ਜੋਤਿ ਰਲਿ ਜਾਇਆ ॥
The light blends into the light.
ਜੀਵਾਤਮਾ (ਸਰਬ-ਵਿਆਪਕ) ਜੋਤਿ ਨਾਲ ਜਾ ਰਲਦਾ ਹੈ।
ਮਾਟੀ ਮਾਟੀ ਹੋਈ ਏਕ ॥
The dust becomes one with the dust.
(ਸਰੀਰ ਦੀ) ਮਿੱਟੀ (ਧਰਤੀ ਦੀ) ਮਿੱਟੀ ਨਾਲ ਮਿਲ ਜਾਂਦੀ ਹੈ,
ਰੋਵਨਹਾਰੇ ਕੀ ਕਵਨ ਟੇਕ ॥੧॥
What support is there for the one who is lamenting? ||1||
(ਮੁਏ ਨੂੰ) ਰੋਣ ਵਾਲਾ ਭੁਲੇਖੇ ਦੇ ਕਾਰਨ ਹੀ ਰੋਂਦਾ ਹੈ ॥੧॥ ਕਵਨ ਟੇਕ = ਕੇਹੜਾ ਆਸਰਾ? ਭੁਲੇਖੇ ਦੇ ਕਾਰਨ ਹੀ ॥੧॥
ਕਉਨੁ ਮੂਆ ਰੇ ਕਉਨੁ ਮੂਆ ॥
Who has died? O, who has died?
ਹੇ ਭਾਈ! (ਅਸਲ ਵਿਚ) ਕੋਈ ਭੀ ਜੀਵਾਤਮਾ ਮਰਦਾ ਨਹੀਂ, ਇਹ ਪੱਕੀ ਗੱਲ ਹੈ। ਰੇ = ਹੇ ਭਾਈ! ਕਉਨੁ ਮੂਆ = (ਅਸਲ ਵਿਚ) ਕੋਈ ਭੀ ਨਹੀਂ ਮਰਦਾ।
ਬ੍ਰਹਮ ਗਿਆਨੀ ਮਿਲਿ ਕਰਹੁ ਬੀਚਾਰਾ ਇਹੁ ਤਉ ਚਲਤੁ ਭਇਆ ॥੧॥ ਰਹਾਉ ॥
O God-realized beings, meet together and consider this. What a wondrous thing has happened! ||1||Pause||
ਜੇਹੜਾ ਕੋਈ ਗੁਰਮੁਖਿ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ ਉਸ ਨੂੰ ਮਿਲ ਕੇ (ਬੇ-ਸ਼ੱਕ) ਵਿਚਾਰ ਕਰ ਲਵੋ, (ਜੰਮਣ ਮਰਨ ਵਾਲੀ ਤਾਂ) ਇਹ ਇਕ ਖੇਡ ਬਣੀ ਹੋਈ ਹੈ ॥੧॥ ਰਹਾਉ ॥ ਬ੍ਰਹਮ ਗਿਆਨੀ = ਪਰਮਾਤਮਾ ਨਾਲ ਡੂੰਘੀ ਸਾਂਝ ਪਾਣ ਵਾਲਾ ਮਨੁੱਖ, ਗੁਰਮੁਖ, ਗੁਰੂ। ਮਿਲਿ = ਮਿਲ ਕੇ। ਤਉ = ਤਾਂ। ਚਲਤੁ = ਖੇਡ, ਤਮਾਸ਼ਾ ॥੧॥ ਰਹਾਉ ॥
ਅਗਲੀ ਕਿਛੁ ਖਬਰਿ ਨ ਪਾਈ ॥
No one knows what happens after death.
(ਹੇ ਭਾਈ! ਕਿਸੇ ਦੇ ਸਰੀਰਕ ਵਿਛੋੜੇ ਤੇ ਰੋਣ ਵਾਲਾ ਪ੍ਰਾਣੀ ਉਸ ਵੇਲੇ) ਅਗਾਂਹ (ਸਦਾ) ਬੀਤਣ ਵਾਲੀ ਗੱਲ ਨਹੀਂ ਸਮਝਦਾ, ਅਗਲੀ = ਅਗਾਂਹ ਵਰਤਣ ਵਾਲੀ।
ਰੋਵਨਹਾਰੁ ਭਿ ਊਠਿ ਸਿਧਾਈ ॥
The one who is lamenting will also arise and depart.
ਕਿ ਜੇਹੜਾ (ਹੁਣ ਕਿਸੇ ਦੇ ਵਿਛੋੜੇ ਤੇ) ਰੋ ਰਿਹਾ ਹੈ (ਆਖ਼ਰ) ਉਸ ਨੇ ਭੀ ਇਥੋਂ ਕੂਚ ਕਰ ਜਾਣਾ ਹੈ। ਊਠਿ = ਉੱਠ ਕੇ। ਸਿਧਾਈ = ਚਲਾ ਜਾਂਦਾ ਹੈ।
ਭਰਮ ਮੋਹ ਕੇ ਬਾਂਧੇ ਬੰਧ ॥
Mortal beings are bound by the bonds of doubt and attachment.
(ਹੇ ਭਾਈ! ਜੀਵਾਂ ਨੂੰ) ਭਰਮ ਅਤੇ ਮੋਹ ਦੇ ਬੰਧਨ ਬੱਝੇ ਹੋਏ ਹਨ, ਬੰਧ = ਬੰਧਨ।
ਸੁਪਨੁ ਭਇਆ ਭਖਲਾਏ ਅੰਧ ॥੨॥
When life becomes a dream, the blind man babbles and grieves in vain. ||2||
(ਜੀਵਾਤਮਾ ਅਤੇ ਸਰੀਰ ਦਾ ਮਿਲਾਪ ਤਾਂ ਸੁਪਨੇ ਵਾਂਗ ਹੈ, ਇਹ ਆਖ਼ਰ) ਸੁਪਨਾ ਹੋ ਕੇ ਬੀਤ ਜਾਂਦਾ ਹੈ, ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜੀਵ (ਵਿਅਰਥ ਹੀ) ਬਰੜਾਂਦਾ ਹੈ ॥੨॥ ਭਖਲਾਏ = ਬਰੜਾਉਂਦਾ ਹੈ। ਅੰਧ = (ਮਾਇਆ ਦੇ ਮੋਹ ਵਿਚ) ਅੰਨ੍ਹਾ ਹੋਇਆ ਮਨੁੱਖ ॥੨॥
ਇਹੁ ਤਉ ਰਚਨੁ ਰਚਿਆ ਕਰਤਾਰਿ ॥
The Creator Lord created this creation.
ਹੇ ਭਾਈ! ਇਹ ਜਗਤ ਤਾਂ ਕਰਤਾਰ ਨੇ ਇਕ ਖੇਡ ਰਚੀ ਹੋਈ ਹੈ। ਕਰਤਾਰਿ = ਕਰਤਾਰ ਨੇ।
ਆਵਤ ਜਾਵਤ ਹੁਕਮਿ ਅਪਾਰਿ ॥
It comes and goes, subject to the Will of the Infinite Lord.
ਉਸ ਕਰਤਾਰ ਦੇ ਕਦੇ ਖ਼ਤਮ ਨਾਹ ਹੋਣ ਵਾਲੇ ਹੁਕਮ ਵਿਚ ਹੀ ਜੀਵ ਇਥੇ ਆਉਂਦੇ ਰਹਿੰਦੇ ਹਨ ਤੇ ਇਥੋਂ ਜਾਂਦੇ ਰਹਿੰਦੇ ਹਨ। ਹੁਕਮਿ = (ਪ੍ਰਭੂ ਦੇ) ਹੁਕਮ ਵਿਚ ਹੀ। ਅਪਾਰਿ ਹੁਕਮਿ = ਕਦੇ ਖ਼ਤਮ ਨਾਹ ਹੋਣ ਵਾਲੇ ਹੁਕਮ ਦੀ ਰਾਹੀਂ {ਲਫ਼ਜ਼ 'ਅਪਾਰਿ' ਅਤੇ 'ਹੁਕਮਿ' ਇਕੋ ਹੀ 'ਕਾਰਕ' (Case) ਵਿਚ ਹਨ}।
ਨਹ ਕੋ ਮੂਆ ਨ ਮਰਣੈ ਜੋਗੁ ॥
No one dies; no one is capable of dying.
ਉਂਞ ਕੋਈ ਭੀ ਜੀਵਾਤਮਾ ਕਦੇ ਮਰਦਾ ਨਹੀਂ ਹੈ, ਕਿਉਂਕਿ ਇਹ ਮਰਨ-ਜੋਗਾ ਹੀ ਨਹੀਂ।
ਨਹ ਬਿਨਸੈ ਅਬਿਨਾਸੀ ਹੋਗੁ ॥੩॥
The soul does not perish; it is imperishable. ||3||
ਇਹ ਜੀਵਾਤਮਾ ਕਦੇ ਨਾਸ ਨਹੀਂ ਹੁੰਦਾ, ਇਸ ਦਾ ਅਸਲਾ ਜੁ ਸਦਾ ਕਾਇਮ ਰਹਿਣ ਵਾਲਾ ਹੀ ਹੋਇਆ ॥੩॥
ਜੋ ਇਹੁ ਜਾਣਹੁ ਸੋ ਇਹੁ ਨਾਹਿ ॥
That which is known, does not exist.
ਹੇ ਭਾਈ! ਤੁਸੀ ਇਸ ਜੀਵਾਤਮਾ ਨੂੰ ਜਿਹੋ ਜਿਹਾ ਸਮਝ ਰਹੇ ਹੋ, ਇਹ ਉਹੋ ਜਿਹਾ ਨਹੀਂ ਹੈ। ਜੋ = ਜਿਹੋ ਜਿਹਾ। ਜਾਣਹੁ = ਤੁਸੀ ਸਮਝਦੇ ਹੋ। ਇਹੁ = ਇਹ ਜੀਵਾਤਮਾ ਨੂੰ। ਸੋ = ਉਹੋ ਜਿਹਾ।
ਜਾਨਣਹਾਰੇ ਕਉ ਬਲਿ ਜਾਉ ॥
I am a sacrifice to the one who knows this.
ਮੈਂ ਉਸ ਮਨੁੱਖ ਤੋਂ ਕੁਰਬਾਨ ਹਾਂ, ਜਿਸ ਨੇ ਇਹ ਅਸਲੀਅਤ ਸਮਝ ਲਈ ਹੈ। ਕਉ = ਨੂੰ, ਤੋਂ। ਬਲਿ ਜਾਉ = ਬਲਿ ਜਾਉਂ, ਮੈਂ ਸਦਕੇ ਜਾਂਦਾ ਹਾਂ।
ਕਹੁ ਨਾਨਕ ਗੁਰਿ ਭਰਮੁ ਚੁਕਾਇਆ ॥
Says Nanak, the Guru has dispelled my doubt.
ਨਾਨਕ ਆਖਦਾ ਹੈ- ਗੁਰੂ ਨੇ ਜਿਸ ਦਾ ਭੁਲੇਖਾ ਦੂਰ ਕਰ ਦਿੱਤਾ ਹੈ, ਗੁਰਿ = ਗੁਰੂ ਨੇ। ਭਰਮੁ = ਭੁਲੇਖਾ।
ਨਾ ਕੋਈ ਮਰੈ ਨ ਆਵੈ ਜਾਇਆ ॥੪॥੧੦॥
No one dies; no one comes or goes. ||4||10||
ਉਹ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ, ਉਹ ਮੁੜ ਮੁੜ ਜੰਮਦਾ ਮਰਦਾ ਨਹੀਂ ॥੪॥੧੦॥ ਆਵੈ = ਜੰਮਦਾ ਹੈ। ਜਾਇਆ = ਮਰਦਾ ਹੈ ॥੪॥੧੦॥