ਗਉੜੀ ਪੂਰਬੀ ਮਹਲਾ ੪ ॥
Gauree Poorbee, Fourth Mehl:
ਗਊੜੀ ਪੂਰਬੀ, ਪਾਤਸ਼ਾਹੀ ਚੋਥੀ।
ਮੇਰੇ ਮਨ ਸੋ ਪ੍ਰਭੁ ਸਦਾ ਨਾਲਿ ਹੈ ਸੁਆਮੀ ਕਹੁ ਕਿਥੈ ਹਰਿ ਪਹੁ ਨਸੀਐ ॥
O my mind, God is always with you; He is your Lord and Master. Tell me, where could you run to get away from the Lord?
ਹੇ ਮੇਰੇ ਮਨ! ਉਹ ਸੁਆਮੀ ਹਰ ਵੇਲੇ (ਜੀਵਾਂ ਦੇ) ਨਾਲ (ਵੱਸਦਾ) ਹੈ। ਦੱਸ ਉਹ ਕੇਹੜਾ ਥਾਂ ਹੈ ਜਿਥੇ ਉਸ ਪ੍ਰਭੂ ਪਾਸੋਂ ਨੱਸ ਸਕੀਦਾ ਹੈ? ਕਹੁ = ਦੱਸ। ਪਹੁ = ਪਾਸੋਂ, ਤੋਂ।
ਹਰਿ ਆਪੇ ਬਖਸਿ ਲਏ ਪ੍ਰਭੁ ਸਾਚਾ ਹਰਿ ਆਪਿ ਛਡਾਏ ਛੁਟੀਐ ॥੧॥
The True Lord God Himself grants forgiveness; we are emancipated only when the Lord Himself emancipates us. ||1||
ਉਹ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਆਪ ਹੀ (ਸਾਡੇ ਅਉਗਣ) ਬਖ਼ਸ਼ ਲੈਂਦਾ ਹੈ, ਉਹ ਹਰੀ ਆਪ ਹੀ (ਵਿਕਾਰਾਂ ਦੇ ਪੰਜੇ ਤੋਂ) ਛਡਾ ਲੈਂਦਾ ਹੈ (ਉਸੇ ਦੀ ਸਹਾਇਤਾ ਨਾਲ ਵਿਕਾਰਾਂ ਤੋਂ) ਬਚ ਸਕੀਦਾ ਹੈ ॥੧॥ ਸਾਚਾ = ਸਦਾ-ਥਿਰ ਰਹਿਣ ਵਾਲਾ ॥੧॥
ਮੇਰੇ ਮਨ ਜਪਿ ਹਰਿ ਹਰਿ ਹਰਿ ਮਨਿ ਜਪੀਐ ॥
O my mind, chant the Name of the Lord, Har, Har, Har - chant it in your mind.
ਹੇ ਮੇਰੇ ਮਨ! ਸਦਾ ਹਰਿ-ਨਾਮ ਜਪ। (ਹੇ ਭਾਈ!) ਹਰਿ-ਨਾਮ ਸਦਾ ਮਨ ਵਿਚ ਜਪਣਾ ਚਾਹੀਦਾ ਹੈ। ਮਨ = ਹੇ ਮਨ! ਮਨਿ = ਮਨ ਵਿਚ।
ਸਤਿਗੁਰ ਕੀ ਸਰਣਾਈ ਭਜਿ ਪਉ ਮੇਰੇ ਮਨਾ ਗੁਰ ਸਤਿਗੁਰ ਪੀਛੈ ਛੁਟੀਐ ॥੧॥ ਰਹਾਉ ॥
Quickly now, run to the Sanctuary of the True Guru, O my mind; following the Guru, the True Guru, you shall be saved. ||1||Pause||
ਹੇ ਮੇਰੇ ਮਨ! ਸਤਿਗੁਰੂ ਦੀ ਸਰਨ ਜਾ ਪਉ। ਗੁਰੂ ਦਾ ਆਸਰਾ ਲਿਆਂ (ਮਾਇਆ ਦੇ ਬੰਧਨਾਂ ਤੋਂ) ਬਚ ਜਾਈਦਾ ਹੈ ॥੧॥ ਰਹਾਉ ॥ ਭਜਿ = ਦੌੜ ਕੇ। ਪਉ = ਪੈ ਜਾ। ਪੀਛੈ = ਪਿੱਛੇ ਤੁਰਿਆਂ ॥੧॥ ਰਹਾਉ ॥
ਮੇਰੇ ਮਨ ਸੇਵਹੁ ਸੋ ਪ੍ਰਭ ਸ੍ਰਬ ਸੁਖਦਾਤਾ ਜਿਤੁ ਸੇਵਿਐ ਨਿਜ ਘਰਿ ਵਸੀਐ ॥
O my mind, serve God, the Giver of all peace; serving Him, you shall come to dwell in your own home deep within.
ਹੇ ਮੇਰੇ ਮਨ! ਸਾਰੇ ਸੁਖ ਦੇਣ ਵਾਲੇ ਉਸ ਪਰਮਾਤਮਾ ਦਾ ਸਿਮਰਨ ਕਰ, ਜਿਸ ਦੀ ਸਰਨ ਪਿਆਂ ਆਪਣੇ ਘਰ ਵਿਚ ਵੱਸ ਸਕੀਦਾ ਹੈ (ਮਾਇਆ ਦੀ ਭਟਕਣ ਤੋਂ ਬਚ ਕੇ ਅੰਤਰ ਆਤਮੇ ਟਿਕ ਸਕੀਦਾ ਹੈ)। ਸ੍ਰਬ = ਸਰਬ, ਸਾਰੇ। ਜਿਤੁ ਸੇਵਿਐ = ਜਿਸ ਦੀ ਸੇਵਾ ਕੀਤਿਆਂ। ਘਰਿ = ਘਰ ਵਿਚ।
ਗੁਰਮੁਖਿ ਜਾਇ ਲਹਹੁ ਘਰੁ ਅਪਨਾ ਘਸਿ ਚੰਦਨੁ ਹਰਿ ਜਸੁ ਘਸੀਐ ॥੨॥
As Gurmukh, go and enter your own home; anoint yourself with the sandalwood oil of the Lord's Praises. ||2||
(ਹੇ ਮਨ!) ਗੁਰੂ ਦੀ ਸਰਨ ਪੈ ਕੇ ਆਪਣਾ (ਅਸਲ) ਘਰ ਜਾ ਕੇ ਲੱਭ ਲੈ (ਪ੍ਰਭੂ ਦੇ ਚਰਨਾਂ ਵਿਚ ਟਿਕ)। (ਜਿਵੇਂ) ਚੰਦਨ (ਸਿਲ ਨਾਲ) ਘਸ ਕੇ (ਸੁਗੰਧੀ ਦੇਂਦਾ ਹੈ, ਤਿਵੇਂ) ਪਰਮਾਤਮਾ ਦੀ ਸਿਫ਼ਤ-ਸਾਲਾਹ ਨੂੰ (ਆਪਣੇ ਮਨ ਨਾਲ) ਘਸਾਣਾ ਚਾਹੀਦਾ ਹੈ (ਆਤਮਕ ਜੀਵਨ ਵਿਚ ਸੁਗੰਧੀ ਪੈਦਾ ਹੋਵੇਗੀ) ॥੨॥ ਲਹਹੁ = ਲੱਭ ਲਵੋ। ਘਸਿ = ਘਸ ਕੇ ॥੨॥
ਮੇਰੇ ਮਨ ਹਰਿ ਹਰਿ ਹਰਿ ਹਰਿ ਹਰਿ ਜਸੁ ਊਤਮੁ ਲੈ ਲਾਹਾ ਹਰਿ ਮਨਿ ਹਸੀਐ ॥
O my mind, the Praises of the Lord, Har, Har, Har, Har, Har, are exalted and sublime. Earn the profit of the Lord's Name, and let your mind be happy.
ਹੇ ਮੇਰੇ ਮਨ! ਪਰਮਾਤਮਾ ਦੀ ਸਿਫ਼ਤ-ਸਾਲਾਹ ਸਭ ਤੋਂ ਸ੍ਰੇਸ਼ਟ ਪਦਾਰਥ ਹੈ। (ਹੇ ਭਾਈ!) ਹਰਿ-ਨਾਮ ਦੀ ਖੱਟੀ ਖੱਟ ਕੇ ਮਨ ਵਿਚ ਆਤਮਕ ਆਨੰਦ ਮਾਣ ਸਕੀਦਾ ਹੈ। ਲਾਹਾ = ਲਾਭ। ਮਨਿ = ਮਨ ਵਿਚ। ਹਸੀਐ = ਆਨੰਦ ਮਾਣ ਸਕੀਦਾ ਹੈ।
ਹਰਿ ਹਰਿ ਆਪਿ ਦਇਆ ਕਰਿ ਦੇਵੈ ਤਾ ਅੰਮ੍ਰਿਤੁ ਹਰਿ ਰਸੁ ਚਖੀਐ ॥੩॥
If the Lord, Har, Har, in His Mercy, bestows it, then we partake of the ambrosial essence of the Lord's Name. ||3||
ਜਦੋਂ ਪਰਮਾਤਮਾ ਆਪ ਮਿਹਰ ਕਰ ਕੇ ਆਪਣੇ ਨਾਮ ਦੀ ਦਾਤ ਦੇਂਦਾ ਹੈ, ਤਦੋਂ ਆਤਮਕ ਜੀਵਨ ਦੇਣ ਵਾਲਾ ਉਸ ਦਾ ਨਾਮ-ਰਸ ਚੱਖ ਸਕੀਦਾ ਹੈ ॥੩॥
ਮੇਰੇ ਮਨ ਨਾਮ ਬਿਨਾ ਜੋ ਦੂਜੈ ਲਾਗੇ ਤੇ ਸਾਕਤ ਨਰ ਜਮਿ ਘੁਟੀਐ ॥
O my mind, without the Naam, the Name of the Lord, and attached to duality, those faithless cynics are strangled by the Messenger of Death.
ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਭੁਲਾ ਕੇ ਜੇਹੜੇ ਮਨੁੱਖ ਹੋਰ ਪਾਸੇ ਰੁੱਝਦੇ ਹਨ, ਉਹ ਪਰਮਾਤਮਾ ਨਾਲੋਂ ਟੁੱਟ ਜਾਂਦੇ ਹਨ, ਜਮ ਨੇ ਉਹਨਾਂ ਨੂੰ ਘੁੱਟ ਲਿਆ ਹੁੰਦਾ ਹੈ (ਆਤਮਕ ਮੌਤ ਉਹਨਾਂ ਨੂੰ ਥੋੜ੍ਹ-ਵਿਤਾ ਬਣਾ ਦੇਂਦੀ ਹੈ)। ਜਮਿ = ਜਮ ਨੇ।
ਤੇ ਸਾਕਤ ਚੋਰ ਜਿਨਾ ਨਾਮੁ ਵਿਸਾਰਿਆ ਮਨ ਤਿਨ ਕੈ ਨਿਕਟਿ ਨ ਭਿਟੀਐ ॥੪॥
Such faithless cynics, who have forgotten the Naam, are thieves. O my mind, do not even go near them. ||4||
ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਵਿਸਾਰ ਦਿੱਤਾ, ਉਹ ਮਾਇਆ ਦੇ ਮੋਹ ਵਿਚ ਜਕੜੇ ਗਏ, ਉਹ ਰੱਬ ਦੇ ਚੋਰ ਬਣ ਗਏ। ਹੇ ਮੇਰੇ ਮਨ! ਉਹਨਾਂ ਦੇ ਨੇੜੇ ਨਹੀਂ ਢੁਕਣਾ ਚਾਹੀਦਾ ॥੪॥ ਸਾਕਤ = ਰਬ ਤੋਂ ਟੁੱਟੇ ਹੋਏ, ਮਾਇਆ-ਵੇੜ੍ਹੇ। ਨਿਕਟਿ = ਨੇੜੇ। ਭਿਟੀਐ = ਛੁਹਣਾ ਚਾਹੀਏ ॥੪॥
ਮੇਰੇ ਮਨ ਸੇਵਹੁ ਅਲਖ ਨਿਰੰਜਨ ਨਰਹਰਿ ਜਿਤੁ ਸੇਵਿਐ ਲੇਖਾ ਛੁਟੀਐ ॥
O my mind, serve the Unknowable and Immaculate Lord, the Man-lion; serving Him, your account will be cleared.
ਹੇ ਮੇਰੇ ਮਨ! ਉਸ ਪਰਮਾਤਮਾ ਦੀ ਸੇਵਾ-ਭਗਤੀ ਕਰ ਜੋ ਅਦ੍ਰਿਸ਼ਟ ਹੈ ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ। ਉਸ ਦੀ ਸੇਵਾ-ਭਗਤੀ ਕੀਤਿਆਂ (ਕੀਤੇ ਕਰਮਾਂ ਦਾ) ਲੇਖਾ ਮੁੱਕ ਜਾਂਦਾ ਹੈ (ਮਾਇਆ ਵਲ ਪ੍ਰੇਰਨ ਵਾਲੇ ਸੰਸਕਾਰ ਮਨੁੱਖ ਦੇ ਅੰਦਰੋਂ ਮੁੱਕ ਜਾਂਦੇ ਹਨ)। ਅਲਖ = ਅਦ੍ਰਿਸ਼ਟ। ਨਰਹਰਿ = ਪਰਮਾਤਮਾ।
ਜਨ ਨਾਨਕ ਹਰਿ ਪ੍ਰਭਿ ਪੂਰੇ ਕੀਏ ਖਿਨੁ ਮਾਸਾ ਤੋਲੁ ਨ ਘਟੀਐ ॥੫॥੫॥੧੯॥੫੭॥
The Lord God has made servant Nanak perfect; he is not diminished by even the tiniest particle. ||5||5||19||57||
ਹੇ ਦਾਸ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਹਰੀ ਪ੍ਰਭੂ ਨੇ ਮੁਕੰਮਲ ਸੁੱਧ ਜੀਵਨ ਵਾਲਾ ਬਣਾ ਦਿੱਤਾ ਹੈ, ਉਹਨਾਂ ਦੇ ਆਤਮਕ ਜੀਵਨ ਵਿਚ ਇਕ ਤੋਲਾ ਭਰ ਇਕ ਮਾਸਾ ਭਰ ਰਤਾ ਭੀ ਕਮਜ਼ੋਰੀ ਨਹੀਂ ਆਉਂਦੀ ॥੫॥੫॥੧੯॥੫੭॥ ਪ੍ਰਭਿ = ਪ੍ਰਭੂ ਨੇ। ਪੂਰੇ = ਮੁਕੰਮਲ ॥੫॥