ਪਉੜੀ ॥
Pauree:
ਪਉੜੀ।
ਸਾ ਵੇਲਾ ਪਰਵਾਣੁ ਜਿਤੁ ਸਤਿਗੁਰੁ ਭੇਟਿਆ ॥
Approved is that time, when one meets the True Guru.
ਉਹ ਘੜੀ ਥਾਂ ਪਈ ਜਾਣੋ ਜਿਸ ਘੜੀ ਮਨੁੱਖ ਨੂੰ ਸਤਿਗੁਰੂ ਮਿਲ ਪਿਆ। ਪਰਵਾਣੁ = ਕਬੂਲ, ਥਾਂਇ ਪੈਂਦੀ ਹੈ। ਜਿਤੁ = ਜਿਸ ਵੇਲੇ। ਭੇਟਿਆ = ਮਿਲਿਆ।
ਹੋਆ ਸਾਧੂ ਸੰਗੁ ਫਿਰਿ ਦੂਖ ਨ ਤੇਟਿਆ ॥
Joining the Saadh Sangat, the Company of the Holy, he does not suffer pain again.
ਜਿਸ ਮਨੁੱਖ ਨੂੰ ਗੁਰੂ ਦਾ ਮੇਲ ਹੋ ਗਿਆ, ਉਹ ਮੁੜ ਦੁੱਖਾਂ ਦੀ ਜ਼ਦ ਵਿਚ ਨਹੀਂ ਆਉਂਦਾ। ਤੇਟਿਆ = ਤੇਟ ਵਿਚ, ਜ਼ਦ ਵਿਚ, ਤ੍ਰੇੱਟੇ।
ਪਾਇਆ ਨਿਹਚਲੁ ਥਾਨੁ ਫਿਰਿ ਗਰਭਿ ਨ ਲੇਟਿਆ ॥
When he attains the eternal place, he does not have to enter the womb again.
(ਗੁਰੂ ਮਿਲਿਆਂ) ਜਿਸ ਨੂੰ ਪੱਕਾ ਟਿਕਾਣਾ ਲੱਭ ਪਿਆ, ਉਹ ਫਿਰ (ਹੋਰ ਹੋਰ) ਜੂਨਾਂ ਵਿਚ ਨਹੀਂ ਪੈਂਦਾ। ਗਰਭਿ = ਗਰਭ ਵਿਚ, ਜੂਨ ਵਿਚ।
ਨਦਰੀ ਆਇਆ ਇਕੁ ਸਗਲ ਬ੍ਰਹਮੇਟਿਆ ॥
He comes to see the One God everywhere.
ਉਸ ਨੂੰ ਹਰ ਥਾਂ ਇਕ ਬ੍ਰਹਮ ਹੀ ਦਿੱਸਦਾ ਹੈ; (ਬਾਹਰ ਵਲੋਂ ਆਪਣੀ) ਨਜ਼ਰ ਨੂੰ ਸਮੇਟ ਕੇ। ਸਗਲ = ਹਰ ਥਾਂ।
ਤਤੁ ਗਿਆਨੁ ਲਾਇ ਧਿਆਨੁ ਦ੍ਰਿਸਟਿ ਸਮੇਟਿਆ ॥
He focuses his meditation on the essence of spiritual wisdom, and withdraws his attention from other sights.
(ਪ੍ਰਭੂ ਵਿਚ) ਧਿਆਨ ਲਾ ਕੇ ਉਹ ਅਸਲ ਉੱਚੀ ਸਮਝ ਹਾਸਲ ਕਰ ਲੈਂਦਾ ਹੈ। ਤਤੁ = ਨਿਚੋੜ।
ਸਭੋ ਜਪੀਐ ਜਾਪੁ ਜਿ ਮੁਖਹੁ ਬੋਲੇਟਿਆ ॥
All chants are chanted by one who chants them with his mouth.
ਉਹ ਜੋ ਕੁਝ ਮੂੰਹੋਂ ਬੋਲਦਾ ਹੈ (ਪ੍ਰਭੂ ਦੀ ਸਿਫ਼ਤ-ਸਾਲਾਹ ਦਾ) ਜਾਪ ਹੀ ਬੋਲਦਾ ਹੈ। ਜਿ = ਜੋ ਕੁਝ।
ਹੁਕਮੇ ਬੁਝਿ ਨਿਹਾਲੁ ਸੁਖਿ ਸੁਖੇਟਿਆ ॥
Realizing the Hukam of the Lord's Command, he becomes happy, and he is filled with peace and tranquility.
ਪ੍ਰਭੂ ਦੀ ਰਜ਼ਾ ਨੂੰ ਸਮਝ ਕੇ ਉਹ ਖਿੜੇ-ਮੱਥੇ ਰਹਿੰਦਾ ਹੈ ਤੇ ਸੁਖੀ ਹੀ ਸੁਖੀ ਰਹਿੰਦਾ ਹੈ। ਸੁਖਿ ਸੁਖੇਟਿਆ = ਸੁਖੀ ਹੀ ਸੁਖੀ।
ਪਰਖਿ ਖਜਾਨੈ ਪਾਏ ਸੇ ਬਹੁੜਿ ਨ ਖੋਟਿਆ ॥੧੦॥
Those who are assayed, and placed in the Lord's treasury, are not declared counterfeit again. ||10||
(ਗੁਰੂ ਦੀ ਸਰਨ ਪਏ ਜਿਨ੍ਹਾਂ ਮਨੁੱਖਾਂ ਨੂੰ) ਪਰਖ ਕੇ (ਪ੍ਰਭੂ ਨੇ ਆਪਣੇ) ਖ਼ਜ਼ਾਨੇ ਵਿਚ ਪਾਇਆ ਹੈ ਉਹ ਮੁੜ ਖੋਟੇ ਨਹੀਂ ਹੁੰਦੇ ॥੧੦॥